Breaking News
Home / ਤਾਜ਼ਾ ਖਬਰਾਂ / ਗੁਰੂਦਵਾਰਾ ਸ਼੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਕਰਨ ਵਾਲਿਆਂ ਸੰਗਤਾਂ ਲਈ ਖੁਸ਼ਖਬਰੀ

ਗੁਰੂਦਵਾਰਾ ਸ਼੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਕਰਨ ਵਾਲਿਆਂ ਸੰਗਤਾਂ ਲਈ ਖੁਸ਼ਖਬਰੀ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਉਨ੍ਹਾਂ ਸੰਗਤਾਂ ਲਈ ਜੋ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਤੇ ਪਾਕਿ ਪਵਿੱਤਰ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਜਾਣਾ ਚਾਹੁੰਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫੋਟੋਆਂ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ। ਦੱਸ ਦਈਏ ਕਿ ਨਵੰਬਰ ਵਿੱਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈਜੋ ਗੁਰੂਦੁਆਰਾ ਨਨਕਾਣਾ ਸਾਹਿਬ ਪਾਕਿ ਜਨਮ ਅਸਥਾਨ ਚ ਵੱਡੇ ਪੱਤਰ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਹੋਰ ਨਵੀਆਂ ਨਵੀਆਂ ਉਪਦਾਤੇਸ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ |ਅਸੀਂ ਤੁਹਾਡੇ ਲਈ ਲੈ ਕ ਆਉਂਦੇ ਹਾਂ ਨਵੀਆਂ ਖ਼ਬਰ ਸਬ ਤੋਂ ਪਹਿਲਾ |

About Jagjit Singh

Check Also

ਮਸ਼ਹੂਰ ਮਾਡਲ ਸੋਨਮ ਬਾਜਵਾ ਦੀਆ ਅਣਦੇਖੀਆਂ ਤਸਵੀਰਾਂ

ਸੋਨਮ ਬਾਜਵਾ ਇੱਕ ਭਾਰਤੀ ਮਾਡਲ ਅਤੇ ਅਭਿਨੇਤਰੀ ਹੈ ਜੋ ਮੁੱਖ ਤੌਰ ‘ਤੇ ਪੰਜਾਬੀ ਭਾਸ਼ਾ ਦੀਆਂ …

Leave a Reply

Your email address will not be published. Required fields are marked *