Home / ਤਾਜ਼ਾ ਖਬਰਾਂ / ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਮੋਦੀ ਨੂੰ ਜਵਾਬ

ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਮੋਦੀ ਨੂੰ ਜਵਾਬ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫੇਰ ਕਿਹਾ ਹੈ ਕਿ ਉਹ ਸ਼ਾਂਤਮਈ ਪਯਦਰਸ਼ਨ ਦੇ ਹੱਕ ਵਿੱਚ ਹਮੇਸ਼ਾ ਨਾਲ ਰਹਿਣਗੇ।ਉਹਨਾਂ ਇੱਕ ਪ੍ਰੈਸ ਕਾਂਨਫਰੰਸ ਨੂੰ ਸੰਬੋਧਿਤ ਕਰੇਦ ਹੋਏ ਬਿਆਨ ਦਿੱਤਾ ਕਿ ਦੁਨੀਆ ਵਿੱਚ ਕੀਤੇ ਵੀ ਜੇ ਸ਼ਾਂਤਮਈ ਅੰਦੋ ਲਨ ਹੁੰਦਾ ਹੈ ਤਾਂ ਕੈਨੇਡਾ ਹਮੇਸ਼ਾ ਉਸਦੀ ਹਿਮਾਇਤ ਕਰੇਗਾ। ਦੱਸ ਦੇਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਸਬੰਧੀ ਕੀਤੀ ਟਿੱਪਣੀ ਤੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਸੀ।

ਟਰੂਡੋ ਨੇ ਕਿਹਾ ਕੈਨੇਡਾ ਪੂਰੀ ਦੁਨੀਆ ਵਿੱਚ ਮਨੁਖੀ ਅਧਿਕਾਰਾਂ ਅਤੇ ਸ਼ਾਂਤ ਮਈ ਪਰਦਰਸ਼ਨ ਲਈ ਹਮੇਸ਼ਾ ਖੜਾ ਰਹੇਗਾ।ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕਿਹਾ ਸੀ ਕਿ ਭਾਰਤੀ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ ਵਿਚ ਦਖਲ ਅੰਦਾਜ਼ੀ ਹੈ, ਇਸ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ ਜਾਵੇਗਾ।ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਕਾਰਗੁਜ਼ਾਰੀ ‘ਤੇ ਟਿੱਪਣੀ ਕੀਤੀ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਨੈਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਖੜ੍ਹਾ ਰਹੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਥਿਤੀ ਚਿੰਤਾ ਜਨਕ ਹੈ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਮਗਰੋਂ ਭਾਰਤ ਸਰਕਾਰ ਨੇ ਇਤ ਰਾਜ਼ ਜਤਾਇਆ ਸੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, “ਅਸੀਂ ਭਾਰਤ ਦੇ ਕਿਸਾਨਾਂ ਨਾਲ ਸਬੰਧਤ ਕੈਨੇਡੀਅਨ ਨੇਤਾਵਾਂ ਦੀਆਂ ਕੁਝ ਗਲਤ ਜਾਣਕਾਰੀ ਵਾਲੀਆਂ ਟਿੱਪਣੀਆਂ ਵੇਖੀਆਂ ਹਨ। ਇਹ ਅਣਅਧਿਕਾਰਤ ਹਨ ਖ਼ਾਸਕਰ ਜਦੋਂ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੋਣ ਖਾਸਕਰ ਇੱਕ ਲੋਕਤੰਤਰੀ ਦੇਸ਼ ਲਈ। ਇਹ ਚੰਗਾ ਹੈ ਕਿ ਰਾਜਨੀਤਕ ਉਦੇਸ਼ਾਂ ਲਈ ਕੂਟਨੀ ਤਕ ਗੱਲਬਾਤ ਨੂੰ ਗਲ਼ਤ ਢੰਗ ਨਾਲ ਪੇਸ਼ ਨਾ ਕੀਤਾ ਜਾਵੇ।”

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.