Home / ਤਾਜ਼ਾ ਖਬਰਾਂ / ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ ਹੁਣ

ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ ਹੁਣ

ਵੱਡੀ ਖਬਰ ਆ ਰਹੀ ਹੈ ਕਿਸਾਨੀ ਘੋਲ ਤੋਂ ਜਾਣਕਾਰੀ ਅਨੁਸਾਰ ਨਵੇਂ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕਿਸਾਨ 68 ਦਿਨਾਂ ਤੋਂ ਦਿੱਲੀ ਦੀ ਧਰਤੀ ‘ਤੇ ਅੰਦੋਲਨ ਕਰ ਰਹੇ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ। ਕਿਸਾਨ ਆਗੂਆਂ ਨੇ ਅੱਜ ਆਪਣੇ ਪ੍ਰੈੱਸ ਕਾਨਫਰੰਸ ਵਿੱਚ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ 6 ਫਰਵਰੀ ਨੂੰ ਦੇਸ਼ ਭਰ ‘ਚ 12 ਤੋਂ 3 ਵਜੇ ਤੱਕ ਤਿੰਨ ਘੰਟੇ ਲਈ ਚੱਕਾ ਜਾਮ ਹੋਵੇਗਾ।ਅੱਜ ਕਿਸਾਨਾਂ ਨੇ ਪ੍ਰੈੱਸ ਕਾਨਫੰਰਸ ਕਰਦਿਆਂ ਕੇਂਦਰ ਸਰਕਾਰ ਤੇ ਭਾਜਪਾ ‘ਤੇ ਨਿ ਸ਼ਾਨਾ ਵਿੰਨ੍ਹਿਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਗ੍ਰਿ ਫ ਤਾਰ ਕੀਤਾ ਜਾ ਰਿਹਾ ਹੈ, ਉਨ੍ਹਾਂ ਨਾਲ ਚੰਗਾ ਨਹੀਂ ਕੀਤਾ ਜਾ ਰਿਹਾ ਹੈ। ਦਿੱਲੀ ਪੁਲਸ ਵੱਲੋਂ 26 ਜਨਵਰੀ ਨੂੰ ਹੋਈ ਇਸ ਗੱਲ ਤੋਂ ਬਾਅਦ ਕਿਸਾਨਾਂ ਦੇ ਕਈ ਟਰੈਕਟਰਾਂ ਨੂੰ ਜ਼ ਬਤ ਕਰ ਲਿਆ ਗਿਆ ਪਰ ਅਜੇ ਤੱਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਬਾਰਡਰ ਦੇ ਨੇੜੇ ਦੀਆਂ ਸੜਕਾ ਅਤੇ ਗਲੀਆਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਧਰਨੇ ਵਾਲੀ ਥਾਂ ‘ਤੇ ਕਿਸਾਨਾਂ ਨੂੰ ਤੰਗ ਪ੍ਰੇ ਸ਼ਾਨ ਕਰਨ ਲਈ ਪਾਣੀ ਅਤੇ ਬਿਜਲੀ ਦੀ ਸਪਲਾਈ ਅਤੇ ਨਾਲ ਹੀ ਬਾਥਰੂਮ ਅਤੇ ਇੰਟਰਨੈੱਟ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਟਵਿੱਟਰ ਇੰਡੀਆ ਨੇ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਭੁਲੇਖਾ ਪਾਊ ਟਵੀਟਾਂ ਨੂੰ ਲੈ ਕੇ ਸੋਮਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤੇ ਹਨ।ਹੋਰ ਨਵੀਆਂ ਨਵੀਆਂ ਖ਼ਬਰ ਦੇਖਣ ਦੇ ਲਾਇ ਸਦਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |ਅਸੀ ਲੇ ਕੇ ਆਉਂਦੇ ਹਾਂ ਦੇਸ਼ ਵਿਦੇਸ਼ ਦੀਆ ਤਜਿਆ ਖ਼ਬਰਾਂ ਤੁਹਾਡੇ ਲਾਇ ਸਭ ਤੋਂ ਪਹਿਲਾ |

About Jagjit Singh

Leave a Reply

Your email address will not be published. Required fields are marked *