Breaking News
Home / ਹੋਰ ਜਾਣਕਾਰੀ / ਅਰਦਾਸ ਕਰਦੇ ਸਮੇ ਯਾਦ ਰੱਖੋ ਇਹ ਜਰੂਰੀ ਗੱਲਾਂ

ਅਰਦਾਸ ਕਰਦੇ ਸਮੇ ਯਾਦ ਰੱਖੋ ਇਹ ਜਰੂਰੀ ਗੱਲਾਂ

ਅਰਦਾਸ ਸਮੇਂ ਜਰੂਰੀ ਗੱਲਾਂ”ਅਰਦਾਸ ਵਿੱਚ ਦਸਾਂ ਗੁਰੂ ਸਾਹਿਬਾਂ ਨੂੰ ਧਿਆਇਆ ਗਿਆ ਹੈ। ਇਸ ਵਿੱਚ ਇਕ-ਇਕ ਅੱਖਰ ਪਹਿਲਾਂ ਜੀਵਿਆ ਗਿਆ ਹੈ, ਨਾਮ ਜਪਿਆ ਗਿਆ ਹੈ, ਵੰਡ ਕੇ ਛਕਿਆ ਗਿਆ ਹੈ, ਦੇਗ ਚਲਾਈ ਗਈ ਹੈ, ਤੇਗ ਵਹਾਈ ਗਈ ਹੈ, ਵੇਖ ਕੇ ਅਣਡਿੱਠ ਕੀਤਾ ਗਿਆ ਹੈ,

ਭਾਣੇ ਨੂੰ ਮਿੱਠਾ ਕਰ ਕੇ ਮੰਨਿਆ ਗਿਆ ਹੈ। ਸਿੱਖਾਂ ਦਾ ਕੋਈ ਵੀ ਜੀਵਨ ਸੰਸਕਾਰ ਤੇ ਕੋਈ ਵੀ ਧਰਮ ਸਮਾਗਮ ਇਸ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ। ਜਿੰਨਾ ਚਿਰ ਕੌਮ ਦਾ ਜੀਵਨ ਤੁਰਿਆ ਰਹੇਗਾ, ਅਰਦਾਸ ਦਾ ਵਿਗਾਸ ਹੁੰਦਾ ਹੀ ਰਹੇਗਾ। ਸ਼ਾਇਦ ਹੀ ਕਿਸੇ ਇਤਿਹਾਸਕਾਰ ਨੇ ਆਪਣੀ ਕੌਮ ਦਾ ਇਤਿਹਾਸ ਇਤਨੇ ਥੋੜ੍ਹੇ ਸ਼ਬਦਾਂ ਵਿੱਚ ਇਤਨੀ ਪ੍ਰਬੀਨਤਾ ਨਾਲ ਚਿਤਰਿਆ ਹੋਵੇ।:ਇਕ ਨਾਨਕ ਕੀ ਅਰਦਾਸਿ ਜੋ ਤੁਧੁ ਭਾਵਸੀ।।ਮੈ ਦੀਜੈ ਨਾਮ ਨਿਵਾਸੁ ਰਹਿ ਗੁਣ ਗਾਵਸੀ।।— ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 752”ਇਹ ਅਰਦਾਸੁ ਹਮਾਰੀ ਸੁਆਮੀ। ਵਿਸਰੁ ਨਾਹੀ ਸੁਖਦਾਤੇ।।ਹੇ ਸੱਚੇ ਪਾਤਸ਼ਾਹ ਜੀਓ। ਸਾਡੀ ਬੇਨਤੀ ਪ੍ਰਵਾਨ ਕਰੋ ਅਤੇ ਸਾਡੇ ਹਿਰਦੇ ਵਿੱਚ ਆਪਣੇ ਨਾਂ ਦੀ ਦਾਤ ਬਖਸ਼ੋ। ਨਾਮ ਦੀ ਦਾਤ ਤਾਂ ਹੀ ਪ੍ਰਾਪਤ ਹੋਣੀ ਹੈ ਜੇ ਤੂੰ ਸਤਿਗੁਰੂ ਨਾਲ ਜੁੜੇਗਾ। ਲਾਲਚ ਛੱਡੇਗਾ, ਉਦਮ ਕਰੇਗਾ, ਮਿਹਨਤ ਕਰੇਗਾ, ਕਿਰਤ ਕਰੇਗਾ,

ਜੇ ਅੰਦਰ ਨੂੰ ਟਿਕਾਉਣਾ ਹੈ ਤਾਂ ਹੀ ਤੂੰ ਸਤਿਗੁਰੂ ਨਾਲ ਜੁੜ ਸਕਦਾ ਹੈਂ।ਅਰਦਾਸ ਨਾਲ ਸਿੱਖ ਦੇ ਮਨ ਵਿੱਚ ਨਿਮਰਤਾ ਆਉਂਦੀ ਹੈ, ਹਊਮੈਂ ਦਾ ਪਰਦਾ ਦੂਰ ਹੁੰਦਾ ਹੈ। ਹਰ ਜੀਵ ਨੂੰ ਆਪਣੀਆਂ ਸਾਰੀਆਂ ਸਿਆਣਪਾਂ ਛੱਡ ਕੇ, ਤਨ-ਮਨ ਪ੍ਰਭੂ ਦਰ ’ਤੇ ਅਰਪਣ ਕਰ ਕੇ, ਨਾਮ ਦੀ ਦਾਤ ਮੰਗਣੀ ਚਾਹੀਦੀ ਹੈ।”ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ।।”— ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 747

About Jagjit Singh

Check Also

ਔਲਾਦ ਦੀ ਪ੍ਰਾਪਤੀ ਲਈ ਸੱਚੇ ਮਨ ਦੇ ਨਾਲ ਇਸ ਸ਼ਬਦ ਦਾ ਜਾਪੁ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।ਸਲੋਕ …

Leave a Reply

Your email address will not be published. Required fields are marked *