Home / ਦੇਸ਼ ਵਿਦੇਸ਼ / ਕੈਪਟਨ ਨੇ ਕਿਸਾਨਾਂ ਬਾਰੇ ਕਿਹਾ

ਕੈਪਟਨ ਨੇ ਕਿਸਾਨਾਂ ਬਾਰੇ ਕਿਹਾ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਟ੍ਰੈਕ ਪੂਰੀ ਤਰ੍ਹਾਂ ਖਾਲੀ ਨਾ ਕਰਨ ਦੇ ਫੈਸਲੇ ‘ਤੇ ਨਿਰਾ ਸ਼ਾ ਜ਼ਾਹਰ ਕੀਤੀ ਹੈ। ਰੇਲ ਰੋਕੋ ਅੰਦੋਲਨ ਕਾਰਨ ਪੰਜਾਬ ‘ਚ ਪਿਛਲੇ ਡੇਢ ਮਹੀਨੇ ਤੋਂ ਟ੍ਰੇਨਾਂ ਬੰਦ ਹਨ। ਜਿਸ ਨਾਲ ਭਾਰੀ ਮੁਸ਼ਕਲ ਅਤੇ ਕਈ ਚੀਜ਼ਾਂ ਦੀ ਘਾਟ ਪੈਦਾ ਹੋ ਗਈ ਹੈ। ਕੈਪਟਨ ਨੇ ਕਿਸਾਨਾਂ ਨੂੰ ਅੜੀਅਲ ਰਵੱਈਆ ਛੱਡਣ ਲਈ ਕਿਹਾ।

ਦੱਸ ਦਈਏ ਕਿ ਕਿਸਾਨ ਯੂਨੀਅਨਾਂ ਵੱਲੋਂ ਬੁੱਧਵਾਰ ਦੀ ਮੀਟਿੰਗ ਦੌਰਾਨ ਲਏ ਗਏ ਫੈਸਲੇ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਕਿਸਾਨ ਪੰਜਾਬ ਦੇ ਹਿੱਤ ਵਿੱਚ ਆਪਣੀ ਨਿਰਵਿਘਨ ਪਹੁੰਚ ਤੋਂ ਪਿੱਛੇ ਹਟਣਗੇ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਨੂੰ ਇਹ ਸਮਝਣਾ ਪਏਗਾ ਕਿ ਉਨ੍ਹਾਂ ਦੀ ਨਿਰੰਤਰ ਨਾਕਾਬੰਦੀ ਨੇ ਪੰਜਾਬ ਲਈ ਆਮ ਕੰਮਕਾਜ ‘ਤੇ ਰੋਕ ਲਗਾ ਦਿੱਤੀ ਹੈ, ਜੋ ਕਿ ਕਰੋਨਾ ਕਾਰਨ ਪਹਿਲਾਂ ਹੀ ਤਿੱਕਤਾ ਨਾਲ ਜੂਝ ਰਿਹਾ ਹੈ।ਦੱਸ ਦਈਏ ਕਿ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਫੈਸਲਾ ਕਰ ਲਿਆ ਹੈ।ਕਿਸਾਨ ਵੱਡੀ ਗਿਣਤੀ ਵਿੱਚ 26 ਤਰੀਖ ਨੂੰ ਦਿੱਲੀ ਵੱਲ ਕੂਚ ਕਰਨਗੇ।ਕਿਸਾਨ ਜੱਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਵਾਰਨਿੰਗ ਵੀ ਦਿੱਤੀ ਹੈ ਕਿ ਉਨ੍ਹਾਂ ਨਾਲ ਦਿੱਲੀ ਵੱਲ ਕੂਚ ਕਰਨ ਦੌਰਾਨ ਰਸਤੇ ਵਿੱਚ ਮੱਥਾ ਨਾ ਲਾਇਆ ਜਾਏ।ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਰੌਲਾ ਕਿਸੇ ਹੋਰ ਨਾਲ ਨਹੀਂ ਕੇਂਦਰ ਸਰਕਾਰ ਨਾਲ ਹੈ।

ਜਾਣਕਾਰੀ ਅਨੁਸਾਰ ਪੰਜਾਬ ਅੰਦਰ ਰੇਲ ਆਵਾਜਾਈ ਤੇ ਕਿਸਾਨਾਂ ਨੇ ਕਿਹਾ ਕਿ ਫਿਲਹਾਲ ਮਾਲ ਗੱਡੀਆਂ ਲਈ ਰਾਹ ਖੁੱਲ੍ਹਾ ਹੈ।ਸਰਕਾਰ ਮਾਲ ਗੱਡੀਆਂ ਚਲਾਵੇ ਯਾਤਰੀ ਟ੍ਰੇਨਾਂ ਬਾਰੇ ਬਾਅਦ ‘ਚ ਫੈਸਲਾ ਕੀਤਾ ਜਾਏਗਾ।ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ 13 ਨਵੰਬਰ ਨੂੰ ਦਿੱਲੀ ਵਿੱਚ ਬੈਠਕ ਕੀਤੀ ਸੀ ਜੋ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਅਗਲੀ ਬੈਠਕ 21 ਨਵੰਬਰ ਨੂੰ ਤੈਅ ਕੀਤੀ ਗਈ ਸੀ।ਇਸ ਦੌਰਾਨ ਕਿਸਾਨਾਂ ਨੇ ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਅੱਜ ਆਪਣੀ ਮੀਟਿੰਗ ਰੱਖੀ ਸੀ।

About Jagjit Singh

Check Also

ਪੰਜਾਬ ਸਰਕਾਰ ਨੇ ਜਾਰੀ ਕਰ ਦਿਤੀਆਂ ਨਵੀਆਂ ਹਦਾਇਤਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ …

Leave a Reply

Your email address will not be published.