ਚੌਪਈ ਸਾਹਿਬ ਦੀ ਮਹਾਨਤਾ”’ਕਬਯੋਬਾਚ ਬੇਨਤੀ ਚੌਪਈ ਇਹ ਬਾਣੀ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਰਚਿਤ ਹੈ। ਇਸ ਬਾਣੀ ਦਾ ਪ੍ਰਮੁੱਖ ਮੰਤਵ ਪ੍ਰਭੂ ਅੱਗੇ ਅਰਦਾਸ ਬੇਨਤੀ ਹੈ ਜੋ ਸਰਬ ਸ਼ਕਤੀਮਾਨ ਅਕਾਲ ਪੁਰਖ ਨੂੰ ਆਪਣਾ ਇਸ਼ਟ ਦੇਵ ਮੰਨ ਕੇ ਉਸ ਦੇ ਚਰਨਾਂ ਵਿੱਚ ਕੀਤੀ ਗਈ ਹੈ।
ਇਸ ਵਿੱਚ ਸ੍ਰਿਸ਼ਟੀ ਦੀ ਰਚਨਾ ਬਾਰੇ ਅਤੇ ਦੇਵਤਿਆਂ ਦਾ ਵਰਣਨ ਕੀਤਾ ਗਿਆ ਹੈ। ਇਸ ਦਾ ਵਿਸ਼ਾ ਪ੍ਰਭੂ ਅੱਗੇ ਬੇਨਤੀ ਹੈ ਕਿ ਹੇ ਅਕਾਲ ਪੁਰਖ! ਸਾਡੇ ਸਾਰੇ ਔਗੁਣ ਕੱਟ ਕੇ ਸਾਨੂੰ ਆਪਣੇ ਗੁਣਾਂ ਵਿੱਚ ਲੀਨ ਕਰ ਲੈ ਅਤੇ ਮੇਰਾ ਦੁਖ ਕੱਟ ਦੇ। ਇਸ ਬਾਣੀ ਵਿੱਚ ਗੁਰੂ ਸਾਹਿਬ ਨੇ ਇਹ ਵੀ ਦੱਸਿਆ ਹੈ ਕਿ ਗੁਰੂ ਇੱਕ ਹੈ ਜੋ ‘ਆਦਿ ਅੰਤ ਏਕੈ ਅਵਤਾਰਾ’ ਹੈ।ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥
ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725} ਪਦਅਰਥ: ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧।ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ।
