Home / ਤਾਜ਼ਾ ਖਬਰਾਂ / ਆਖਿਰ ਰਾਸ਼ਟਰਪਤੀ ਨੇ ਸੁਣਾ ਦਿੱਤਾ ਵੱਡਾ ਫੈਸਲਾ

ਆਖਿਰ ਰਾਸ਼ਟਰਪਤੀ ਨੇ ਸੁਣਾ ਦਿੱਤਾ ਵੱਡਾ ਫੈਸਲਾ

ਖਬਰਾਂ ਦੁਬਾਰਾ ਜਾਣਕਾਰੀ ਅਨੁਸਾਰ ਕਿਸਾਨਾਂ ਦੇ ਰੋਹ ਦੇ ਬਾਵਜੂਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨਾਂ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਇਨ੍ਹਾਂ ਬਿੱਲਾਂ ਤੇ ਵਿਰੋੇਧੀ ਧਿਰ ਦਾ ਵਫਦ ਵੀ ਰਾਸ਼ਟਰਪਤੀ ਨੂੰ ਮਿਲਿਆ ਸੀ ਪਰ ਅੱਜ ਇਸ ਦੇ ਬਾਵਜੂਦ ਇਨ੍ਹਾਂ ਬਿੱਲਾਂ ਉਤੇ ਸਹੀ ਪਾ ਦਿੱਤੀ ਗਈ।ਇਨ੍ਹਾਂ ਬਿੱਲਾਂ ਤੇ ਪੂਰੇ ਦੇਸ਼, ਖਾਸ ਕਰਕੇ ਪੰਜਾਬ ਦੇ ਹਰਿਆਣਾ ਵਿਚ ਰੋਹ ਭਖਿਆ ਹੋਇਆ ਹੈ।

ਕਿਸਾਨ ਸੜਕਾਂ ਉਤੇ ਹਨ। ਰੇਲਾਂ ਰੋਕੀਆਂ ਜਾ ਰਹੀਆਂ ਹਨ। ਪਰ ਰਾਸ਼ਟਰਪਤੀ ਨੇ ਇਸ ਰੋਹ ਦੇ ਬਾਵਜੂਦ ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਵਿਚ ਕਿਸਾਨ ਜਥੇਬੰਦੀਆਂ, ਇਥੋਂ ਤੱਕ ਕਿ ਭਾਜਪਾ ਨੂੰ ਛੱਡ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਵੀ ਦਾਅਵਾ ਕਰ ਰਹੀਆਂ ਹਨ ਕਿ ਇਹ ਬਿੱਲ ਕਿਸਾਨਾਂ ਦੀ ਬਰ ਬਾਦੀ ਦਾ ਰਾਹ ਤਿਆਰ ਕਰਨਗੇ। ਪਰ ਕੇਂਦਰ ਸਰਕਾਰ ਨੇ ਇਸ ਦੀ ਭੋਰਾ ਵੀ ਪਰਵਾਹ ਨਹੀਂ ਕੀਤੀ ਤੇ ਸੰਸਦ ਦੇ ਦੋਵਾਂ ਸਦਨਾਂ ਵਿਚ ਬਿੱਲ ਪਾਸ ਕਰਵਾ ਲੈ, ਹੁਣ ਰਾਸ਼ਟਰਪਤੀ ਦੀ ਸਹੀ ਪੈਣ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਗਏ ਹਨ ਤੇ ਹਰ ਹਾਲ ਲਾਗੂ ਹੋਣਗੇ। ਦੱਸਣਯੋਗ ਹੈ ਕਿ ਰਾਸ਼ਟਰਪਤੀ ਕੋਵਿੰਦ ਨੇ ਇਹ ਮਨਜ਼ੂਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੱਭ ਤੋਂ ਪੁਰਾਣੀ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੋੜ ਟੁੱਟਣ ਤੋਂ ਇੱਕ ਦਿਨ ਬਾਅਦ ਦਿੱਤੀ ਹੈ। ਦੱਸਣਯੋਗ ਹੈ ਕਿ ਖੇਤੀਬਾੜੀ ਸੈਕਟਰ ਦੇ ਤਿੰਨ ਬਿੱਲਾਂ- ਫਾਰਮਰਜ਼ ਪ੍ਰੋਡਕਟ ਟ੍ਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸਿਲਿਟੀ) ਬਿੱਲ ਅਤੇ ਫਾਰਮਰਜ਼ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ ‘ਤੇ ਸਮਝੌਤਾ, ਜ਼ਰੂਰੀ ਚੀਜ਼ਾਂ (ਸੋਧ) ਬਿੱਲਾਂ ਦਾ ਕਿਸਾਨਾਂ ਤੇ ਸਿਆਸੀ ਪਾਰਟੀਆਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ।

ਇਨ੍ਹਾਂ ਬਿੱਲਾਂ ਦਾ ਵਿ ਰੋਧ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੀ ਅਗਵਾਈ ਵਾਲੀ ਗਠਜੋੜ ਨੂੰ ਛੱਡਣ ਦਾ ਫੈਸਲਾ ਕੀਤਾ। ਪੰਜਾਬ ਤੇ ਹਰਿਆਣਾ ਵਿੱਚ ਇਨ੍ਹਾਂ ਬਿੱਲਾਂ ਦੇ ਵਿ ਰੋ ਧ ਵਿੱਚ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।।

About Jagjit Singh

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *