ਕੈਨੇਡੀਅਨ ਸਾਂਸਦ ਅਤੇ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨ.ਡੀ.ਪੀ.) ਦੇ ਪ੍ਰਮੁੱਖ ਜਗਮੀਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਭਾਰਤੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।
ਵੀਡੀਓ ਵਿਚ ਜਗਮੀਤ ਸਿੰਘ ਨੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋ ਲਨ ਨੂੰ ਇਤਿਹਾਸ ਦਾ ਸਭ ਤੋਂ ਵੱਡਾ ਕਿਸਾਨ ਘੋਲ ਦੱਸਿਆ ਹੈ।ਇਸ ਦੇ ਨਾਲ ਹੀ ਜਗਮੀਤ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜਲਦੀ ਤੋਂ ਜਲਦੀ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਅਤੇ ਹਿਸਕ ਕਿਸਾਨਾਂ ਤੇ ਹੋਈ ਕਾਰਵਾਈ ਦੀ ਨਿੰਦਾ ਕਰਨ ਲਈ ਵੀ ਕਿਹਾ ਹੈ।
ਕੈਨੇਡੀਅਨ ਸਾਂਸਦ ਨੇ ਕੈਨੇਡਾ ਦੇ ਨਾਲ-ਨਾਲ ਬਾਕੀ ਦੇਸਾਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਚ ਸ਼ਾਂਤੀਪੂਰਨ ਪ੍ਰਦਰ ਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਭਾਰਤ ਸਰਕਾਰ ਦੀਆਂ ਇਨ੍ਹਾਂ ਗੱਲਾਂ ਪ੍ਰਤੀਕਿਰਿਆਵਾਂ ਦੀ ਨਿੰਦਾ ਕਰਨ।ਅੱਜ ਨਾਲ ਹੀ ਕਿਸਾਨ ਘੋਲ ਦਰਮਿਆਨ ਪੈਦਾ ਹੋਈ ਸਥਿਤੀ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਲ ਪਾਰਟੀ ਮੀਟਿੰਗ ਬੁਲਾਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਉਨ੍ਹਾਂ ਆਖਿਆ ਹੈ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਔਖ ਦੀ ਇਸ ਘੜੀ ਵਿਚ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੀ ਹੋਂਦ ਦੀ ਆਵਾਜ ਬੁਲੰਦ ਕਰ ਰਹੇ ਹਨ, ਲਿਹਾਜ਼ਾ ਸਾਰੀਆਂ ਪਾਰਟੀਆਂ ਨੂੰ ਮੌਜੂਦਾ ਸਮੇਂ ਦੀ ਅਹਿਮੀਅਤ ਨੂੰ ਦੇਖਦੇ ਹੋਏ ਸਿਆਸਤ ਤੋਂ ਉਪਰ ਉਠ ਕੇ ਸੋਚਣ ਦੀ ਲੋੜ ਹੈ।
