ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਕੀਤੇ ਜਾ ਰਹੇ ਰੋਸ ਨੂੰ 7 ਮਹੀਨਿਆਂ ਦਾ ਸਮਾਂ ਹੋ ਗਿਆ ਹੈ, ਮੋਦੀ ਸਰਕਾਰ ਵੱਲੋਂ ਪਿਛਲੇ ਸਾਲ ਖੇਤੀ ਬਾੜੀ ਦੇ ਤਿੰਨ ਕਾਨੂੰਨ ਲਾਗੂ ਕੀਤੇ ਗਏ ਸਨ ਜਿਹਨਾਂ ਦੇ ਰੋਸ ਵਿੱਚ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਦੁਆਰਾ ਮੋਦੀ ਸਰਕਾਰ ਨੂੰ ਇਹਨਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਸ਼ੁਰੂ ਤੋਂ ਹੀ ਆਖਿਆ ਜਾ ਰਿਹਾ ਹੈਪਰ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਤੇ ਕੋਈ ਵੀ ਧਿਆਨ ਨਹੀਂ ਦਿੱਤਾ ਜਾਂਦਾ।
ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਖੇਤੀਬਾੜੀ ਕਾਨੂੰਨਾਂ ਵਿੱਚ ਬਦਲਾਅ ਕਰਨ ਦੇ ਆਫਰ ਦਿੱਤੇ ਗਏ ਸਨ ਜੋ ਕਿਸਾਨਾਂ ਵੱਲੋਂ ਸਿਰੇ ਤੋਂ ਨਾਕਾਰ ਦਿੱਤੇ ਗਏ। ਕਿਸਾਨ ਯੂਨੀਅਨ ਵੱਲੋਂ ਸਮੇਂ ਸਮੇਂ ਤੇ ਪੰਜਾਬ ਦੇ ਹਰ ਇਲਾਕੇ ਵਿੱਚ ਭਾਜਪਾ ਸਰਕਾਰ ਦੇ ਵਿ ਰੋ ਧ ਵਿੱਚ ਰੈਲੀਆਂ ਕੱਢੀਆਂ ਜਾਂਦੀਆਂ ਰਹਿੰਦੀਆਂ ਹਨ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਇਨ੍ਹਾਂ ਗੱਲਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਕਰੋਨਾ ਵਿੱਚ ਲਗਾਤਾਰ ਘੱਟ ਰਹੇ ਕੇਸਾਂ ਨੂੰ ਦੇਖ ਕੇ ਕਿਸਾਨਾਂ ਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦੀ ਰਫਤਾਰ ਫਿਰ ਤੋਂ ਤੇਜ਼ ਹੋ ਗਈ ਹੈ ਅਤੇ ਉਨ੍ਹਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਫਿਰ ਤੋਂ ਤੇਜ਼ ਕੀਤਾ ਜਾ ਰਿਹਾ ਹੈ।
ਜਿੱਥੇ ਸਰਕਾਰ ਕਿਸਾਨਾਂ ਦੀਆਂ ਕਾਨੂੰਨ ਰੱਦ ਕਰਨ ਦੀਆਂ ਮੰਗਾਂ ਤੇ ਧਿਆਨ ਨਹੀਂ ਦੇ ਰਹੀ ਉੱਥੇ ਹੀ ਕਿਸਾਨ ਵੀ ਆਪਣੀ ਗੱਲ ਤੋਂ ਪਿੱਛੇ ਨਹੀਂ ਹਟ ਰਹੇ ਅਤੇ ਲਗਾਤਾਰ ਅੱਤ ਦੀ ਗਰਮੀ ਦੇ ਦੌਰਾਨ ਵੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਜਿਸ ਕਾਰਨ ਸਰਕਾਰ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਵਿਸ਼ਵ-ਭਰ ਦੀਆਂ ਪ੍ਰਸਿੱਧ ਹਸਤੀਆਂ ਵੱਲੋਂ ਕਿਸਾਨਾਂ ਦਾ ਖੁੱਲ੍ਹੇਆਮ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕਿਹਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਇਕ ਵੱਡੀ ਖਬਰ ਦਿੱਤੀ ਜਾ ਰਹੀ ਹੈ।
ਕੇਂਦਰ ਦੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਕ ਵਾਰ ਫਿਰ ਤੋਂ ਆਪਣਾ ਬਿਆਨ ਜਾਰੀ ਕੀਤਾ ਹੈ,ਉਨ੍ਹਾਂ ਨੇ ਕਿਸਾਨ ਯੂਨੀਅਨ ਨੂੰ ਜਾਣਕਾਰੀ ਦਿੱਤੀ ਹੈ ਕਿ ਭਾਜਪਾ ਸਰਕਾਰ ਖੇਤੀਬਾੜੀ ਦੇ ਇਨ੍ਹਾਂ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਨਹੀ ਕਰੇਗੀ ਪਰ ਉਹ ਇਨ੍ਹਾਂ ਕਾਨੂੰਨਾਂ ਵਿੱਚ ਬਦਲਾਅ ਕਰਨ ਵਾਸਤੇ ਕਿਸਾਨ ਯੂਨੀਅਨ ਅਤੇ ਸਰਕਾਰ ਵਿਚਕਰ ਸਿੱਧੀ ਗਲਬਾਤ ਲਈ ਰਾਜ਼ੀ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।
