Home / ਤਾਜ਼ਾ ਖਬਰਾਂ / ਕਿਸਾਨੀ ਬਿੱਲਾ ਕਰਕੇ ਮੋਦੀ ਸਰਕਾਰ ਨੂੰ ਲੱਗੇ

ਕਿਸਾਨੀ ਬਿੱਲਾ ਕਰਕੇ ਮੋਦੀ ਸਰਕਾਰ ਨੂੰ ਲੱਗੇ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦੀਆਂ ਨੀਤੀਆਂ ਕਾਰਨ ਪੂਰੇ ਦੇਸ਼ ਵਿਚ ਕੇਂਦਰ ਸਰਕਾਰ ਦਾ ਸਿਆਪਾ ਹੋ ਰਿਹਾ ਹੈ। ਜਿੱਥੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਕਾਲ਼ੇ ਕਨੂੰਨਾਂ ਦਾ ਰੋਸ ਕੀਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ ਦੇ ਬਹੁਤ ਸਾਰੇ ਪ੍ਰਧਾਨ ਮੰਤਰੀਆਂ ਵੱਲੋਂ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਜਾ ਚੁੱਕੀ ਹੈ।

ਇਨ੍ਹਾਂ ਖੇਤੀ ਕਾਨੂੰਨਾਂ ਕਾਰਨ ਜਿੱਥੇ ਅਕਾਲੀ ਭਾਜਪਾ ਗਠਜੋੜ ਖਤਮ ਚੁੱਕਾ ਹੈ।ਉਥੇ ਹੀ ਕੇਂਦਰ ਸਰਕਾਰ ਵੱਲੋਂ ਅਕਾਲੀ ਦਲ ਨੂੰ ਦਿੱਤੀ ਗਈ ਹਮਾਇਤ ਵੀ ਵਾਪਸ ਲੈ ਲਈ ਗਈ ਸੀ। ਭਾਜਪਾ ਦੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਬਹੁਤ ਸਾਰੇ ਵਿਧਾਇਕ ਇਸ ਪਾਰਟੀ ਦਾ ਪੱਲਾ ਛੱਡ ਚੁੱਕੇ ਹਨ। ਜਿਸ ਕਾਰਨ ਮੋਦੀ ਸਰਕਾਰ ਨੂੰ ਇਕ ਤੋਂ ਬਾਅਦ ਇਕ ਝ ਟਕੇ ਲੱਗ ਰਹੇ ਹਨ। ਹੁਣ ਮੋਦੀ ਸਰਕਾਰ ਲਈ ਇਕ ਹੋਰ ਵੱਡੀ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਜਪਾ ਨੂੰ ਛੱਡ ਕੇ ਸਭ ਕਾਂਗਰਸ ਦੇ ਨਾਲ ਮਿਲ ਰਹੇ ਹਨ ਉਥੇ ਹੀ ਫਿਰੋਜ਼ਪੁਰ ਵਿਚ ਵੀ ਭਾਜਪਾ ਨੂੰ ਇੱਕ ਬਹੁਤ ਵੱਡਾ ਝ ਟ ਕਾ ਲਗਾ ਹੈ।ਭਾਜਪਾ ਦੇ ਮੈਂਬਰਾਂ ਵੱਲੋਂ ਭਾਜਪਾ ਨੂੰ ਛੱਡ ਕੇ ਕਾਂਗਰਸ ਅਤੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲ ਸਿਲਾ ਲਗਾਤਾਰ ਜਾਰੀ ਹੈ।

ਹੁਣ ਫਿਰੋਜ਼ਪੁਰ ਤੋਂ ਭਾਜਪਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ। ਇਸਦੇ ਨਾਲ ਹੀ ਫਿਰੋਜਪੁਰ ਸ਼ਹਿਰ ਅਤੇ ਪਿੰਡਾਂ ਦੇ ਭਾਜਪਾ ਦੇ ਬਹੁਤ ਸਾਰੇ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ। ਇਹ ਸਭ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਸਾਥ ਨਾਲ ਫਿਰੋਜ਼ਪੁਰ ਜ਼ਿਲੇ ਨੂੰ ਪੰਜਾਬ ਦਾ ਨੰਬਰ ਇਕ ਜ਼ਿਲ੍ਹਾ ਬਣਾਉਣਗੇ ਅਤੇ ਇਸ ਦੇ ਵਿਕਾਸ ਵਿਚ ਭਰਪੂਰ ਸਹਿਯੋਗ ਵੀ ਕਰਨਗੇ।

ਉਹਨਾਂ ਤੋਂ ਇਲਾਵਾ ਸੁਖਦੇਵ ਭੁੱਲਰ, ਗੁਰਜੰਟ ਸਿੰਘ, ਦਿਆਲ ਸਿੰਘ, ਕੁਲਦੀਪ ਸਿੰਘ ,ਸਰਵਣ ਸਿੰਘ ,ਗੁਰਭੇਜ ਸਿੰਘ ,ਸਤਨਾਮ ਸਿੰਘ , ਪਰਨਾਮ ਸਿੰਘ, ਸਿਮਰਨਜੀਤ ਸਿੰਘ, ਬਲਜਿੰਦਰ ਸਿੰਘ, ਜਗਵਿੰਦਰ ਸਿੰਘ ਆਦਿ ਸ਼ਾਮਲ ਹਨ। ਜਿਨ੍ਹਾਂ ਨੇ ਭਾਜਪਾ ਨੂੰ ਛੱਡ ਕੇ ਕਾਂਗਰਸ ਦਾ ਸਾਥ ਦੇਣ ਦਾ ਮਨ ਬਣਾ ਲਿਆ ਹੈ। ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਸਭ ਦਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਵਿਚ ਇਨ੍ਹਾਂ ਨੂੰ ਬਣਦਾ ਸਤਿਕਾਰ ਦਿੱਤੇ ਜਾਣ ਦਾ ਭਰੋਸਾ ਵੀ ਦਵਾਇਆ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.