Home / ਦੇਸ਼ ਵਿਦੇਸ਼ / ਇਟਲੀ ਵਿਚ ਪੰਜਾਬੀ ਭਾਸ਼ਾ ਨੂੰ

ਇਟਲੀ ਵਿਚ ਪੰਜਾਬੀ ਭਾਸ਼ਾ ਨੂੰ

ਵੱਡੀ ਖਬਰ ਆ ਰਹੀ ਹੈ ਪੰਜਾਬੀ ਸਿੱਖ ਭਾਈਚਾਰੇ ਲਈ ਯੂਰਪ ਦੇਸ਼ ਤੋਂ ਜਾਣਕਾਰੀ ਅਨੁਸਾਰ 90 ਦੇ ਦਹਾਕੇ ਤੋਂ ਬਾਅਦ ਯੂਰਪ ਦੇ ਛੋਟੇ ਜਿਹੇ ਦੇਸ਼ ਇਟਲੀ ਵਿਚ ਆਏ ਪੰਜਾਬੀਆਂ ਵੱਲੋਂ ਆਪਣੀ ਪਹਿਚਾਣ ਕਾਇਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇਸ਼ ਦੇ ਲੋਕਾਂ ਨੂੰ ਸਿੱਖ ਧਰਮ ਬਾਰੇ ਬਿਲਕੁਲ ਵੀ ਗਿਆਨ ਨਹੀਂ ਸੀ, ਅੱਜ ਉਸੇ ਦੇਸ਼ ਵਿਚ ਅਨੇਕਾਂ ਗੁਰਦੁਆਰਾ ਸਾਹਿਬ ਹੋਣਾ ਕੌਮ ਲਈ ਮਾਣ ਵਾਲੀ ਗੱਲ ਹੈ।

ਦੱਸ ਦਈਏ ਕਿ ‘ਇੰਡੀਅਨ ਸਿੱਖ ਕਮਿਨਊਟੀ ਇਟਲੀ’ ਵੱਲੋਂ ਪੰਜਾਬੀ ਬੋਲੀ ਦੀ ਚੜ੍ਹਦੀ ਕਲਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸਾਂ ਨੂੰ ਵੀ ਬੂਰ ਪੈਂਦਾ ਨਜ਼ਰ ਆਇਆ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ‘ਇੰਡੀਅਨ ਸਿੱਖ ਕਮਨਿਊਨਟੀ’ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਨੇ ਦੱਸਿਆ ਕਿ ਆਉਂਦੇ ਕੁੱਝ ਸਮੇਂ ਵਿਚ ਉੱਤਰੀ ਇਟਲੀ ਦੇ 5 ਵੱਡੇ ਰੇਲਵੇ ਸਟੇਸ਼ਨਾਂ ਦੇ ਨਾਂ ਪੰਜਾਬੀ ਬੋਲੀ ਵਿਚ ਲਿਖੇ ਜਾਣਗੇ।। ਦੱਸ ਦਈਏ ਕਿ ਇਸ ਸਬੰਧੀ ਪ੍ਰਸ਼ਾਸ਼ਨ ਨਾਲ ਸਾਰੀ ਗੱਲਬਾਤ ਹੋ ਚੁੱਕੀ ਹੈ ਤੇ ਹੁਣ ਉਹ ਦਿਨ ਦੂਰ ਨਹੀਂ ਜਦ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਉੱਤਰੀ ਇਟਲੀ ਦੇ 5 ਰੇਲਵੇ ਸਟੇਸ਼ਨਾਂ ਦੇ ਨਾਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਵਿਚ ਲਿਖੇ ਜਾਣਗੇ।ਸ. ਸੁਖਦੇਵ ਸਿੰਘ ਕੰਗ ਨੇ ਦੱਸਿਆ ਕਿ ਪੰਜਾਬੀ ਮਾਂ ਬੋਲੀ ਦੇ ਨਾਮ ਵਾਲਾ ਇਤਿਹਾਸਕ ਦਿਨ ਬਹੁਤ ਜਲਦੀ ਹੀ ਚੜ੍ਹੇਗਾ।

ਦੱਸਣਯੋਗ ਹੈ ਕਿ ਇਟਲੀ ਦੇ ਬ੍ਰੇਸ਼ੀਆ, ਬੈਰਗਾਮੋ, ਮਾਨਤੋਵਾ, ਮੋਧਨਾ, ਵਿਰੋਨਾ ਤੇ ਰਿਜੋਮਿਲੀਆ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਰਹਿੰਦੇ ਹਨ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਹੋਰ ਨਵੀਆਂ ਨਵੀਆਂ ਖਬਰਾਂ ਦੇਖਣ ਦੇ ਲਈ ਸਾਡੇ ਪੇਜ ਪੰਜਾਬ ਲਾਈਵ ਟੀਵੀ ਨਾਲ ਜੁੜੋ |ਅੱਸੀ ਲੈ ਕ ਆਉਂਦੇ ਹਾਂ ਨਵੀਆਂ ਨਵੀਆਂ ਖਬਰਾਂ ਸਭ ਤੋਂ ਪਹਿਲਾ ਤੇ ਸਭ ਤੋਂ ਤੇਜ |

About Jagjit Singh

Check Also

ਪੰਜਾਬ ਸਰਕਾਰ ਨੇ ਜਾਰੀ ਕਰ ਦਿਤੀਆਂ ਨਵੀਆਂ ਹਦਾਇਤਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ …

Leave a Reply

Your email address will not be published.