ਦੱਸ ਦਈਏ ਕਿ ਪਿਛਲੇ 24 ਸਤੰਬਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੀਆਂ ਵੱਖ-ਵੱਖ ਥਾਂਵਾਂ ਤੇ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ ਜਿਸ ਦੇ ਚੱਲਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਦੇਵੀਦਾਸ ਪੁਰਾ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਪਟੜੀਆਂ ਤੇ ਬੈਠ ਕੇ ਰੇਲ ਰੋਕੋ ਅੰਦੋਲਨ ਚਲਾਇਆ ਗਿਆ ਸੀ। ਪਹਿਲਾਂ ਤਾਂ ਇਹ ਰੇਲ ਰੋਕੋ ਅੰਦੋਲਨ 26 ਸਤੰਬਰ ਤੱਕ ਸੀ ਪਰ ਕਿਸਾਨਾਂ ਵੱਲੋਂ ਇਹ ਅੰਦੋਲਨ 29 ਸਤੰਬਰ ਤੱਕ ਕਰ ਦਿੱਤਾ ਗਿਆ ਸੀ।
ਭਾਵੇਂ ਕਿ ਕਿਸਾਨ ਰੋਹ ਬਿੱਲਾਂ ਉਤੇ ਰਾਸ਼ਟਰਪਤੀ ਵੱਲੋਂ ਵੀ ਮੋਹਰ ਲਗਾ ਦਿੱਤੀ ਗਈ ਹੈ ਅਤੇ ਇਹ ਬਿੱਲ ਹੁਣ ਕਾਨੂੰਨ ਬਣ ਗਏ ਹਨ। ਪਰ ਕਿਸਾਨ ਜਥੇਬੰਦੀਆਂ ਅਜੇ ਵੀ ਰੋ ਸ ਕਰਨ ਤੋਂ ਪਿੱਛੇ ਨਹੀਂ ਘੱਟ ਰਹੀਆਂ ਜਿਸ ਦੇ ਚੱਲਦੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਪੰਜਾਬ ਵਾਸੀਆਂ ਨੂੰ ਚਾਹੀਦਾ ਹੈ ਕਿ JIO ਦੀਆਂ ਸਿਮਾਂ ਤੋੜ ਦੇਣ ਅਤੇ ਰਿਲਾਇੰਸ ਦੇ ਪੈਟਰੋਲ ਪੰਪ ਤੋਂ ਤੇਲ ਨਾ ਪਾਉਣ ਤਾਂ ਜੋ ਅੰਬਾਨੀ, ਅਡਾਨੀ ਵਰਗਿਆਂ ਨੂੰ ਵੱਡਾ ਘਾਟਾ ਪੈ ਸਕੇ ਕਿਉਂਕਿ ਦੇਸ਼ ਦਾ ਨੈਸ਼ਨਲ ਮੀਡੀਆ ਨੂੰ ਇਸ਼ਤਿਹਾਰ ਦੇ ਕੇ ਅੰਬਾਨੀ ਖ਼ੁਦ ਚਲਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਚੈਨਲਾਂ ਦੇ ਨਾਂ ਵੀ ਦੱਸੇ ਜਾਣਗੇ ਜੋ ਕਿ ਅੰਬਾਨੀ ਚਲਾ ਰਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਗੀਤਕਾਰਾਂ ਅਤੇ ਦੇਸ਼ ਦੇ ਬਾਲੀਵੁੱਡ ਸਿਤਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਰੈਂਡਡ ਕੱਪੜੇ ਨਾ ਪਾਉਣ ਤੇ ਹਿੰਦੁਸਤਾਨ ਦੇ ਕੱਪੜੇ ਹੀ ਪਾਉਣ।
ਨਾਲ ਹੀ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡੇ ਪੱਧਰ ਤੇ ਅੰਦੋਲਨ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦਾ ਅੰਦੋਲਨ ਕਿਸਾਨਾਂ ਦੇ ਅੰਦੋਲਨ ਨੂੰ ਨੁਕ ਸਾਨ ਤਕ ਪਹੁੰਚਾ ਸਕਦਾ ਹੈਕਿਉਂਕਿ ਕੁਝ ਤੇ ਰਾਜਨੀਤਿਕ ਪਾਰਟੀਆਂ ਨੇ ਇਸ ਅੰਦੋਲਨ ਦੇ ਵਿੱਚੋਂ ਆਪਣੀ 2022 ਦੇ ਚੋਣਾਂ ਦੀ ਕੁਰਸੀ ਦੀ ਭਾਲ ਕਰਨੀ ਹੈ।ਆਖਰ ਵਿੱਚ ਪੰਧੇਰ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਰਾਜਨੀਤਿਕ ਪਾਰਟੀਆਂ ਦੇ ਅੰਦੋਲਨ ਤੇ ਨਾ ਜਾਣ ਅਤੇ ਕਿਸਾਨਾਂ ਦੇ ਅੰਦੋਲਨ ਦਾ ਹਿੱਸਾ ਬਣ ਕੇ ਇਨ੍ਹਾਂ ਮਾ ਰੋ ਬਿੱਲਾਂ ਨੂੰ ਰੱਦ ਕਰਵਾਉਣ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
