ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਜੀ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਅੱਜ ਵਿਆਹ ਵਰੇਗਢੇ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਤੇ ਚਾਹਵਾਨ ਦਿਲ ਖੋਲ੍ਹ ਕੇ ਵਿਆਹ ਵਰੇਗਢੇ ਦੀਆਂ ਮੁਬਾਰਕਾਂ ਦੇ ਰਹੇ ਹਨ ਤੇ ਅਕਾਲ ਦੇ ਚਰਨਾਂ ਚ ਅਰਦਾਸ ਹੈ ਕਿ ਸਾਲਾਂ ਦੇ ਅੰਕੜਿਆਂ ਨਾਲ,ਆਪਸੀ ਸਾਂਝ ਦੀਆਂ ਇਹ ਤੰਦਾਂ ਹੋਰ ਮਜਬੂਤ ਹੁੰਦਿਆ ਜਾਣ।ਦੱਸ ਦਈਏ ਕਿ ਬੀਬਾ ਬਾਦਲ ਨੇ ਇਹ ਖੁਸ਼ਖਬਰੀ ਖੁਦ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤੀ ਹੈ ਜਿੱਥੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।
ਦੱਸ ਦਈਏ ਕਿ ਬੀਬਾ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਬਾਦਲ ਦੀ ਜੋੜੀ ਲਗਾਤਾਰ ਕਈ ਸਾਲਾਂ ਤੋਂ ਰਾਜਨੀਤੀ ਵਿੱਚ ਸਰਗਰਮ ਹੈ। ਹਰਸਿਮਰਤ ਕੌਰ ਬਾਦਲ ਪੰਜਾਬੀ ਸਿਆਸਤਦਾਨ ਹੈ ਜੋ ਪੰਜਾਬ ਦੇ ਸਾਬਕਾ ਡਿਪਟੀ ਚੀਫ਼ ਮਨਿਸਟਰ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਹੈ। ਇਸ ਸਮੇਂ ਵਿੱਚ ਬਠਿੰਡਾ ਦੀ ਸੀਟ ਤੋਂ ਲੋਕ ਸਭਾ ਦੀ ਮੈਂਬਰ ਸਨ। ਜਿਨ੍ਹਾਂ ਨੇ ਪਿੱਛੇ ਜਿਹੇ ਅਸਤੀਫਾ ਦਿੱਤਾ ਹੈ। ਜੇਕਰ ਗੱਲ ਕਰੀਏ ਉਨ੍ਹਾਂ ਦੇ ਘਰ ਵਾਲੇ ਸਰਦਾਰ ਸੁਖਬੀਰ ਸਿੰਘ ਬਾਦਲ ਬਾਰੇ ਸੁਖਬੀਰ ਸਿੰਘ ਬਾਦਲ ਦਾ ਜਨਮ 9 ਜੁਲਾਈ 1962 ਹੋਇਆ ਹੈ ਜੋ ਜੱਦੀ ਪੰਜਾਬੀ ਸਿਆਸਤਦਾਨ ਹੈ, ਜੋ ਪੰਜਾਬ ਦਾ ਉੱਪ ਮੁੱਖ ਮੰਤਰੀ ਰਹੇ ਹਨ ਅਤੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੈ। ਸੁਖਬੀਰ ਸਿੰਘ ਬਾਦਲ ਸਾਬਕਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁੱਤਰ ਹੈ। ਜਿਨ੍ਹਾਂ ਦਾ ਜਨਮ 9 ਜੁਲਾਈ 1962 ਨੂੰ ਫਰੀਦਕੋਟ ਵਿਖੇ ਹੋਇਆ ਸੀ। ਇਨ੍ਹਾਂ ਦੇ ਮਾਤਾ ਦਾ ਨਾਮ ਸੁਰਿੰਦਰ ਕੌਰ ਹੈ।
ਜਿਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਦ ਲਾਅਰੈਂਸ ਸਕੂਲ, ਸਨਾਵਰ ਤੋਂ ਪ੍ਰਾਪਤ ਕੀਤੀ ਹੈ।ਇਸ ਤੋਂ ਬਾਅਦ ਉਹ 1980 ਤੋਂ 84 ਵਿਚਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਆਪਣੀ ਅਰਥ-ਸ਼ਾਸ਼ਤਰ ਦੀ ਮਾਸਟਰ ਡਿਗਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੇ ਐੱਮ.ਬੀ.ਏ. ਦੀ ਡਿਗਰੀ ਅਮਰੀਕਾ ਦੀ ਲਾਸ ਏਂਜਲਸ ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ ਹੈ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਅਕਸਰ ਆਪਣੇ ਬਿਆਨਾਂ ਕਰਕੇ ਚਰਚਾ ਚ ਰਹਿੰਦੇ ਹਨ।
