Home / ਹੋਰ ਜਾਣਕਾਰੀ / ਆਓ ਇੰਝ ਕਰੀਏ ਨਵੇਂ ਸਾਲ ਦੀ ਸ਼ੁਰੂਆਤ

ਆਓ ਇੰਝ ਕਰੀਏ ਨਵੇਂ ਸਾਲ ਦੀ ਸ਼ੁਰੂਆਤ

ਨਵੇਂ ਸਾਲ ਦੀ ਸ਼ੁਰੂਆਤ ਕਿਸ ਤਰ੍ਹਾਂ ਕਰੀਏ”ਸੰਗਤ ਜੀ ਸਭ ਨੂੰ ਪਤਾ ਹੈ ਨਵਾਂ ਸਾਲ ਸ਼ੁਰੂ ਹੋਣ ਵਾਲਾ। ਆਉ ਕੁਝ ਵਿਚਾਰਾਂ ਕਰੀਏ। ਕਿਸ ਤਰ੍ਹਾਂ ਦਾ ਹੋਵੇ ਹਰ ਸਿੱਖ ਦਾ ਨਵਾਂ ਸਾਲ। ਦਸ਼ਮੇਸ਼ ਪਿਤਾ ਜੀ ਦੇ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰੋ ਜੀ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ,

ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ਤੇ ਵੀ ਭੁਲਾਉਣਾ ਨਹੀਂ ਚਾਹੀਦਾ। ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ। (ਗੁ.ਗ੍ਰੰ.14) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ।ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ।

ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ। ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ। ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ। ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ। (ਗੁ.ਗ੍ਰੰ.1352)।

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.