Home / ਤਾਜ਼ਾ ਖਬਰਾਂ / ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ

ਚੋਣਾਂ ਤੋਂ ਪਹਿਲਾਂ ਕਿੰਨੇ ਹੀ ਨੇਤਾਵਾਂ ਨੂੰ ਉਮੀਦ ਹੁੰਦੀ ਹੈ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ ਪਰ ਜਦੋਂ ਉਹ ਪਾਰਟੀ ਵਲੋਂ ਉਨ੍ਹਾਂ ਨੂੰ ਅਣਦੇਖਿਆ ਕਰ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਨਿਰਾਸ਼ਾ ਹੁੰਦੀ ਹੈ। ਅੱਜ ਕੱਲ੍ਹ ਵੀ ਕੁਝ ਇਸ ਤਰ੍ਹਾਂ ਦਾ ਹੀ ਵਾਪਰ ਰਿਹਾ ਹੈ। ਆਪਣੀ ਪਾਰਟੀ ਤੋਂ ਨਾਰਾਜ਼ ਨੇਤਾਵਾਂ ਦਾ ਇੱਕ ਦੂਸਰੀ ਪਾਰਟੀ ਵਿੱਚ ਆਉਣਾ ਜਾਣਾ ਬਣਿਆ ਹੋਇਆ ਹੈ। ਆਮ ਆਦਮੀ ਪਾਰਟੀ ਨੂੰ ਫਾਜ਼ਿਲਕਾ ਸੀਟ ਤੇ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਪੁਰਾਣੇ ਨੇਤਾ ਸਮਰਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।

ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ ਪਰ ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਨਹੀਂ ਬਣਾਇਆ। ਜਿਸ ਕਰਕੇ ਉਹ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ। ਜਦੋਂ ਸਮਰਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਤਾਂ ਕਾਂਗਰਸ ਦੇ ਸੀਨੀਅਰ ਨੇਤਾ ਇਥੇ ਮੌਜੂਦ ਸਨ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਸ਼ੇਰ ਸਿੰਘ ਘੁਬਾਇਆ, ਦਵਿੰਦਰ ਸਿੰਘ ਘੁਬਾਇਆ ਅਤੇ ਹੋਰ ਕਾਂਗਰਸੀ ਨੇਤਾ ਅਤੇ ਵਰਕਰ ਵੱਡੀ ਗਿਣਤੀ ਵਿੱਚ ਇੱਥੇ ਮੌਜੂਦ ਸਨ।

ਜਿਨ੍ਹਾਂ ਵਿਚ ਗੁਰਤੇਜ ਸਿੰਘ ਬਰਾਡ਼, ਸੁੱਖਾ ਚੇਅਰਮੈਨ ਅਤੇ ਡਾਕਟਰ ਜਸਵਿੰਦਰ ਦੇ ਨਾਮ ਸ਼ਾਮਲ ਹਨ। ਸਮਰਬੀਰ ਸਿੰਘ ਸਿੱਧੂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਨਿੱਘਾ ਸਵਾਗਤ ਕੀਤਾ ਗਿਆ। 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਮੁਕਾਬਲੇ ਵਿੱਚ 4 ਮੁੱਖ ਧਿਰਾਂ ਸਨ। ਇਸ ਚੋਣ ਵਿੱਚ ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ 39276 ਵੋਟਾਂ ਲੈ ਕੇ ਜੇਤੂ ਰਹੇ ਸਨ। ਭਾਰਤੀ ਜਨਤਾ ਪਾਰਟੀ ਦੇ ਸੁਰਜੀਤ ਕੁਮਾਰ ਜਿਆਣੀ ਦੂਜੇ ਸਥਾਨ ਤੇ ਰਹੇ ਸਨ। ਉਨ੍ਹਾਂ ਨੂੰ 39011 ਵੋਟਾਂ ਮਿਲੀਆਂ ਸਨ।

ਆਜ਼ਾਦ ਉਮੀਦਵਾਰ ਰਾਜਦੀਪ ਕੌਰ ਨੇ ਵੀ ਚੋਣ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੂੰ ਤੀਜਾ ਸਥਾਨ ਹਾਸਲ ਹੋਇਆ ਸੀ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਵੋਟਾਂ ਦੀ ਗਿਣਤੀ 38135 ਸੀ। ਆਮ ਆਦਮੀ ਪਾਰਟੀ ਦੇ ਉਸ ਸਮੇਂ ਦੇ ਉਮੀਦਵਾਰ ਸਮਰਬੀਰ ਸਿੰਘ ਸਿੱਧੂ ਚੌਥੇ ਸਥਾਨ ਤੇ ਰਹੇ ਸਨ। ਉਨ੍ਹਾਂ ਨੂੰ 16404 ਵੋਟਾਂ ਮਿਲੀਆਂ ਸਨ। ਸਮਰਬੀਰ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਜਾਣ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਚੋਣ ਮੁਹਿੰਮ ਕਿੰਨਾ ਕੁ ਲਾਭ ਪਹੁੰਚੇਗਾ?

ਇਸ ਦਾ ਪਤਾ ਆਉਣ ਵਾਲੇ ਦਿਨਾਂ ਵਿੱਚ ਲੱਗ ਜਾਵੇਗਾ। ਇਸ ਵਾਰ ਸੂਬੇ ਭਰ ਵਿਚ ਮੁਕਾਬਲੇ ਵਿੱਚ 5 ਮੁੱਖ ਧਿਰਾਂ ਹਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਖਰੇ ਤੌਰ ਤੇ ਚੋਣਾਂ ਵਿੱਚ ਹਿੱਸਾ ਲੈ ਰਹੇ ਹਨ ਜਦਕਿ ਪਿਛਲੀ ਵਾਰ ਇਨ੍ਹਾਂ ਦਾ ਆਪਸ ਵਿੱਚ ਗੱਠਜੋੜ ਸੀ। ਇਸ ਵਾਰ ਪੰਜਾਬ ਚੋਣਾਂ ਵਿਚ ਸੰਯੁਕਤ ਸਮਾਜ ਮੋਰਚਾ ਵੀ ਮੁਕਾਬਲੇ ਵਿੱਚ ਹੈ।

About Jagjit Singh

Check Also

ਹਿਮਾਂਸ਼ੀ ਨੇ ਬਿਖੇਰੇ ਹੁਸਨ ਦੇ ਜਲਵੇ

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ |ਤੇ ਹਿਮਾਂਸ਼ੀ ਖੁਰਾਣਾ ਦੇ …

Leave a Reply

Your email address will not be published.