Home / ਤਾਜ਼ਾ ਖਬਰਾਂ / ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਡਾ ਐਲਾਨ

ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਡਾ ਐਲਾਨ

ਵੱਡੀ ਖਬਰ ਆ ਰਹੀ ਹੈ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਨਾਂ ਲਈ ਲੰਗਰ ਤੇ ਮੈਡੀਕਲ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸੰਘਰਸ਼ ਦੌਰਾਨ ਜਿੰਦਗੀਆਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਵੀ ਫੈਸਲਾ ਕੀਤਾ ਹੈ।।ਦੱਸ ਦਈਏ ਕਿ ਅੱਠ ਨੂੰ ਭਾਰਤ ਬੰਦ ਹੈ। ਜਿਸ ਦੇ ਚੱਲਦੇ ਵੱਡੇ-ਵੱਡੇ ਐਲਾਨ ਹੋ ਰਹੇ ਹਨ ਜਾਣਕਾਰੀ ਅਨੁਸਾਰ ਸਾਰੇ ਦੇਸ਼ ਵਿਚ ਕਿਸਾਨੀ ਅੰਦੋਲਨ ਵਧਦਾ ਜਾ ਰਿਹਾ ਹੈ। ਇਸ ਦੌਰਾਨ ਐਤਵਾਰ ਨੂੰ ਪਾਨੀਪਤ ਵਿੱਚ ਪੈਟਰੋਲ ਡੀਜ਼ਲ ਐਸੋਸੀਏਸ਼ਨ ਦੀ ਰਾਜ ਪੱਧਰੀ ਕੋਰ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ 8 ਤਰੀਖ ਨੂੰ ਰਾਜ ਦੇ ਸਾਰੇ 3468 ਪੈਟਰੋਲ ਪੰਪ ਕਿਸਾਨਾਂ ਦੇ ਸਮਰਥਨ ਵਿੱਚ ਬੰਦ ਰਹਿਣਗੇ। ਸੂਬਾ ਪ੍ਰਧਾਨ ਨੇ ਕਿਹਾ ਕਿ ਡੀਲਰ ਐਸੋਸੀਏਸ਼ਨ ਵੀ ਕਿਸਾਨਾਂ ਦੇ ਪੂਰਾ ਦਾ ਸਾਥ ਦੇ ਰਹੀ ਹੈ।

ਇਸ ਮੌਕੇ ਪੈਟਰੋਲ ਡੀਜ਼ਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੰਜੀਵ ਚੌਧਰੀ ਨੇ ਕਿਹਾ ਕਿ ਜਿੱਥੇ ਖੇਤੀ ਕਾਨੂੰਨਾਂ ਕਾਰਨ ਕਿਸਾਨੀ ਦਾ ਘਾਟਾ ਹੋੋ ਰਿਹਾ ਹੈ, ਉਥੇ ਇਸ ਦੇ ਨਾਲ ਸਭ ਵਰਗ ਵੀ ਇਸ ਕਾਰਨ ਔ ਖਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਕਿਸਾਨਾਂ ਦੇ ਬੇਟੇ ਹਨ ਤੇ ਕਿਸਾਨਾਂ ਦਾ ਸਮਰਥਨ ਕਰਦੇ ਹਨ।ਕਿਸਾਨਾਂ ਨਾਲ ਜੁੜੀ ਹਰ ਤਾਜਾ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀ ਵੀ ਜਰੂਰ ਲਾਇਕ ਕਰੋ |ਅੱਸੀ ਲੈ ਕ ਆਉਂਦੇ ਹਾਂ ਤੁਹਾਡੇ ਲਈ ਬੇਬਾਕ ਤੇ ਸੱਚੀਆਂ ਖ਼ਬਰਾਂ ਸਭ ਤੋਂ ਪਹਿਲਾ |

About Jagjit Singh

Check Also

ਯੂਕਰੇਨ ਤੋਂ ਆਈ ਭਾਰਤੀ ਵਿਦਿਆਰਥੀਆਂ ਦੀ ਤਾਜਾ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਏ ਆਪਾਂ ਸਾਰੇ ਹਾਂ ਨੂੰ ਕੀ ਪਤਾ …

Leave a Reply

Your email address will not be published.