ਦੱਸ ਦਈਏ ਕਿ ਇਹ ਖਬਰ ਭਰੇ ਮਨ ਨਾਲ ਪੜ੍ਹੀ ਜਾਵੇਗੀ ਕਿ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੀ ਪੰਜਾਬ ਰਾਜ ਕਮੇਟੀ ਦੇ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਕੱਤਰ ਸਾਥੀ ਯਸ਼ਪਾਲ ਸਿੰਘ ਜੀ ਮਹਿਲ ਕਲਾਂ ਬੀਤੇ ਸਦੀਵੀਂ ਵਿ ਛੋੜਾ ਦੇ ਗਏ ਹਨ।ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਦੇ ਖੇਤੀ ਨਾਲ ਸਬੰਧਤ ਕਾਲੇ ਕਾਨੂੰਨਾਂ ਤੇ ਜਾਰੀ ਅਣਮਿੱਥੇ ਸਮੇਂ ਦੇ ਰੇਲ ਚੱਕਾ ਜਾਮ ਅੰਦੋਲਨ ਦੌਰਾਨ ਉਹ ਅੱਜ ਮਹਿਲ ਕਲਾਂ ਟੋਲ ਪਲਾਜ਼ਾ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ।
ਜਾਣਕਾਰੀ ਅਨੁਸਾਰ ਆਰ. ਐਮ. ਪੀ. ਆਈ. ਦੇ ਸੂਬਾ ਕਮੇਟੀ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਮਾ. ਯਸ਼ਪਾਲ ਸਿੰਘ ਮਹਿਲ ਕਲਾਂ (68) ਅੱਜ ਸ਼ਾਮੀਂ 4 ਵਜੇ ਕਿਸਾਨ ਮੋਰਚੇ ਨੂੰ ਸੰਬੋਧਨ ਕਰ ਰਹੇ ਸਨ ਕਿ ਅਚਾਨਕ ਅਟੈਕ ਹੋਣ ਕਾਰਨ ਉਹ ਰੱਬ ਨੂੰ ਪਿਆਰੇ ਹੋ ਗਏ । ਮੋਰਚੇ ‘ਚ ਮੌਜੂਦ ਵਲੰਟੀਅਰਾਂ ਵਲੋਂ ਉਨ੍ਹਾਂ ਨੂੰ ਤੁਰੰਤ ਮਹਿਲ ਕਲਾਂ ਦੇ ਇਕ ਹਸਪ ਤਾਲ ਲਿਜਾਇਆ ਗਿਆ, ਜਿੱਥੇ ਡਾ. ਗੁਰਨਿੰਦਰ ਸਿੰਘ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮਿਰ ਤਕ ਐਲਾਨ ਦਿੱਤਾ। ਡਾਕਟਰ ਅਨੁਸਾਰ ਉਨ੍ਹਾਂ ਦੀ ਸ਼ੂਗਰ ਘੱਟ ਜਾਣ (ਹਾਈਪੋਗਲਾਈਸੀਮੀਆ) ਨਾਲ ਹੋਈ ਹੈ। ਦੱਸ ਦਈਏ ਕਿ ਆਰ ਐਮ ਪੀ ਆਈ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਸੂਬਾਈ ਐਕਟਿੰਗ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ, ਪਾਰਟੀ ਦੇ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਸਾਥੀ ਕੁਲਵੰਤ ਸਿੰਘ ਸੰਧੂ, ਬਰਨਾਲਾ ਜਿਲ੍ਹਾ ਕਮੇਟੀ ਦੇ ਆਗੂਆਂ ਸਾਥੀ ਮਲਕੀਤ ਸਿੰਘ ਬਜੀਦਕੇ,
ਅਮਰਜੀਤ ਸਿੰਘ ਕੁੱਕੂ, ਭੋਲਾ ਸਿੰਘ ਕਲਾਲ ਮਾਜਰਾ,ਮਹਿਲ ਕਲਾਂ ਟੋਲ ਪਲਾਜ਼ਾ ‘ਤੇ ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਦੀ ਮੌ-ਤ ਸੀ ਪੀ ਆਈ ਦੇ ਸੀਨੀਅਰ ਆਗੂ ਸਾਥੀ ਗੁਰਦੇਵ ਸਿੰਘ ਦਰਦੀ, ਮੁਲਾਜ਼ਮ ਆਗੂਆਂ ਸਾਥੀ ਕਰਮਜੀਤ ਸਿੰਘ ਬੀਹਲਾ, ਅਨਿਲ ਕੁਮਾਰ ਅਤੇ ਹਰਿੰਦਰ ਮੱਲੀ ਨੇ ਸਾਥੀ ਯਸ਼ਪਾਲ ਮਹਿਲ ਕਲਾਂ ਦੇ ਚਲੇ ਜਾਣ ਤੇ ਅਫ ਸੋਸ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਣ ਨਾਲ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।
