Home / ਤਾਜ਼ਾ ਖਬਰਾਂ / ਕਿਸਾਨਾਂ ਨੇ ਮੁਖ ਮੰਤਰੀ ਦੀ ਅਪੀਲ ਕੀਤੀ ਰੱਦ

ਕਿਸਾਨਾਂ ਨੇ ਮੁਖ ਮੰਤਰੀ ਦੀ ਅਪੀਲ ਕੀਤੀ ਰੱਦ

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਕਿਸਾਨ ਸੰਤੁਸ਼ਟ ਨਜ਼ਰ ਨਹੀਂ ਆ ਰਹੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਠੁਕਰਾਉਂਦਿਆਂ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਯੂਨੀਅਨ ਨੇ ਇਨ੍ਹਾਂ ਸੋਧਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ/ਡੀਜ਼ਲ ਪੰਪਾਂ ਤੇ ਬੀਜੇਪੀ ਲੀਡਰਾਂ ਤੇ ਸਮਰਥਕਾਂ ਖਿ ਲਾਫ਼ ਅਣਮਿਥੇ ਸਮੇਂ ਦੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸੰਘਰਸ਼ ਜਾਰੀ ਰਹੇਗਾ। ਉਂਝ ਉਗਰਾਹਾਂ ਧੜੇ ਨੇ ਰੇਲ ਪਟੜੀਆਂ ਤੋਂ ਧਰਨਾ ਪਹਿਲਾਂ ਹੀ ਉਠਾ ਪਏ ਹਨ। ਜਾਣਕਾਰੀ ਅਨੁਸਾਰ ਦੂਜੇ ਪਾਸੇ 29 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਮੀਟਿੰਗ ਚੱਲ ਰਹੀ ਹੈ। ਇਸ ਵਿੱਚ ਪੰਜਾਬ ਦੇ ਰੇਲਵੇ ਸਟੇਸ਼ਨਾਂ ਤੇ ਰੇਲਵੇ ਲਾਈਨਾਂ ਉਪਰ ਪਹਿਲੀ ਅਕਤੂਬਰ ਤੋਂ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਚੁੱਕਣ ਜਾਂ ਲਗਾਤਾਰ ਜਾਰੀ ਰੱਖਣ ਦਾ ਫੈਸਲਾ ਕੀਤਾ ਜਾਣਾ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਖੇਤੀ ਕਾਨੂੰਨਾਂ ਅੰਦੋਲਨ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਪਰ ਮਾਲ ਗੱਡੀਆਂ ਦੀ ਆਵਾਜਾਈ ਬਾਰੇ ਅਹਿਮ ਫ਼ੈਸਲਾ ਅੱਜ ਦੀ ਇਸ ਇਕੱਤਰਤਾ ਵਿੱਚ ਲਿਆ ਜਾ ਰਿਹਾ ਹੈ।ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਡੇ 4 ਬਿੱਲਾਂ ਦਾ ਅੱਜ ਪਾਸ ਹੋਣਾ ਸੱਚਮੁੱਚ ਪੰਜਾਬ ਅਤੇ ਇਸ ਦੇ ਲੋਕਾਂ ਦੀ ਜਿੱਤ ਹੈ।

ਮੈਨੂੰ ਖੁਸ਼ੀ ਹੈ ਕਿ ਸਾਰੀਆਂ ਪਾਰਟੀਆਂ ਇਕੱਠੀਆਂ ਹੋਈਆਂ ਅਤੇ ਕੇਂਦਰ ਦੁਆਰਾ ਪਾਸ ਕੀਤੇ ਗਏ ਕਿਸਾਨ ਵਿ ਰੋਧੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਬਚਾਉਣ ਲਈ ਸਾਡੇ ਬਿੱਲਾਂ ਦਾ ਸਮਰਥਨ ਕਰਨ ਪਹੁੰਚੀਆਂ ਤੇ ਸਾਨੂੰ ਆਪਣਾ ਸਾਥ ਦਿੱਤਾ। ਮੈਂ ਆਪਣੇ ਕਿਸਾਨਾਂ ਪ੍ਰਤੀ ਵਚਨਬੱਧ ਹਾਂ ਅਤੇ ਕਿਸੇ ਨੂੰ ਵੀ ਉਨ੍ਹਾਂ ਦੀ ਰੋਜ਼ੀ ਰੋਟੀ ਖੋਹਣ ਨਹੀਂ ਦੇਵਾਂਗਾ। ਅਸੀ ਪੰਜਾਬ ਦੇ ਕਿਸਾਨਾਂ ਨਾਲ ਹਾਂ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.