ਕੋਰਟ ਨੇ ਕਿਸਾਨਾਂ ਨੂੰ ਦਿੱਤੀ ਕਿਹੜੀ ਵੱਡੀ ਰਾਹਤ ?ਕੋਰਟ ਤੋਂ ਆਈ ਕਿਸਾਨਾਂ ਲਈ ਵੱਡੀ ਖਬਰ ।ਇਸ ਵੀਡੀਓ ਰਾਹੀ ਤੁਸੀ ਪੂਰੀ ਜਾਣਕਾਰੀ ਲੈ ਸਕਦੇ ਹੋ।। ਉੱਧਰ ਦੂਜੇ ਪਾਸੇ ਕਰੋਨਾ ਕਾਲ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਦੇਸ਼ ਨੂੰ ਦਿਸ਼ਾ ਦੇਣ ਲਈ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ।
ਅੱਜ ਪ੍ਰਧਾਨ ਮੰਤਰੀ ਮੋਦੀ ਨੇ ਨੀਤੀ ਆਯੋਗ ਦੀ ਛੇਵੀਂ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਦੇਸ਼ ਦੇ ਨਾਗਰਿਕਾਂ ਦੀ ਸਿਹਤ ਅਤੇ ਆਰਥਿਕਤਾ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅੰਦਲੋਨਕਾਰੀ ਕਿਸਾਨਾਂ ਦੀਆਂ ਸਾਰੀਆਂ ਦਿੱਕਤਾਂ ਨੂੰ ਉਨ੍ਹਾਂ ਦੀ ਤਸੱਲੀ ਮੁਤਾਬਕ ਦੂਰ ਕਰਕੇ ਕੇਂਦਰ ਸਰਕਾਰ ਦੁਆਰਾ ਮੌਜੂਦਾ ਕਿਸਾਨ ਅੰਦੋਲਨ ਦੇ ਮਸਲੇ ਦਾ ਛੇਤੀ ਹੱਲ ਯਕੀਨੀ ਬਣਾਇਆ ਜਾਵੇ।ਦੱਸ ਦਈਏ ਕਿ ਉੱਧਰ ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ “ਜੋ ਲੋਕ ਇਹ ਸੋਚਦੇ ਹਨ ਕਿ ਮੋਰਚੇ ਤੇ ਕਿਸਾਨਾਂ ਦੀ ਗਿਣਤੀ ਘੱਟ ਗਈ ਹੈ ਤਾਂ ਉਨ੍ਹਾਂ ਦਾ ਭੁਲੇਖਾ ਕੱਢਣ ਹੈ ਕਿਉਂਕਿ ਹੁਣ ਅਸੀਂ ਯੋਜਨਾਬੱਧ ਤਰੀਕੇ ਨਾਲ ਚੱਲ ਰਹੇ ਹਾਂ।
ਅਸੀਂ ਹੁਣ ਲੜੀਵਾਰ ਤਰੀਕੇ ਨਾਲ ਦਿੱਲੀ ਜਾ ਰਹੇ ਹਾਂ 10 ਦਿਨ ਲਈ ਅਸੀਂ ਜਾ ਰਹੇ ਹਾਂ 10 ਦਿਨਾਂ ਬਆਦ ਦੂਸਰਾ ਜੱਥਾ ਰਵਾਨਾ ਹੋਏਗਾ।” ਕਿਸਾਨਾਂ ਨੇ ਦਾਅਵਾ ਕੀਤਾ ਕਿ ਉਹ 2024 ਤੱਕ ਸੰਘਰਸ਼ ਕਰਨ ਲਈ ਤਿਆਰ ਹਨ ਜੇ ਉਨ੍ਹਾਂ ਨੂੰ 2024 ਤਕ ਸੰਘਰਸ਼ ਕਰਨਾ ਪਿਆ ਤਾਂ ਉਹ ਕਰਨਗੇ।ਪਰ ਉਹ ਉਦੋਂ ਤਕ ਵਾਪਿਸ ਨਹੀਂ ਆਉਣਗੇ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ।.
