Breaking News
Home / ਹੋਰ ਜਾਣਕਾਰੀ / ਅੰਮ੍ਰਿਤ ਵੇਲੇ ਉੱਠਣ ਦੇ ਫਾਇਦੇ

ਅੰਮ੍ਰਿਤ ਵੇਲੇ ਉੱਠਣ ਦੇ ਫਾਇਦੇ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਸੰਗਤ ਜੀ ਸਿੱਖ ਧਰਮ ਚ ਅੰਮ੍ਰਿਤ ਵੇਲੇ ਉੱਠਣ ਦੀ ਬਹੁਤ ਮਹਿਮਾ ਹੈ। ਆਉ ਸੁਣਦੇ ਹਾਂ ਫਾਇਦੇ ।। ਅੰਮ੍ਰਿਤ ਵੇਲਾ ਤੋਂ ਭਾਵ ਹੈ, ਉਹ ਵੇਲਾ, ਜੋ ਰਾਤ ਦਾ ਅੰਤਿਮ ਵੇਲਾ ਤੇ ਦਿਨ ਦਾ ਸ਼ੁਰੂਆਤੀ ਵੇਲਾ |

ਇਹ ਵੇਲਾ ਰਾਤ ਦੇ ਤਿੰਨ ਵਜੇ ਤੋਂ ਲੈ ਕੇ ਦਿਨ ਦੇ ਛੇ ਵਜੇ ਤੱਕ ਦਾ ਹੁੰਦਾ ਹੈ | ਗੁਰਬਾਣੀ ਵਿੱਚ ਇਸ ਵੇਲੇ ਨੂੰ “ਪ੍ਰਭੂ ਮਿਲਾਪ ਦਾ ਸਮਾਂ” ਕਿਹਾ ਜਾਂਦਾ ਹੈ। ਇਸ ਸਮੇਂ ਉੱਠ ਕੇ,ਇਸ਼ਨਾਨ ਕਰ ਕੇ ਨਾਮ ਬਾਣੀ ਦਾ ਸਿਮਰਨ ਕੀਤਾ ਜਾਂਦਾ ਹੈ। ਅੰਮ੍ਰਿਤ ਵੇਲੇ ਨਾਮ ਜਪਣ ਦੀ ਵੱਖਰੀ ਵਿਸ਼ੇਸਤਾ ਅਤੇ ਮਹੱਤਤਾ ਹੈ। ਹਰ ਇੱਕ ਮਨੁੱਖ ਆਪਣੀ ਸਖਸ਼ੀਅਤ ਦੇ ਮੁਤਾਬਕ ਚੰਗੀਆਂ ਜਾਂ ਮਾੜੀਆਂ ਕਿਰਨਾਂ ਛੱਡਦਾ ਹੈ। ਰੱਬ ਦੇ ਪਿਆਰੇ ਦੇ ਹਿਰਦੇ ਵਿੱਚੋਂ ਜੋ ਆਤਮਿਕ ਲਹਿਰਾਂ ਅਤੇ ਕਿਰਨਾਂ ਵਾਯੂਮੰਡਲ ਵਿੱਚ ਪਰਵੇਸ਼ ਕਰਦੀਆਂ ਹਨ ਉਹ ਅੰਮ੍ਰਿਤ ਵੇਲੇ ਨਾਮ ਜਪਣ ਵਾਲੇ ਜਗਿਆਸੂਆਂ ਦੀ ਵਿਰਤੀ ਜੋੜਨ ਵਿੱਚ ਸਹਾਇਤਾ ਕਰਦੀਆਂ ਹਨ। ਇਹ ਸਮਾਂ ਮੰਦ ਭਾਵਨਾਵਾਂ ਤੋਂ ਰਹਿਤ ਹੁੰਦਾ ਹੈ। ਇਸ ਸਮੇਂ ਕੋਈ ਸ਼ੋਰ-ਸ਼ਰਾਬਾ ਅਤੇ ਰੌਲਾ-ਰੱਪਾ ਨਹੀਂ ਹੁੰਦਾ। ਸਾਰੀ ਕੁਦਰਤ ਸਹਿਜ ਸੁਭਾਅ ਰੱਬੀ ਰੰਗ ਵਿੱਚ ਰੰਗੀ ਹੁੰਦੀ ਹੈ।

ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਨੇ ਅੰਮ੍ਰਿਤ ਵੇਲੇ ਦੀ ਮਹਾਨਤਾ ਅਤੇ ਉਸ ਨਾਲ ਜੁੜੀ ਗੁਰਸਿੱਖ ਦੀ ਰਹਿਣੀ ਬਹਿਣੀ ਨੂੰ ਗੁਰਬਾਣੀ ਵਿੱਚ ਸਮਝਾਇਆ ਹੈ। ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਐ।।…… ਗੁਰੂ ਗਰੰਥ ਸਾਹਿਬ ਅੰਗ 305 ਗੁਰੂ ਨਾਨਕ ਦੇਵ ਜੀ ਨੇ ਅੰਮ੍ਰਿਤ ਵੇਲੇ ਨੂੰ ਵਾਹਿਗੁਰੂ ਦੀ ਸ਼ਿਫਤ ਸਲਾਹ ਕਰਨ ਦਾ ਸਮਾਂ ਦੱਸਦੇ ਹਨ। ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।। ਗੁਰੂ ਗਰੰਥ ਸਾਹਿਬ ਅੰਗ 2

About Jagjit Singh

Check Also

ਔਲਾਦ ਦੀ ਪ੍ਰਾਪਤੀ ਲਈ ਸੱਚੇ ਮਨ ਦੇ ਨਾਲ ਇਸ ਸ਼ਬਦ ਦਾ ਜਾਪੁ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।ਸਲੋਕ …

Leave a Reply

Your email address will not be published. Required fields are marked *