Home / ਤਾਜ਼ਾ ਖਬਰਾਂ / ਕੈਨੇਡਾ ਤੇ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਇਹ ਐਲਾਨ

ਕੈਨੇਡਾ ਤੇ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਇਹ ਐਲਾਨ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਤੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਜੋ ਸੰਘਰਸ਼ ਕੀਤਾ ਹੋਇਆ ਹੈ, ਉਹ ਹੁਣ ਸਿਖਰਾਂ ‘ਤੇ ਹੈ। ਇਸ ਸੰਘਰਸ਼ ‘ਚ ਹੁਣ ਵਿਦੇਸ਼ੀ ਸਿੱਖ ਵੀ ਕਿਸਾਨਾਂ ਨੂੰ ਹਮਾਇਤ ਦੇ ਰਹੇ ਹਨ। ਅਮਰੀਕਾ ਦਾ ਸਮੁੱਚਾ ਸਿੱਖ ਭਾਈਚਾਰਾ ਗੁਰਦੁਆਰਿਆਂ ਨਾਲ ਸਬੰਧਿਤ ਹੈ ਅਤੇ ਹੁਣ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਵੱਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ।

ਦੱਸ ਦਈਏ ਕਿ ਸਿੱਖ ਗੁਰਦੁਆਰਾ ਸੇਨ ਹੋਜ਼ੇ ਦੀ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਕਮੇਟੀ ਅਤੇ ਸਮੂਹ ਸਾਧ ਸੰਗਤ ਕਿਸਾਨ ਸੰਘਰਸ਼ ‘ਚ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਆਖਦੇ ਹਾਂ ਕਿ ਉਹ ਖੇਤੀ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕਿਸਾਨਾਂ ਨੂੰ ਸ਼ਾਂਤ ਕਰੇ। ਨਿਊਜਰਸੀ ਸਿੱਖ ਗੁਰਦੁਆਰਾ ਕੌਂਸਲ ਦੇ ਕੋਆਰਡੀਨੇਟਰ ਯਾਦਵਿੰਦਰ ਸਿੰਘ ਨੇ ਮੀਡੀਆ ਦੇ ਨਾਂਅ ਜਾਰੀ ਕੀਤੇ ਪ੍ਰੈੱਸ ਨੋਟ ‘ਚ ਕਿਹਾ ਕਿ ਉਹ ਕਿਸਾਨੀ ਸੰਘਰਸ਼ ਦੇ ਨਾਲ ਹਨ ਕੇਂਦਰ ਸਰਕਾਰ ਨੂੰ ਆਖਦੇ ਹਨ ਕਿ ਕਿਸਾਨਾਂ ਦਾ ਸਿਦਕ ਨਾ ਪਰਖੇ। ਗੁਰੂ ਨਾਨਕ ਸਿੱਖ ਟੈਂਪਲ ਫੇਅਰਫੀਲਡ ਕੈਲੀਫੋਰਨੀਆ ਵੱਲੋਂ ਵੀ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਦਿੰਦਿਆਂ ਲਈ ਪ੍ਰਬੰਧਕਾਂ ਦੀ ਇਕ ਮੀਟਿੰਗ ਕੀਤੀ ਗਈ।ਜਾਣਕਾਰੀ ਅਨੁਸਾਰ ਇਸ ਤੋਂ ਇਲਾਵਾ ਕਿਸਾਨ ਸੰਘਰਸ਼ ਬਾਰੇ ਕੈਨੇਡੀਅਨ ਸਿੱਖ ਜਥੇਬੰਦੀਆਂ ਨੇ ਕੈਨੇਡੀਅਨ ਵਿਦੇਸ਼ ਮੰਤਰੀ ਅਤੇ ਸੰਸਦ ਮੈਂਬਰਾਂ ਨੂੰ ਚਿੱਠੀਆਂ ਲਿਖੀਆਂ ਹਨ।

ਇੱਕ ਚਿੱਠੀ ਵਿਚ ਉਨ੍ਹਾਂ ਲਿਖਿਆ ਹੈ ਕਿ ”ਇਹ ਲੈਟਰ ਮਿਨਿਸਟਰ ਆਫ ਫੋਰਿਨ ਅਫੇਅਰਜ਼ (ਕੈਨੇਡਾ) ਨੂੰ ਭੇਜਿਆ ਗਿਆ ਹੈ (ਕੈਨੇਡਾ ਦੇ ਸਮੂਹ ਪੋਲਿਟੀਕਲ ਪਾਰਟੀਜ਼ ਦੇ ਲੀਡਰਾਂ ਨੂੰ ਵੀ ਭੇਜਿਆ ਗਿਆ ਹੈ)। ਪੰਜਾਬ ਵਿੱਚ ਚੱਲ ਰਹੇ ਸੰਘਰਸ਼ ਦੀ ਜਾਣਕਾਰੀ ਤੋਂ ਇਲਾਵਾ ਮਿਨਿਸਟਰ ਆਫ ਫੋਰਿਨ ਅਫੇਅਰਜ਼ (ਕੈਨੇਡਾ) ਨੂੰ ਕਿਹਾ ਗਿਆ ਹੈ ਕਿ ਉਹ ਇੰਡੀਆ ਤੇ ਸਟੇਟਮੈਂਟ ਦੇਣ ਕਿਉਂਕਿ ਇੰਡੀਆ ਨੇ ਕਿਸਾਨਾਂ ਨਾਲ ਸਹੀ ਨਹੀਂ ਕਰ ਰਹੀ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.