ਦੱਸ ਦਈਏ ਕਿ ਨਵੇਂ ਖੇਤੀ ਕਾਲੇ ਕਾਨੂੰਨਾਂ ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਹੋਈ ਗੱਲ਼ਬਾਤ ਕਿਸੇ ਤਣਪੱਤਣ ਨਾ ਲੱਗ ਸਕੀ। ਕਿਸਾਨ ਜਥੇਬੰਦੀਆਂ ਵਲੋ ਕੇਂਦਰ ਸਰਕਾਰ ਨਾਲ ਕੀਤੀ ਗੱਲਬਾਤ ਬੇਸਿੱਟਾ ਰਹੀ। ਇਸ ਦੌਰਾਨ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਮੀਟਿੰਗ ਖ਼ਤਮ ਹੋਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਨਰਾਜ਼ ਹੋ ਕੇ ਬਾਹਰ ਨਿਕਲ ਆਏ ।
ਕਿਸਾਨ ਇੰਨੇ ਗੁੱਸੇ ਵਿੱਚ ਸਨ ਕਿ ਮੀਟਿੰਗ ਤੋਂ ਬਾਹਰ ਆ ਕੇ ਖੇਤੀ ਕਾਨੂੰਨ ਦੀ ਕਾਪੀਆਂ ਪਾੜ ਕੇ ਪ੍ਰਦਰ ਸ਼ਨ ਕਰਨਾ ਸ਼ੁਰੂ ਕਰ ਦਿੱਤਾ। ਹੁਣ ਕਿਸਾਨਾਂ ਨੇ ਹੋਰ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਗੁੰਮ ਰਾਹ ਕਰ ਰਹੀ ਹੈ।ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਗੱਲ਼ਬਾਤ ਦੇ ਨਾਂ ‘ਤੇ ਕਿਸਾਨਾਂ ਨਾਲ ਮਜ਼ਾਕ ਕੀਤਾ ਗਿਆ ਹੈ। ਮੀਟਿੰਗ ਵਿੱਚ ਕੋਈ ਵੀ ਮੰਤਰੀ ਜਾਂ ਸਰਕਾਰ ਦਾ ਸਿਆਸੀ ਨੁਮਾਇੰਦਾ ਨਹੀਂ ਸੀ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਨੂੰ ਪੰਜਾਬ ਨਹੀਂ ਵੜ੍ਨ ਦਿੱਤਾ ਜਾਏਗਾ। ਉਨ੍ਹਾਂ ਨੇ ਸੰਘ ਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਕਿਸਾਨ ਭਵਨ ਵਿਖੇ ਕੱਲ੍ਹ ਦੀ ਮੀਟਿੰਗ ਅਹਮ ਹੋਵੇਗੀ ਤੇ ਇਹ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਵਲੋਂ ਨਾਅਰੇਬਾਜ਼ੀ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਹੁਣ ਚੰਡੀਗੜ੍ਹ ਕਿਸਾਨਾਂ ਦੀ ਰਣਭੂਮੀ ਬਣੇਗਾ, ਬੀਜੇਪੀ ਨੇਤਾਵਾਂ ਦੇ ਹੁਣ ਨਕ ਵਿਚ ਦਮ ਕਰ ਦੇਵਾਂਗੇ। ਸਰਕਾਰ ਨੇ ਜੁਮਲੇਬਾਜ਼ੀ ਕੀਤੀ ਹੈ ਤੇ ਹੁਣ ਕਿਸਾਨ ਨੇਤਾ ਸੰਘਰਸ਼ ਇਨ੍ਹਾਂ ਤੇਜ ਕਰ ਦੇਵਾਂਗੇ ਜਿਸਨੂੰ ਤੁਸੀਂ ਆਉਣ ਵਾਲੇ ਸਮੇਂ ਵਿਚ ਦੇਖੋਗੇ।ਕਿਸਾਨਾਂ ਨੇ ਆਪਣੀਆਂ ਇਹ ਮੰਗਾਂ ਸਰਕਾਰ ਸਾਹਮਣੇ ਰੱਖਣੀਆਂ ਸੀ ਪਰ ਮੀਟਿੰਗ ਵਿਚਾਲੇ ਹੀ ਰਹਿ ਗਈ।
ਕਿਸਾਨਾਂ ਦੀਆਂ ਮੁੱਖ ਮੰਗਾਂ- 1. ਪਹਿਲੀ ਸਾਰੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। 2. ਸਵਾਮੀਨਾਥਨ ਰਿਪੋਰਟ ਮੁਤਾਬਕ ਫਸਲਾਂ ਦੇ ਉਚਿਤ ਮੁੱਲ ਦਿੱਤੇ ਜਾਣ। 3.ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। 4. ਸਰਕਾਰ ਐਮਐਸਪੀ ‘ਤੇ ਕਣਕ ਤੇ ਝੋਨੇ ਵਾਂਗ ਹੋਰ ਫਸਲਾਂ ਵੀ ਖਰੀਦੇ। 5. ਫਸਲਾਂ ਦੀ ਗੁਣਵੱਤਾ ਸਰਕਾਰੀ ਏਜੰਸੀਆਂ ਤੈਅ ਕਰਨ।
