Home / ਹੋਰ ਜਾਣਕਾਰੀ / ਇਹ ਕਥਾ ਸੁਣੋ ਤੇ ਸ਼ੇਅਰ ਜਰੂਰ ਕਰਿਓ

ਇਹ ਕਥਾ ਸੁਣੋ ਤੇ ਸ਼ੇਅਰ ਜਰੂਰ ਕਰਿਓ

ਮਨ ਨੂੰ ਸਕੂਨ ਮਿਲੇਗਾ”੦੧ ਮੱਘਰ (ਸੰਮਤ ੫੫੨ ਨਾਨਕਸ਼ਾਹੀ) ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥

ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ਪਦ ਅਰਥ: ਮੰਘਿਰਿ = ਮੰਘਰ ਵਿਚ। ਮਾਹਿ = ਮਹੀਨੇ ਵਿਚ। ਪਿਰ ਸੰਗਿ = ਪਤੀ ਦੇ ਨਾਲ। ਕਿਆ ਗਣੀ = ਮੈਂ ਕੀਹ ਦੱਸਾਂ? ਬਿਆਨ ਨਹੀਂ ਹੋ ਸਕਦੀ। ਜਿ = ਜਿਨ੍ਹਾਂ ਨੂੰ। ਸਾਹਿਬਿ = ਸਾਹਿਬ ਨੇ। ਰਾਮ ਸਿਉ = ਪਰਮਾਤਮਾ ਨਾਲ। ਸਾਧ ਸਹੇਲੜੀਆਹ ਸੰਗਿ = ਸਤ ਸੰਗੀਆਂ ਨਾਲ। ਬਾਹਰੀ = ਬਿਨਾ। ਤੇ = ਤੋਂ। ਦਿਸਹਿ = ਦਿੱਸਦੀਆਂ ਹਨ। ਖੜੀਆਹ = ਸਾਵਧਾਨ, ਸੁਚੇਤ। ਕੰਠਿ = ਗਲ ਵਿਚ (ਭਾਵ, ਹਿਰਦੇ ਵਿਚ) । ਬਾਂਛੈ = ਮੰਗਦਾ ਹੈ। ਦਰਿ = ਦਰ ਉਤੇ। ਬਹੁੜਿ = ਮੁੜ, ਫਿਰ।ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ‘ਬਾਰਹ ਮਾਹਾ’ ਬਾਣੀ। ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ।

ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.