ਸੂਬੇ ਵਿਚ ਪਿਛਲੇ ਸਾਲ ਤੋਂ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਰੋਨਾ ਦੇ ਚਲਦੇ ਹੋਏ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।
ਕਰੋਨਾ ਕਾਰਨ ਬਹੁਤ ਸਾਰੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਅਤੇ ਸਰਕਾਰ ਵੱਲੋਂ 5,8 ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਪਹਿਲਾਂ ਦੀਆਂ ਪ੍ਰੀਖਿਆਵਾਂ ਦੇ ਆਧਾਰ ਤੇ ਘੋਸ਼ਿਤ ਕੀਤੇ ਗਏ ਹਨ।ਹੁਣ ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਪੂਰੀ ਤਿਆਰੀ ਜ਼ੋਰਾਂ-ਸ਼ੋਰਾਂ ਤੇ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸੀ ਬੀ ਐਸ ਈ ਬੋਰਡ ਵੱਲੋਂ ਬਾਰ੍ਹਵੀਂ ਕਲਾਸ ਦੇ ਨਤੀਜੇ ਘੋਸ਼ਿਤ ਕੀਤੇ ਜਾਣ ਲਈ ਤਿਆਰੀ ਕੀਤੀ ਜਾ ਰਹੀ ਹੈ।
ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ 12 ਕਲਾਸ ਦੀਆਂ ਹੋਈਆਂ ਪ੍ਰੀਖਿਆਵਾਂ ਦੇ ਨਤੀਜੇ ਤਿਆਰ ਕੀਤੇ ਜਾਣ ਵਿੱਚ ਕੋਈ ਵੀ ਕਮੀ ਨਹੀਂ ਛੱਡੀ ਜਾ ਰਹੀ।ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਜਾ ਕੇ ਹਾਇਰ ਐਜੂਕੇਸ਼ਨ ਸਬੰਧੀ ਕੋਈ ਵੀ ਸਮੱਸਿਆ ਪੇਸ਼ ਨਾ ਆ ਸਕੇ।ਉੱਥੇ ਹੀ ਬੋਰਡ ਵੱਲੋਂ ਦਸਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਦਸਵੀਂ ਅਤੇ ਗਿਆਰਵੀ ਦਾ ਨਤੀਜਾ ਚੈਕ ਕਰਨ ਅਤੇ ਬੋਰਡ ਪੋਰਟਲ ਤੇ ਅਪਲੋਡ ਕਰਨ ਸਬੰਧੀ ਸਕੂਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜਿਨ੍ਹਾਂ ਵਿਦਿਆਰਥੀਆਂ ਨੇ ਗਿਆਰਵੀ ਦੀ ਪੜਾਈ ਦੂਜੇ ਸੂਬੇ ਤੋਂ ਕੀਤੀ ਹੈ, ਉਨ੍ਹਾਂ ਦਾ ਨਤੀਜਾ ਬੋਰਡ ਪੋਰਟਲ ਤੇ ਅਪਲੋਡ ਨਹੀਂ ਕੀਤਾ ਗਿਆ। ਉਨ੍ਹਾਂ ਦੇ ਨਤੀਜੇ 7 ਜੁਲਾਈ ਨੂੰ ਅਪਲੋਡ ਕੀਤੇ ਜਾਣਗੇ।ਹੋਰ ਨਵੀਆਂ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |
