Home / ਤਾਜ਼ਾ ਖਬਰਾਂ / ਕੈਪਟਨ ਸਰਕਾਰ ਨੇ ਜਾਰੀ ਕੀਤੇ ਇਹ ਦਿਸ਼ਾ ਨਿਰਦੇਸ਼

ਕੈਪਟਨ ਸਰਕਾਰ ਨੇ ਜਾਰੀ ਕੀਤੇ ਇਹ ਦਿਸ਼ਾ ਨਿਰਦੇਸ਼

ਪੰਜਾਬ ‘ਚ ਕਰੋਨਾ ਦੀ ਦੂਜੀ ਸਟੇਜ ਉੱਠਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਮਹਿਕਮਿਆਂ ਨੂੰ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 30,000 ਕੋਵਡ ਟੈਸਟਿੰਗ ਕਰਵਾਉਣ ਦਾ ਟੀਚਾ ਬਰਕਰਾਰ ਰੱਖਿਆ ਜਾਵੇ।

ਦੱਸ ਦਈਏ ਕਿ ਇਸ ਦੇ ਨਾਲ ਹੀ ਉਨ੍ਹਾਂ ਮੈਡੀਕਲ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਸੁਪਰ ਸਪੈਸ਼ਲਿਸਟ ਡਾਕ ਟਰਾਂ ਦੀ ਭਰਤੀ ਲਈ ਨਿਯਮਾਂ ‘ਚ ਸੋਧ ਕਰਨ ਦੇ ਵੀ ਹੁਕਮ ਦਿੱਤੇ। ਸੂਬੇ ‘ਚ ਕੋਵਡ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਆਖਿਆ ਕਿ ਸੁਪਰ ਸਪੈਸ਼ਲਿਸਟ ਮਹਿਕਮਿਆਂ ‘ਚ ਭਰਤੀ ਯਕੀਨੀ ਬਣਾਉਣ ਲਈ ਨਿਯਮਾਂ ‘ਚ ਸੋਧ ‘ਤੇ ਕੰਮ ਕੀਤਾ ਜਾਵੇ ਤਾਂ ਕਿ ਕਰੋਨਾ ਨੂੰ ਕਿਸੇ ਵੀ ਪ੍ਰਕਾਰ ਢਿੱਲੀ ਨਾ ਪੈ ਸਕੇ। ਮੁੱਖ ਮੰਤਰੀ ਨੇ ਸਬੰਧਤ ਮਹਿਕਮਿਆਂ ਨੂੰ ਨਿਰਦੇਸ਼ ਦਿੱਤੇ ਕਿ ਬਿਨਾ ਕਿਸੇ ਢਿੱਲ ਦੇ ਰੋਜ਼ਾਨਾ ਘੱਟੋ-ਘੱਟ 25,000 ਆਰ. ਟੀ.-ਪੀ. ਸੀ. ਆਰ. ਅਤੇ 5000 ਰੈਪਿਡ ਐਂਟੀਜਨ ਟੈਸਟ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕੇਸਾਂ ‘ਚ ਆਈ ਮੌਜੂਦਾ ਗਿਰਾਵਟ ਦੇ ਬਾਵਜੂਦ ਸੂਬੇ ‘ਚ ਦੂਜੀ ਸਟੇਜ ਦੇ ਆਉਣ ਦੀ ਸੰਭਾਵਨਾ ਦੀ ਸਥਿਤੀ ਰਿਸਕੀ ਬਣੀ ਹੋਈ ਹੈ।ਦੱਸ ਦਈਏ ਕਿ ਉਨ੍ਹਾਂ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਹਿਦਾਇਤਾਂ ਦਿੱਤੀਆਂ ਕਿ ਮਾਸਕ ਨਾ ਪਹਿਨਣ ਅਤੇ ਸਮਾਜਿਕ ਵਿੱਥ ਅਤੇ ਹੋਰ ਨਿਯਮਾਂ ਦੀ ਉਲੰ ਘਣਾ ਕਰਨ ਵਾਲਿਆਂ ਤੇ ਸ ਖ਼ ਤੀ ਕੀਤੀ ਜਾਵੇ। ਕੈਪਟਨ ਨੇ ਕੋਵਡ ਫ਼ੈਲਾਉਣ ਦੀ ਸੰਭਾਵਨਾ ਵਾਲਿਆਂ ‘ਤੇ ਖਾਸ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਸਰਕਾਰੀ ਕਾਮਿਆਂ ਦੀ ਰੋਜ਼ਾਨਾ ਜਾਂਚ ਹੋਣੀ ਚਾਹੀਦੀ ਹੈ ਅਤੇ ਸਕੂਲ ਅਤੇ ਕਾਲਜ ਖੁੱਲ੍ਹਣ ਨਾਲ ਇਹ ਜ਼ਰੂਰੀ ਹੈ ਕਿ ਸਹੀ ਤਰ੍ਹਾਂ ਸਮਾਂ ਸਾਰਣੀ ਬਣਾਈ ਜਾਵੇ ਅਤੇ ਟੈਸਟਿੰਗ ਲਈ ਮੋਬਾਇਲ ਟੀਮਾਂ ਦੀ ਗਿਣਤੀ ਵਧਾ ਦਿੱਤੀ ਜਾਵੇ। ਸੂਬੇ ‘ਚ ਉੱਚ ਜਿੰਦਗੀ ਚਲੇ ਜਾਣ ਦੀ ਦਰ ‘ਤੇ ਫਿਕਰਮੰਦ ਜ਼ਾਹਰ ਕਰਦੇ ਮੁੱਖ ਮੰਤਰੀ ਨੇ ਡਾ ਕੇ. ਕੇ. ਤਲਵਾੜ ਦੀ ਅਗਵਾਈ ਵਾਲੀ ਮਾਹਿਰ ਟੀਮ ਨੂੰ ਇਸ ਸਮੇਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨ ਲਈ ਕਿਹਾ।

About Jagjit Singh

Check Also

ਯੂਕਰੇਨ ਤੋਂ ਆਈ ਭਾਰਤੀ ਵਿਦਿਆਰਥੀਆਂ ਦੀ ਤਾਜਾ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਏ ਆਪਾਂ ਸਾਰੇ ਹਾਂ ਨੂੰ ਕੀ ਪਤਾ …

Leave a Reply

Your email address will not be published.