ਕਿਸਾਨਾਂ ਵੱਲੋਂ ਖੇਤੀਬਾੜੀ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸ ਦੇ ਬਾਵਜੂਦ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ । ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ‘ਚ ਕਈ ਕਲਾਕਾਰ ਵੀ ਨਿੱਤਰੇ ਹਨ । ਦਿਲਜੀਤ ਦੋਸਾਂਝ, ਗੱਗੂ ਗਿੱਲ, ਕਮਲਹੀਰ ਅਤੇ ਬੱਬੂ ਮਾਨ ਨੇ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ । ਪਰ ਹੁਣ ਗਾਇਕਾ ਜਸਵਿੰਦਰ ਬਰਾੜ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੇ ਹਨ ਅਤੇ ਉਨ੍ਹਾਂ ਨੇ ਵੀ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਬੁਲੰਦ ਕੀਤਾ ਹੈ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਗਾਇਕਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਹੋਏ ਇਸ ਬਿੱਲ ਦਾ ਵਿਰੋਧ ਕੀਤਾ ਸੀ । ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਇਹ ਬਿੱਲ ਪਾਸ ਕਰ ਦਿੱਤਾ ਗਿਆ ਹੈ ।ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਨੇ ਕਿਸਾਨਾਂ ਦਾ ਉਤਪਾਦਨ ਵਪਾਰ ਅਤੇ ਵਣਜ ਬਿੱਲ, 2020, ਅਤੇ ਕਿਸਮਾਂ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ, 2020 ‘ਤੇ ਨੂੰ ਪਾਸ ਕਰ ਦਿੱਤਾ ਹੈ। ਹੁਣ ਇਹ ਬਿੱਲ ਰਾਜ ਸਭਾ ‘ਚ ਪੇਸ਼ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਅਕਾਲੀ ਦਲ ਨੇ ਇਸ ਬਿੱਲ ਦਾ ਲੋਕ ਸਭਾ ‘ਚ ਵਿਰੋਧ ਕੀਤਾ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਦੀ ਵਜ਼ਾਰਤ ਛੱਡ ਦਿੱਤੀ ਹੈ ਅਤੇ ਅਸਤੀਫਾ ਦੇ ਦਿੱਤਾ ਹੈ।
ਇਸ ਤੋਂ ਪਹਿਲਾ ਜਸਵਿੰਦਰ ਬਰਾੜ ਸਿੱਧੂ ਮੂਸੇਵਾਲਾ ਤੇ ਅੰਮ੍ਰਿਤ ਮਾਨ ਦੇ ਗਾਣੇ ਨਾਲ ਫਿਰ ਤੋਂ ਚਰਚਾ ਦੇ ਵਿਚ ਆਈ ਸੀ |ਤੇ ਸੁਨਣ ਦੇ ਵਿਚ ਇਹ ਵੀ ਆਇਆ ਸੀ ਕਿ ਸਿੱਧੂ ਦੇ ਨਾਲ ਜਸਵਿੰਦਰ ਬਰਾੜ ਦਾ ਗੀਤ ਆਵੇਗਾ |ਪਰ ਹਾਲੇ ਤਕ ਉਸਦੇ ਬਾਰੇ ਕੋਈ ਵੀ ਆਫੀਸ਼ੀਅਲ ਪੋਸਟ ਨਹੀਂ ਪਾਈ ਗਈ |ਹੋਰ ਨਵੀਆਂ ਨਵੀਆਂ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ |
