ਰੋਜ਼ਾਨਾ ਇਹ ਸ਼ਬਦ ਸੁਣੋ ਹਰ ਕੰਮ ਵਿਚ ਤਰੱਕੀ ਹੋਵੇਗੀ ”ਗੁਰੂ ਰਾਮਦਾਸ ਜੀ ਦੀ ਕਿਰਪਾ”ਸਤਿਗੁਰ ਜੀ ਦਾ ਇਹ ਸ਼ਬਦ ਗੁਰੂ ਪ੍ਰਤੀ ਨਿਸ਼ਠਾ ਅਤੇ ਪਿਆਰ ਨੂੰ ਹਿਰਦੇ ਵਿੱਚ ਦ੍ਰਿੜ ਕਰਨ ਦੀ ਪ੍ਰੇਰਣਾ ਦੇਂਦਾ ਹੈ। ਕਾਸ, ਕਿ ਸਾਨੂੰ ਵੀ ਗੁਰੂ ਸਾਹਿਬ ਨਾਲ ਸਚਾ ਪਿਆਰ ਪਾਉਣਾ ਆ ਜਾਵੇ : ‘‘ਹਰਿ ਹਰਿ ਸਜਣੁ, ਮੇਰਾ ਪ੍ਰੀਤਮੁ ਰਾਇਆ ॥
ਕੋਈ ਆਣਿ ਮਿਲਾਵੈ, ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ, ਬਿਨੁ ਦੇਖੇ ਪ੍ਰੀਤਮਾ; ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਸਤਿਗੁਰੁ ਮਿਤ੍ਰੁ, ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ, ਬਿਨੁ ਦੇਖੇ ਮੇਰੀ ਮਾਈ ! ॥ ਹਰਿ ਜੀਉ ! ਕ੍ਰਿਪਾ ਕਰਹੁ ਗੁਰੁ ਮੇਲਹੁ, ਜਨ ਨਾਨਕ ! ਹਰਿ ਧਨੁ ਪਲੈ ਜੀਉ ॥’’ (ਮ : ੪/੯੪)”’ਆਪ ਜੀ ਮਿਠ ਬੋਲੜੇ ਸਨ। ਨਿਮਰਤਾ, ਦਇਆ, ਪ੍ਰੇਮ ਅਤੇ ਉਦਾਰਤਾ ਦੇ ਗੁਣਾਂ ਨਾਲ ਭਰਪੂਰ ਸਨ ਜਿਸ ਦਾ ਪਰਤੱਖ ਸਬੂਤ ਗੁਰੂ ਅਮਰਦਾਸ ਜੀ ਵੱਲੋਂ ਲਈ ਪ੍ਰੀਖਿਆ ਵੇਲੇ ਮਿਲਦਾ ਹੈ। ਬਾਉਲੀ ਦੀ ਉਸਾਰੀ ਦੇਖਣ ਲਈ ਇਕ ਥੜ੍ਹਾ ਬਨਾਉਣ ਵਾਸਤੇ ਆਖਿਆ। ਗੁਰੂ ਸਾਹਿਬ ਜੀ ਨੇ ਆਪਣੇ ਵੱਡੇ ਜਵਾਈ ਰਾਮਾ ਜੀ ਅਤੇ ਛੋਟੇ ਜੇਠਾ ਜੀ ਨੂੰ ਥੜ੍ਹੇ ਬਣਾਉਣ ਵਾਸਤੇ ਆਖਿਆ। ਰਾਮਾ ਜੀ ਨੇ ਤਾਂ ਗੁਰੂ ਜੀ ਵੱਲੋਂ ਬਾਰ-ਬਾਰ ਥੜ੍ਹਾ ਢਾਉਣ ’ਤੇ ਗੁੱਸਾ ਮਨਾਇਆ ਪਰ ਜੇਠਾ ਜੀ ਨੇ ਦੋ ਵਾਰ ਥੜ੍ਹਾ ਢਾਏ ਜਾਣ ’ਤੇ ਵੀ ਬੜੀ ਨਿਮ੍ਰਤਾ ਨਾਲ ਆਖਿਆ ‘‘ਮੈਂ ਤਾਂ ਅਣਜਾਨ ਤੇ ਭੁਲਣਹਾਰ ਹਾਂ ਪਰ ਤੁਸੀਂ ਤਾਂ ਕ੍ਰਿਪਾਲੂ ਹੋ। ਬਾਰ ਬਾਰ ਭੁੱਲਾਂ ਬਖ਼ਸ਼ਦੇ ਹੋ।’’
ਇਹ ਮੇਰੀ ਅਗਿਆਨਤਾ ਹੈ ਕਿ ਆਪ ਜੀ ਜੋ ਮੈਨੂੰ ਸਮਝਾਉਂਦੇ ਹੋ, ਮੈਂ ਆਪ ਜੀ ਦਾ ਕਿਹਾ ਚੰਗੀ ਤਰ੍ਹਾਂ ਸਮਝ ਨਹੀਂ ਸਕਦਾ।ਗੁਰੂ ਰਾਮਦਾਸ ਜੀ ਦੀ ਨਿਮਰਤਾ ਦਾ ਹੋਰ ਪ੍ਰਮਾਣ ਇਤਿਹਾਸ ਵਿੱਚੋਂ ਮਿਲਦਾ ਹੈ ਕਿ ਜਦ ਗੁਰੂ ਨਾਨਕ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਨੇ ਆਪ ਜੀ ਨੂੰ ਪੁੱਛਿਆ ਕਿ ਇਤਨਾ ਲੰਬਾ ਦਾੜ੍ਹਾ ਕਿਉਂ ਰੱਖਿਆ ਹੋਇਆ ਹੈ ਤਾਂ ਆਪ ਨੇ ਆਖਿਆ ਕਿ ਆਪ ਜੈਸੇ ਗੁਰਮੁਖਾਂ ਦੇ ਚਰਨ ਝਾੜਨ ਲਈ ਹੈ। ਬਾਬਾ ਜੀ ਬਹੁਤ ਪ੍ਰਭਾਵਿਤ ਹੋਏ ਅਤੇ ਆਖਿਆ ਕਿ ਤੁਹਾਡੀ ਮਹਿਮਾਂ ਪਹਿਲੇ ਹੀ ਬਹੁਤ ਸੁਣੀ ਸੀ ਹੁਣ ਪਰਤੱਖ ਵੇਖ ਵੀ ਲਈ ਹੈ।
