Breaking News
Home / ਪਾਲੀਵੁੱਡ / ਗੁਰੂਦਵਾਰਾ ਸ਼੍ਰੀ ਪਿਪਲੀ ਸਾਹਿਬ ਹੋਈ ਇਹ ਸੇਵਾ ਸ਼ੁਰੂ

ਗੁਰੂਦਵਾਰਾ ਸ਼੍ਰੀ ਪਿਪਲੀ ਸਾਹਿਬ ਹੋਈ ਇਹ ਸੇਵਾ ਸ਼ੁਰੂ

ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਗਈ ਹੈ।ਉਦਘਾਟਨ ਸਮੇਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।

ਇਸੇ ਤਹਿਤ ਹੀ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਤਿਆਰ ਕੀਤਾ ਗਿਆ ਹੈ। ਇਸ ਮੌਕੇ ਭਾਈ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਪ੍ਰਬੰਧ ਗੈਰ ਸਿੱਖ ਸੰਗਠਨ ਨੂੰ ਸੌਂਪਣ ਕਰਕੇ ਸਿੱਖਾਂ ਅੰਦਰ ਪੈਦਾ ਹੋਏ ਭਾਰੀ ਰੋਸ ਨੂੰ ਜਾਇਜ਼ ਠਹਿਰਾਇਆ। ਭਾਈ ਲੌਂਗੋਵਾਲ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਬਦਲ ਲੈਣਾ ਚਾਹੀਦਾ ਹੈ, ਤਾਂ ਜੋ ਸੰਸਾਰ ਭਰ ਦੀਆਂ ਸਿੱਖ ਸੰਗਤਾਂ ਅੰਦਰ ਪੈਦਾ ਹੋਇਆ ਰੋਸ ਖ਼ਤਮ ਹੋ ਸਕੇ। ਇਸ ਮੌਕੇ ਭਾਈ ਲੌਂਗੋਵਾਲ ਨੇ ਕਾਰਸੇਵਾ ਦਿੱਲੀ ਵਾਲਿਆਂ ਦੇ ਨੁਮਾਇੰਦੇ ਬਾਬਾ ਕਮਲਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ।

ਉਦਘਾਟਨੀ ਸਮਾਰੋਹ ਮੌਕੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਮੁਖਤਾਰ ਸਿੰਘ, ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਸ. ਜਸਬੀਰ ਸਿੰਘ ਸੁਪਰਵਾਈਜ਼ਰ, ਸ. ਸੁਖਜਿੰਦਰ ਸਿੰਘ ਐਸ.ਡੀ.ਓ., ਸ. ਦਿਲਰਾਜ ਸਿੰਘ ਗਿੱਲ ਆਦਿ ਮੌਜੂਦ ਸਨ।ਹੋਰ ਨਵੀਆਂ ਨਵੀਆਂ ਖ਼ਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ ਜੀ

About Jagjit Singh

Check Also

ਬੌਬੀ ਦਿਓਲ ਦੀਆਂ ਪਤਨੀ ਤਾਨੀਆ ਨਾਲ ਖੂਬਸੂਰਤ ਤਸਵੀਰਾਂ

ਬਾਲੀਵੁੱਡ ਵਿੱਚ ਪੰਜਾਬ ਦੇ ਦਿਓਲ ਪਰਿਵਾਰ ਦਾ ਵਿਸ਼ੇਸ਼ ਸਥਾਨ ਹੈ। ਧਰਮਿੰਦਰ ਦਾ ਕਿਸੇ ਸਮੇਂ ਨਾਮ …

Leave a Reply

Your email address will not be published. Required fields are marked *