Home / ਤਾਜ਼ਾ ਖਬਰਾਂ / ਇਸ ਸਕੂਲ ਵਿੱਚੋ ਆਈ ਇਹ ਵੱਡੀ ਖ਼ਬਰ

ਇਸ ਸਕੂਲ ਵਿੱਚੋ ਆਈ ਇਹ ਵੱਡੀ ਖ਼ਬਰ

ਕਰੋਨਾ ਨੇ ਦੁਨੀਆ ਭਰ ‘ਚ ਲਗਾਤਾਰ ਆਪਣੀ ਹਵਾ ਬਣਾਈ ਹੋਈ ਹੈ। ਜਿਵੇਂ ਹੀ ਸਰਦੀਆਂ ਦਾ ਮੌਸਮ ਸ਼ੁਰੂ ਹੋ ਰਿਹਾ ਹੈ ,ਕਰੋਨਾ ਨਾਲ ਸੰਕਰਮਣ ਦੇ ਕੇਸ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਵੱਧ ਰਹੀ ਸਰਦੀ ਦਾ ਪ੍ਰਭਾਵ ਹੁਣ ਸਕੂਲੀ ਵਿਦਿਆਰਥੀਆਂ ‘ਤੇ ਵੀ ਦਿਖਾਈ ਦੇ ਰਿਹਾ ਹੈ। ਦੱਸ ਦਈਏ ਕਿ ਹਰਿਆਣਾ ਵਿੱਚ ਸਕੂਲ ਖੁੱਲ੍ਹਣ ਤੋਂ ਬਾਅਦ ਪਹਿਲੀ ਵਾਰ ਜ਼ਿਲੇ ਦੇ ਕਸਬਾ ਕੁੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮੇਤ ਜ਼ਿਲ੍ਹੇ ਦੇ 12 ਸਰਕਾਰੀ ਸਕੂਲਾਂ ਦੇ 837 ਬੱਚਿਆਂ ਵਿਚੋਂ 72 ਬੱਚੇ ਕਰੋਨਾ ਪਾਏ ਗਏ ਹਨ।

ਇਸ ਤੋਂ ਬਾਅਦ ਅਧਿਕਾਰੀਆਂ ਨੇ ਸਕੂਲ ਨੂੰ ਤਿੰਨ ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ।ਜਾਣਕਾਰੀ ਅਨੁਸਾਰ ਜਾਣਕਾਰੀ ਅਨੁਸਾਰ ਸਾਰੇ ਸੰਕਰਮਿਤ ਬੱਚੇ ਕੁੰਡ ਦੇ ਨੇੜਲੇ ਪਿੰਡ ਪਡਲਾ ਦੇ ਵਸਨੀਕ ਹਨ। ਹੁਣ ਇਨ੍ਹਾਂ ਵਿਦਿਆਰਥੀਆਂ ਦੇ ਪਰਿਵਾਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਿੰਡ ਨੂੰ ਸੈਨੀਟੇਜ਼ਰ ਕੀਤਾ ਜਾ ਰਿਹਾ ਹੈ। ਕਰੋਨਾ ਹੋਣ ਵਾਲੇ ਸਕੂਲਾਂ ਨੂੰ ਤਿੰਨ ਤੋਂ ਚਾਰ ਦਿਨਾਂ ਲਈ ਅਤੇ ਜ਼ਿਆਦਾਲਾਗ ਵਾਲੇ ਸਕੂਲਾਂ ਨੂੰ 14 ਦਿਨਾਂ ਤੋਂ ਬੰਦ ਕੀਤਾ ਗਿਆ ਹੈ।ਦੱਸ ਦਈਏ ਕਿ ਨੋਡਲ ਅਧਿਕਾਰੀ ਡਾ: ਵਿਜੇ ਪ੍ਰਕਾਸ਼ ਨੇ ਦੱਸਿਆ ਕਿ ਲੋਕਾਂ ਨੂੰ ਵਾਰ -ਵਾਰ ਕਰੋਨਾ ਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਦੇ ਬਾਵਜੂਦ ਲੋਕ ਅਜੇ ਵੀ ਨਰਮੀ ਵਰਤ ਰਹੇ ਹਨ। ਉਸਨੇ ਲੋਕਾਂ ਨੂੰ ਕਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਕਰੋਨਾ ਲਾਕਡਾਊਨ ਤੋਂ ਬਾਅਦ ਪਹਿਲੀ ਵਾਰ ਸਕੂਲ ਖੋਲ੍ਹੇ ਗਏ ਹਨ ਪਰ ਚਿੰਤਾ ਦੀ ਗੱਲ ਇਹ ਹੈ ਕਿ ਉਦੋਂ ਤੋਂ ਹੀ ਸਕੂਲਾਂ ਵਿੱਚ ਬੱਚੇ ਕਰੋਨਾ ਪਾਜ਼ੀਟਿਵ ਮਿਲ ਰਹੇ ਹਨ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.