ਆਸਟ੍ਰੇਲੀਆ ‘ਚ ਸਰਕਾਰ ਵੱਲੋਂ ਪਹਿਲੇ ਗੁਰਦੁਆਰਾ ਸਾਹਿਬ ਨੂੰ ਸਰਕਾਰ ਵੱਲੋਂ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਗਿਆ ਹੈ । ਸਰਕਾਰ ਦੇ ਇਸ ਫੈਸਲੇ ਦੇ ਨਾਲ ਦੁਨੀਆ ਭਰ ਦੇ ਸਿੱਖਾਂ ‘ਚ ਖੁਸ਼ੀ ਦੀ ਲਹਿਰ ਹੈ ।
ਨਿਊ ਸਾਊਥ ਵੇਲਜ਼ ਸੂਬੇ ਦੇ ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਨੂੰ ਉੱਥੋਂ ਦੀ ਸਰਕਾਰ ਨੇ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਹੈ।ਕੌਫ਼ਸ ਬੰਦਰਗਾਹ ਲਾਗੇ ਸਥਿਤ ਇਸ ਗੁਰੂਘਰ ਦੀ ਸਥਾਪਨਾ 1968 ’ਚ ਹੋਈ ਸੀ ਤੇ ਤਦ ਆਸਟ੍ਰੇਲੀਆ ਦੇ ਸਥਾਨਕ ਗੋਰੇ ਨਾਗਰਿਕਾਂ ਨੇ ਇਸ ਕਾਰਜ ਵਿੱਚ ਕਾਫ਼ੀ ਮਦਦ ਕੀਤੀ ਸੀ।
ਇਸ ਨੂੰ ਇਸੇ ਹਫ਼ਤੇ ਨਿਊ ਸਾਊਥ ਵੇਲਜ਼ ਦੀ ਸਰਕਾਰ ਨੇ ਰਾਜ ਦੇ ‘ਹੈਰੀਟੇਜ ਰਜਿਸਟਰ’ ਵਿੱਚ ਸੂਚੀਬੱਧ ਕਰ ਲਿਆ ਹੈ। ‘ਇੰਡੀਅਨ ਲਿੰਕ’ ਵੱਲੋਂ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਵੂਲਗੂਲਗਾ ਦੇ ਇਸ ਗੁਰਦੁਆਰਾ ਸਾਹਿਬ ਦਾ ਇਤਿਹਾਸਕ ਹੀ ਨਹੀਂ, ਸੱਭਿਆਚਾਰਕ ਮਹੱਤਵ ਵੀ ਹੈ। ਇਹ ਗੁਰੂਘਰ ਪ੍ਰਵਾਸੀ ਪੰਜਾਬੀਆਂ ਦੀ ਆਸਟ੍ਰੇਲੀਆ ’ਚ ਆ ਕੇ ਵੱਸਣ ਦੀ ਕਹਾਣੀ ਵੀ ਬਿਆਨ ਕਰਦਾ ਹੈ।ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪਬਲਿਕ ਆਫ਼ੀਸਰ ਅਮਨਦੀਪ ਸਿੰਘ ਸਿੱਧੂ ਨੇ ਕਿਹਾ ਇਹ ਨਿਊ ਸਾਊਥ ਵੇਲਜ਼ ਰਾਜ ਤੇ ਆਸਟ੍ਰੇਲੀਆ ਵਿੱਚ ਸਿੱਖ ਕੌਮ ਦੀ ਅਦਭੁਤ ਪ੍ਰਾਪਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਨੂੰ ਇਹ ਦਰਜਾ ਦਿਵਾਉਣ ਲਈ ਉੱਦਮ ਸੱਤ ਵਰ੍ਹੇ ਪਹਿਲਾਂ 2013 ’ਚ ਸ਼ੁਰੂ ਕੀਤੇ ਗਏ ਸਨ।ਦਸ ਦੇਈਏ ਕਿ ਪੰਜਾਬੀ ਭਾਈਚਾਰੇ ਨੇ ਵਿਦੇਸ਼ ਦੇ ਵਿਚ ਆਪਣੀ ਇਕ ਅਹਿਮ ਪਹਿਚਾਣ ਬਣਾਈ ਹੈ ਤੇ ਓਥੋਂ ਦੇ ਮੂਲ ਨਿਵਾਸੀ ਪੰਜਾਬੀ ਭਾਈਚਾਰੇ ਦਾ ਪੂਰਾ ਮਾਨ ਸਤਿਕਾਰ ਕਰਦੇ ਹਨ |ਨਹੀ ਰਵੀ ਸਿੰਘ ਨੇ ਵੀ ਖਾਲਸਾ ਏਡ ਦੇ ਰਹੀ ਆਪਣੀ ਸੇਵਾ ਨਿਭਾ ਕੇ ਪੰਜਾਬੀ ਭਾਈਚਾਰੇ ਦਾ ਮਾਨ ਸਤਿਕਾਰ ਵਿਦੇਸ਼ ਦੇ ਵਿਚ ਵਧਾਇਆ ਹੈ |ਪੰਜਾਬ ਦੇ ਨਾਲ ਜੁੜਿਆ ਹੋਰ ਖ਼ਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |
