ਮਨੁੱਖਤਾ ਦੀ ਸੇਵਾ ‘ਚ ਸੰਗਤ ਜੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ। 6 ਕਰੋੜ ਰੁਪਏ ਦੀ ਲਾਗਤ ਨਾਲ ਅਸੀਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਦਾ ‘ਸਭ ਤੋਂ ਸਸਤਾ’ ਡਾਇਗਨੌਸਟਿਕ ਸੈਂਟਰ ਖੋਲ੍ਹਣ ਜਾ ਰਹੇ ਹਾਂਜਿੱਥੇ ਜ਼ਰੂਰਤਮੰਦ ਲੋਕ ਮਹਿਜ਼ 50 ਰੁਪਏ ‘ਚ ਆਪਣਾ MRI ਤੇ 600 ਰੁਪਏ ‘ਚ ਡਾਇਲਸਸ ਕਰਵਾ ਸਕਦੇ ਹੋ।
ਵਿਸ਼ੇਸ਼ ਮੈਡੀਕਲ ਟੀਮ ਇਸ ਸੈਂਟਰ ‘ਚ ਵਿਅਕਤੀਆਂ ਦੀ ਸਿਹਤ ਦਾ ਪੂਰਾ ਖਿਆਲ ਰੱਖੇਗੀ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ 26 ਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ | ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨਾਲ ਇਸ ਸਬੰਧੀ ਗੱਲਬਾਤ ਕੀਤੀ | ਸੁਖਬੀਰ ਨੇ ਦੋਹਾਂ ਨੂੰ ਕਿਹਾ ਕਿ ਅਕਾਲੀ ਦਲ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਤੇ 27 ਨਵੰਬਰ ਨੂੰ ਦਿੱਲੀ ‘ਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੇ ਅਤੇ ਹੋਰ ਜ਼ਰੂਰੀ ਵਸਤਾਂ ਵੀ ਉਨ੍ਹਾਂ ਨੂੰ ਸਪਲਾਈ ਕਰਨਗੇ |
ਉਨ੍ਹਾਂ ਨੇ ਦੋਹਾਂ ਨੂੰ ਆਖਿਆ ਕਿ ਉਹ ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਾਇਮ ਕਰਨ | ਸੁਖਬੀਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਹੱਲ ਕੀਤੀਆਂ ਜਾਣ |ਹੋਰ ਨਵੀਆਂ ਨਵੀਆਂ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |ਜੇਕਰ ਤੁਸੀਂ ਪਹਿਲਾ ਹੀ ਸਾਡਾ ਪੇਜ ਲਾਇਕ ਕਰ ਚੁਕੇ ਹਾਂ ਤਾ ਆਪਣੇ ਦੋਸਤਾਂ ਸੱਜਣਾ ਕੋਲੋਂ ਵੀ ਪੇਜ ਨੂੰ ਲਾਇਕ ਜਰੂਰ ਕਰਵਾਓ ਧਨਵਾਦ |
