Home / ਤਾਜ਼ਾ ਖਬਰਾਂ / ਕਿਸਾਨਾਂ ਨੇ ਮੰਨ ਤਾ ਲਈ CM ਦੀ ਗੱਲ ਪਰ

ਕਿਸਾਨਾਂ ਨੇ ਮੰਨ ਤਾ ਲਈ CM ਦੀ ਗੱਲ ਪਰ

ਕਾਲੇ ਖੇਤੀ ਕਾਨੂੰਨਾਂ ਕਰਕੇ ਡਟੀਆਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਰਿਲਾਇੰਸ ‘ਜੀਓ’ ਦੇ ਟਾਵਰ ਬੰਦ ਨਹੀਂ ਕੀਤੇ ਜਾਣਗੇ। ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ ਕਿ ਰਿਲਾਇੰਸ ‘ਜੀਓ’ ਟਾਵਰਾਂ ਨੂੰ ਤਾਲੇ ਲਾਉਣ ਜਾਂ ਬੰਦ ਕਰਨ ਦਾ ਕਦਮ ਫ਼ਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੀ ਆਨਲਾਈਨ ਪੜ੍ਹਾਈ ਵਿੱਚ ਵਿਘਨ ਨਾ ਪਵੇ।

ਇਸ ਮਗਰੋਂ ਕਿਸਾਨ ਜਥੇਬੰਦੀਆਂ ਨੇ ਟਾਵਰ ਬੰਦ ਨਾ ਕਰਨ ਦਾ ਫੈਸਲਾ ਕੀਤਾ ਹੈ ਪਰ ਜੀਓ ਦੇ ਸਿੰਮ ਬੰਦ ਕਰਵਾਉਣ ਦੀ ਮੁਹਿੰਮ ਜਾਰੀ ਰਹੇਗੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਵੇਖਦਿਆਂ ਫਿਲਹਾਲ ਟਾਵਰਾਂ ਨੂੰ ਤਾਲੇ ਨਹੀਂ ਲਾਏ ਜਾਣਗੇ।ਇਸ ਦੇ ਨਾਲ ਹੀ ਕੈਪਟਨ ਦੇ ਪੁਲਿਸ ਨੂੰ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਅਲੋ ਚਨਾ ਕਰਦਿਆਂ ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਇਹ ਸਹੀ ਨਹੀਂ ਹੋਏਗਾ।

ਇਸ ਦੇ ਨਾਲ ਹੀ ਉਨ੍ਹਾਂ ਵਾਰਨਿੰਗ ਦਿੱਤੀ ਹੈ ਕਿ ਸਰਕਾਰ ਟਾਵਰ ਬੰਦ ਕਰਨ ਵਾਲਿਆਂ ਤੇ ਕਾਰਵਾਈ ਕਰਨ ਤੋਂ ਗੁਰੇਜ ਕਰੇ, ਜੇਕਰ ਅਜਿਹਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨ ਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਵਾਰਨਿੰਗ ਦਿੰਦਿਆਂ ਪੁਲਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਤੇ ਕਾਰ ਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਦੱਸ ਦਈਏ ਕਿ ਸਰਕਾਰੀ ਬੁਲਾਰੇ ਅਨੁਸਾਰ ਬੀਤੇ ਕੁਝ ਦਿਨਾਂ ਵਿੱਚ 1561 ਮੋਬਾਈਲ ਟਾਵਰਾਂ ਦੀਆਂ ਸੇਵਾਵਾਂ ਪ੍ਰਭਾ ਵਿਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸੋਮਵਾਰ ਤੋਂ 32 ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਵਿੱਚ ਵਿਘਨ ਪੈਣ ਕਰਕੇ 146 ਟਾਵਰ ਪ੍ਰਭਾ ਵਿਤ ਹੋਏ। ਇਸ ਨਾਲ ਬਾਕੀ 114 ਟਾਵਰਾਂ ਦੀਆਂ ਸੇਵਾਵਾਂ ਭੰਗ ਹੋ ਗਈਆਂ। ਹੁਣ ਤੱਕ 433 ਟਾਵਰਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਕੁੱਲ 22 ਜ਼ਿਲ੍ਹਿਆਂ ਵਿੱਚ 21306 ਮੋਬਾਈਲ ਟਾਵਰ ਹਨ।ਦੱਸ ਦਈਏ ਕਿ ਕੈਪਟਨ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਜਿਹੀਆਂ ਗਤੀਵਿਧੀਆਂ ਤੁਰੰਤ ਬੰਦ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਨਾਲ ਸੂਬੇ ਵਿੱਚ ਸੰਚਾਰ ਬਲੈਕਆਊਟ ਹੋ ਸਕਦਾ ਹੈ।ਦੇਸ਼ ਵਿਦੇਸ਼ ਦੀਆ ਹੋਰ ਨਵੀਆਂ ਨਵੀਆਂ ਖ਼ਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.