Home / ਤਾਜ਼ਾ ਖਬਰਾਂ / ਕਿਸਾਨ ਅੰਦੋਲਨ ਬਾਰੇ ਸੁਪਰੀਮ ਕੌਰਟ ਤੋਂ ਵੱਡੀ ਖ਼ਬਰ

ਕਿਸਾਨ ਅੰਦੋਲਨ ਬਾਰੇ ਸੁਪਰੀਮ ਕੌਰਟ ਤੋਂ ਵੱਡੀ ਖ਼ਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। 4 ਜਨਵਰੀ ਦੀ ਬੈਠਕ ਵਿਚ ਕੋਈ ਸਹਿਮਤੀ ਨਹੀ ਹੋ ਸਕੀ ,ਜਿਸ ਨੂੰ ਦੇਖਦੇ ਹੋਏ ਅਗਲੀ ਮੀਟਿੰਗ 8 ਜਨਵਰੀ 2021 ਨੂੰ ਤੈਅ ਕੀਤੀ ਗਈ ਹੈ।

ਦੱਸ ਦਈਏ ਕਿ ਹੁਣ ਸੁਪਰੀਮ ਕੋਰਟ ਤੋਂ ਕਿਸਾਨ ਅੰਦੋਲਨ ਬਾਰੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ ਬੇਸਿੱਟਾ ਰਹੀਆਂ ਮੀਟਿੰਗਾਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਵੱਲੋਂ ਚਿੰਤਾ ਜ਼ਾਹਿਰ ਕਰਦੇ ਹੋਏ ਖੇਤੀ ਕਾਨੂੰਨਾਂ ਅਤੇ ਚੱਲ ਰਹੇ ਅੰਦੋਲਨ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨ ਤੇ ਸੁਣਵਾਈ 11 ਜਨਵਰੀ ਨੂੰ ਕੀਤੀ ਜਾਵੇਗੀ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਨੂੰ ਅੱਜ 42 ਦਿਨ ਹੋ ਗਏ ਹਨ। ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਅਗਲੀ ਮੀਟਿੰਗ 8 ਜਨਵਰੀ ਨੂੰ ਹੋਵੇਗੀ।ਇਸ ਸੰਘਰਸ਼ ਬਾਰੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਕਿਹਾ ਹੈ ਕਿ ਮਸਲੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਾਲਾ ਤਾਂ ਨੂੰ ਦੇਖਦੇ ਹੋਏ ਕੋਈ ਵੀ ਬਦਲਾਅ ਨਜ਼ਰ ਨਹੀਂ ਆ ਰਿਹਾ।

ਚੀਫ ਜਸਟਿਸ ਬੋਬੜੇ ਨੇ ਕਿਹਾ ਕਿ ਅਸੀਂ ਹਾਲਾ ਤਾਂ ਤੋਂ ਵਾਕਿਫ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਅੱਗੇ ਵਧੇ। ਜੇਕਰ ਤੁਸੀਂ ਚਾਹੋ ਤਾਂ ਸੁਣਵਾਈ ਅੱਗੇ ਟਾਲ ਦਿੱਤੀ ਜਾਵੇਗੀ। ਇਸ ਤੇ ਸਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਅਟਾਰਨੀ ਜਰਨਲ ਕੇਕੇ ਵੇਣੁਗੋਪਾਲ ਨੇ ਕਿਹਾ ਹੈ ਕਿ ਸਾਨੂੰ ਉਮੀਦ ਹੈ ਕਿ ਇਹ ਮਸਲਾ ਛੇਤੀ ਹੀ ਹੱਲ ਹੋ ਜਾਵੇਗਾ। ਅਤੇ ਦੋਵੇਂ ਧਿਰਾਂ ਕਿਸੇ ਮੁੱਦੇ ਤੇ ਸਹਿਮਤ ਹੋ ਜਾਣਗੀਆਂ।

About Jagjit Singh

Check Also

ਯੂਕਰੇਨ ਤੋਂ ਆਈ ਭਾਰਤੀ ਵਿਦਿਆਰਥੀਆਂ ਦੀ ਤਾਜਾ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਏ ਆਪਾਂ ਸਾਰੇ ਹਾਂ ਨੂੰ ਕੀ ਪਤਾ …

Leave a Reply

Your email address will not be published.