Home / ਤਾਜ਼ਾ ਖਬਰਾਂ / ਕਿਸਾਨ ਵੀਰਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਐਲਾਨ

ਕਿਸਾਨ ਵੀਰਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਐਲਾਨ

ਕਾਲੇ ਖੇਤੀ ਕਾਨੂੰਨਾਂ ਦੇ ਰੋ ਸ ਵਜੋਂ ਦਿੱਲੀ ਪਹੁੰਚ ਰਹੇ ਕਿਸਾਨਾਂ ਲਈ ਲੰਗਰ ਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ। ਇਹ ਐਲਾਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਸਿਰਸਾ ਨੇ ਦੱਸਿਆ ਕਿ ਦੇਸ਼ ਦੇ ਕਿਸਾਨਾਂ ਨਾਲ ਹਾਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਇਸ ਸਬੰਧੀ ਡਿਊਟੀ ਲਾਈ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਹੈ ਕਿ ਉਹ 26 ਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ‘ਦਿੱਲੀ ਚੱਲੋ’ ਪ੍ਰੋਗਰਾਮ ਦੀ ਹਮਾਇਤ ਕਰਨ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਸੁਖਬੀਰ ਬਾਦਲ ਨੇ ਸੋਮਵਾਰ ਨੂੰ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਬਾਰੇ ਚਰਚਾ ਕਰਕੇ ਅਗਲੀ ਰਣਨੀਤੀ ਉਲੀਕੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੀਆਂ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਦਿੱਲੀ ਗੁਰਦੁਆਰਾ ਕਮੇਟੀ ਇੱਕ ਹੋਰ ਵੱਡਾ ਉਪਰਾਲਾ ਕਰਨ ਜਾ ਰਹੀ ਹੈ। ਮਨੁੱਖਤਾ ਦੀ ਸੇਵਾ ‘ਚ ਸੰਗਤ ਜੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ।

6 ਕਰੋੜ ਰੁਪਏ ਦੀ ਲਾਗਤ ਨਾਲ ਅਸੀਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਦਾ ‘ਸਭ ਤੋਂ ਸਸਤਾ’ ਡਾਇਗਨੌਸਟਿਕ ਸੈਂਟਰ ਖੋਲ੍ਹਣ ਜਾ ਰਹੇ ਹਾਂ ਜਿੱਥੇ ਜ਼ਰੂਰਤਮੰਦ ਲੋਕ ਮਹਿਜ਼ 50 ਰੁਪਏ ‘ਚ ਆਪਣਾ MRI ਤੇ 600 ਰੁਪਏ ‘ਚ ਡਾਇਲਸਸ ਕਰਵਾ ਸਕਦੇ ਹੋ। ਵਿਸ਼ੇਸ਼ ਮੈਡੀਕਲ ਟੀਮ ਇਸ ਸੈਂਟਰ ‘ਚ ਵਿਅਕਤੀਆਂ ਦੀ ਸਿਹਤ ਦਾ ਪੂਰਾ ਖਿਆਲ ਰੱਖੇਗੀ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.