ਜਦੋਂ ਜੋੜਿਆਂ ਦੀ ਸੇਵਾ ਨੇ ਬਦਲੀ ਜਿੰਦਗੀ”’ਸੇਵਾ ਤੋਂ ਭਾਵ ਹੈ ਖਿਦਮਤ। ਅਧਿਆਤਮਿਕ ਮਾਰਗ ‘ਤੇ ਚੱਲਣ ਲਈ ਗੁਰੂ ਘਰ ਵਿੱਚ ਨਿਰ-ਇੱਛਤ ਅਤੇ ਸ਼ਰਧਾ ਵਿੱਚ ਕੀਤੀ ਗਈ ਸੇਵਾ ਦੀ ਬੜੀ ਮਹਾਨਤਾ ਹੈ ਅਤੇ ਗੁਰੂ ਦੇ ਦਰ ‘ਤੇ ਪਰਵਾਨ ਹੁੰਦੀ ਹੈ। ਗੁਰੂ ਦੀ ਸੇਵਾ ਸਾਰੇ ਤਪਾਂ ਤੋਂ ਉੱਤਮ ਸੇਵਾ ਹੈ”ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ॥
ਗੁਰੂ ਗਰੰਥ ਸਾਹਿਬ ਅੰਗ 644 ਸੇਵਾ ਦੀਆਂ ਕਈ ਕਿਸਮਾ ਹਨ। ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ। ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 1345 ਤਨ ਦੀ ਸੇਵਾ: ਹੱਥਾਂ ਪੈਰਾਂ ਨਾਲ ਸਰਬੱਤ ਦੇ ਭਲੇ ਲਈ ਸੇਵਾ ਕਰਨੀ ਜਿਵੇਂ ਗੁਰੂ ਘਰ ‘ਚ ਜੋੜੇ ਝਾੜਨੇ, ਭਾਂਡੇ ਮਾਂਜਣ, ਲੰਗਰ ਪਕਾਉਣਾ ਤੇ ਵਰਤਾਉਣਾ। ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਣਾ॥ ਗੁਰੂ ਗਰੰਥ ਸਾਹਿਬ ਅੰਗ 748 ਮਨ ਦੀ ਸੇਵਾ: ਮਨ ਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਦੇ ਵਿਸ਼ੇ-ਵਿਕਾਰਾਂ ਤੋਂ ਬਣਾਉਣਾ। ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥ ਗੁਰੂ ਗਰੰਥ ਸਾਹਿਬ ਅੰਗ 918”ਗੁਰਬਾਣੀ ਅਨੁਸਾਰ ਸੇਵਾ ਦਾ ਭਾਵ ਉਹ ਕੰਮ ਹੈ ਜੋ ਆਪਣੀ ਖੁਸ਼ੀ ਨਾਲ ਕਿਸੇ ਮਾਲੀ ਲਾਭ, ਅਤੇ ਇਨਾਮ ਜਾਂ ਸ਼ਲਾਘਾ ਦੀ ਆਸ ਤੋਂ ਬਿਨਾਂ ਨਿਮਰਤਾ ਸਹਿਤ ਕੀਤਾ ਜਾਵੇ।ਸੇਵਾ ਹਮੇਸ਼ਾ ਕਿਸੇ ਪਹਿਲੇ ਬਣਾਈ ਵਿਉਂਤ ਅਨੁਸਾਰ ਹੀ ਨਹੀਂ ਕੀਤੀ ਜਾਂਦੀ ਸਗੋਂ ਕਈ ਵਾਰ ਅਚਾਨਕ ਹੀ ਸੇਵਾ ਕਰਣ ਦਾ ਅਵਸਰ ਮਿਲ ਜਾਂਦਾ ਹੈ।ਹਰ ਕਿਸਮ ਦੀ ਸੇਵਾ ਵਿੱਚ ਤਨ, ਮਨ ਤੇ ਧਨ ਵਿਚੋਂ ਇੱਕ ਜਾਂ ਇੱਕ ਤੋਂ ਵਧ ਦੀ ਲੋੜ ਪੈਂਦੀ ਹੈ।
ਗੁਰੂ ਅਰਜਨ ਦੇਵ ਜੀ ਨੇ ਵੀ ਲਿਖਿਆ ਹੈ:- ਅਨਿਕ ਭਾਂਤਿ ਕਰਿ ਸੇਵਾ ਕਰੀਐ।। ਜੀਉ ਪ੍ਰਾਨ ਧਨੁ ਆਗੈ ਧਰੀਐ।। ਪੰਨਾ੩੦੯ ਭਾਵ: ਅਸਾਨੂੰ ਕਈ ਪ੍ਰਕਾਰ ਦੀ ਸੇਵਾ ਕਰਨੀ ਚਾਹੀਦੀ ਹੈ ਤੇ ਆਪਣਾ ਤਨ, ਮਨ ਤੇ ਧਨ ਭੇਟ ਕਰਨਾ ਚਾਹੀਦਾ ਹੈ। ਤਨ ਰਾਂਹੀ ਕੀਤੀ ਸੇਵਾ ਦਾ ਭਾਵ ਹੈ ਕਿ ਸੇਵਾ ਵਿੱਚ ਆਪਣੇ ਸਰੀਰ ਦੀ ਵਰਤੋਂ ਕੀਤੀ ਜਾਵੇ। ਮਨੋਂ ਕੀਤੀ ਸੇਵਾ ਦਾ ਮਤਲਬ ਹੈ ਕਿ ਸੇਵਾ ਲਈ ਉਤਸ਼ਾਹ ਹੋਵੇ। ਆਪਣੀ ਖੁਸ਼ੀ ਨਾਲ ਕੀਤੀ ਸੇਵਾ ਵਿੱਚ ਕੁਦਰਤੀ
