Home / ਤਾਜ਼ਾ ਖਬਰਾਂ / ਕਿਸਾਨਾਂ ਬਾਰੇ ਆਈ ਇਹ ਵੱਡੀ ਖ਼ਬਰ

ਕਿਸਾਨਾਂ ਬਾਰੇ ਆਈ ਇਹ ਵੱਡੀ ਖ਼ਬਰ

ਇਸ ਵੇਲੇ ਇੱਕ ਵੱਡੀ ਖ਼ਬਰ ਕਿਸਾਨੀ ਘੋਲ ਬਾਰੇ ਜਾਣਕਾਰੀ ਲੈਣ ਵਾਸਤੇ ਉਤਸੁਕ ਬੈਠੇ ਪਾਠਕਾਂ ਵਾਸਤੇ ਆ ਰਹੀ ਹੈ। ਆਓ ਸੁਣੋ ਅਜਿਹਾ ਕੀ ਆਖਿਆ ਖੇਤੀ ਮੰਤਰੀ ਨੇ ਉਧਰ ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ, ‘ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਅੱਤਲ ਕੀਤੇ ਜਾਣ ਦੀ ਤਜਵੀਜ਼ ਰੱਖੀ ਹੈ। ਅਸੀਂ ਤਜਵੀਜ਼ ਨੂੰ ਰੱਦ ਕਰ ਦਿੱਤਾ,ਪਰ ਕਿਉਂ ਜੋ ਇਹ ਸਰਕਾਰ ਵੱਲੋਂ ਆਈ ਹੈ, ਅਸੀਂ ਭਲਕੇ (ਵੀਰਵਾਰ) ਮੀਟਿੰਗ ਕਰ ਕੇ ਇਸ ’ਤੇ ਵਿਚਾਰ ਚਰਚਾ ਕਰਾਂਗੇ।’

ਇਕ ਹੋਰ ਕਿਸਾਨ ਆਗੂ ਕਵਿਤਾ ਕੁਰੂਗੰਟੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ (ਆਪਸੀ ਸਹਿਮਤੀ ਨਾਲ ਬਣਨ ਵਾਲੇ) ਅਰਸੇ ਲਈ ਮੁਅੱਤਲ ਕਰਨ ਬਾਰੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਖ਼ਲ ਕਰਨ ਦੀ ਤਜਵੀਜ਼ ਵੀ ਰੱਖੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਯੂਨੀਅਨਾਂ ਖੇਤੀ ਕਾਨੂੰਨਾਂ ’ਤੇ ਮੁਕੰਮਲ ਲੀਕ ਮਾਰਨ ਦੀ ਆਪਣੀ ਮੰਗ ’ਤੇ ਦ੍ਰਿੜ ਹਨ ਪਰ ਉਹ ਸਰਕਾਰ ਦੀ ਸੱਜਰੀ ਪੇਸ਼ਕਸ਼ ’ਤੇ ਚਰਚਾ ਕਰਕੇ ਆਪਣਾ ਆਖਰੀ ਫੈਸਲਾ ਅਗਲੀ ਮੀਟਿੰਗ ’ਚ ਸੁਣਾਉਣਗੇ। ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਮੋਰਚੇ ਨੇ ਸਰਕਾਰ ਦੀ ਤਜਵੀਜ਼ ’ਤੇ ਚਰਚਾ ਲਈ 21 ਜਨਵਰੀ ਨੂੰ ਮੀਟਿੰਗ ਸੱਦ ਲਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਨੇ ਕੇਂਦਰ ਸਰਕਾਰ ਨੂੰ ਸਾਫ਼ ਕਰ ਦਿੱੱਤਾ ਹੈ ਕਿ ਉਹ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਉਪਰ ਕਾਇਮ ਹਨ ਅਤੇ ਇਸ ਤੋਂ ਪਿੱਛੇ ਨਹੀਂ ਹਟੇ।

ਬੀਕੇਯੂ (ਰਾਜੇਵਾਲ) ਦੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹੁਣ ਸਰਕਾਰ ਨੇ ਆਪਣੇ ਪੈਰ ਪਿੱਛੇ ਖਿੱਚੇ ਹਨ।ਉਨ੍ਹਾਂ ਕਿਹਾ ਕਿ ਅੱਜ ਦੀ ਪੇਸ਼ਕਸ਼ ਬਾਰੇ ਪਹਿਲਾਂ ਪੰਜਾਬ ਦੀਆਂ ਜਥੇਬੰਦੀਆਂ ਚਰਚਾ ਕਰਨਗੀਆਂ ਤੇ ਫਿਰ ਮਾਮਲਾ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਨਾਲ ਵਿਚਾਰਿਆ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਕਿਸਾਨ ਮੰਗਾਂ ਦਾ ਅਹਿਮ ਹਿੱਸਾ ਹੈ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.