Home / ਤਾਜ਼ਾ ਖਬਰਾਂ / ਕਲ ਰਹੇਗਾ ਪੰਜਾਬ ਬੰਦ ਜਾਣੋ ਕੀ ਹੈ ਵਜ੍ਹਾ

ਕਲ ਰਹੇਗਾ ਪੰਜਾਬ ਬੰਦ ਜਾਣੋ ਕੀ ਹੈ ਵਜ੍ਹਾ

ਜਾਣਕਾਰੀ ਅਨੁਸਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਵਿਵਾਦਾਂ ਵਿਚ ਘਿਰੀ ਪੰਜਾਬ ਸਰਕਾਰ ਦੀਆਂ ਦਿੱਕਤਾਂ ਵੱਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੰਤ ਸਮਾਜ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦੇ ਸਮਰਥਨ ਵਿਚ ਆਮ ਆਦਮੀ ਪਾਰਟੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਸਮੇਤ ਸ਼ਡਿਊਲ ਕਾਸਟ ਅਲਾਇੰਸ ਨੇ ਵੀ ਸਾਥ ਦਿੱਤਾ ਹੈ। ਇਥੇ ਹੀ ਬਸ ਨਹੀਂ ਘੁਟਾਲੇ ਨੂੰ ਲੈ ਕੇ ਸਾਬਕਾ ਆਈ. ਏ. ਐੱਸ. ਅਧਿਕਾਰੀ ਐੱਸ. ਆਰ. ਲੱਦੜ ਵੀ ਇਸ ਮੁੱਦੇ ‘ਤੇ ਸਰਕਾਰ ਖ਼ਿਲਾਫ਼ ਮੋਰਚਾ ਖੁੱਲ੍ਹ ਚੁੱਕੇ ਹਨ। ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ‘ਚੋਂ ਬਰਖਾਸਤ ਕਰਨ ਦੀ ਮੰਗ ਕਰ ਰਹੀਆਂ ਹਨ।

ਇਸ ਤੋਂ ਇਲਾਵਾ ਭਗਵਾਨ ਵਾਲਮੀਕਿ ਟਾਈਗਰ ਫੋਰਸ ਵਲੋਂ ਵੀ 10 ਅਕਤੂਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਫੋਰਸ ਦੇ ਚੇਅਰਮੈਨ ਅਜੇ ਖੋਸਲਾ ਨੇ ਕਿਹਾ ਕਿ ਹਾਥਰਸ ਦੀ ਘਟਨਾ ਵਿਚ ਅਜੇ ਤਕ ਸਰਕਾਰ ਕੋਈ ਸਖ਼ਤ ਕਦਮ ਨਹੀਂ ਚੁੱਕ ਸਕੀ ਹੈ। ਖੋਸਲਾ ਨੇ ਕਿਹਾ ਕਿ ਯੂ. ਪੀ ਸਰਕਾਰ ਅਜੇ ਤਕ ਮੁਲਜ਼ਮਾਂ ਤਕ ਨਹੀਂ ਪਹੁੰਚ ਸਕੀ ਹੈ ਅਤੇ ਪੁਲਸ ਦੀ ਕਾਰਜਪ੍ਰਣਾਲੀ ਵੀ ਸ਼ੱਕੀ ਹੈ, ਹਰ ਵਾਰ ਕੋਈ ਨਾ ਕੋਈ ਕਹਾਣੀ ਬਣਾ ਕੇ ਇਸ ਘਟਨਾ ਵਿਚ ਪੇਸ਼ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਵਿਚ ਉਨ੍ਹਾਂ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ, ਜਿਹੜਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਰਹੇਗਾ। ਉਨ੍ਹਾਂ ਸਾਰੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਦੁਕਾਨਾਂਦਾਰਾਂ ਨੂੰ ਵੀ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।

ਕੀ ਹੈ ਮਾਮਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ 63.91 ਕਰੋੜ ਰੁਪਏ ਦੇ ਘਪਲੇ ਦੀ ਗੱਲ ਸਾਹਮਣੇ ਆਈ ਸੀ। ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਆਪਣੀ ਜਾਂਚ ਰਿਪੋਰਟ ਚੀਫ ਸੈਕਟਰੀ ਵਿਨੀ ਮਹਾਜਨ ਨੂੰ ਸੌਂਪ ਦਿੱਤੀ ਸੀ। ਇਸ ਮਾਮਲੇ ਵਿਚ ਮੁੱਖ ਮੰਤਰੀ ਨੇ ਚੀਫ ਸੈਕਟਰੀ ਤੋਂ ਮੜ ਜਾਂਚ ਕਰਵਾਈ। ਇਸ ਜਾਂਚ ਵਿਚ ਇਹ ਨਿਕਲਿਆ ਕਿ ਸੱਤ ਕਰੋੜ ਰੁਪਏ ਦੇ ਫੰਡ ਨਿਯਮਾਂ ਦੇ ਉਲਟ ਇੰਸਟੀਚਿਊਟਸ ਨੂੰ ਵੰਡੇ ਗਏ ਹਨ। ਫੰਡ ਜਾਰੀ ਕਰਨ ਦੀਆਂ ਫਾਈਲਾਂ ‘ਤੇ ਮੰਤਰੀ ਨੇ ਵੀ ਦਸਤਖਤ ਸਨ। ਇਸ ਦੇ ਬਾਵਜੂਦ ਜਾਂਚ ਵਿਚ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਇਸ ਬਾਰੇ ਸ਼ਡਿਊਲ ਕਾਸਟ ਅਲਾਇੰਸ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ‘ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਬਰ ਬਾਦ ਕਰਨ ਦਾ ਦੋਸ਼ ਲਗਾਇਆ ਹੈ। ਕੈਂਥ ਨੇ ਕਿਹਾ ਕਿ ਸੰਤ ਸਮਾਜ ਅਤੇ ਸਾਰੇ ਅਨੁਸੂਚਿਤ ਜਾਤੀ ਜਥੇਬੰਦੀਆਂ ਦੇ ਵਰਕਰਾਂ ਨੇ 10 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਇਕ ਵਜੇ ਤਕ ਪੰਜਾਬ ਭਰ ਵਿਚ ਚੱਕਾ ਜਾਮ ਕਰਨਗੇ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.