Home / ਹੋਰ ਜਾਣਕਾਰੀ / ਜਿੰਦਗੀ ਵਿਚ ਕਿਵੇਂ ਹੋਈਏ ਸਫਲ

ਜਿੰਦਗੀ ਵਿਚ ਕਿਵੇਂ ਹੋਈਏ ਸਫਲ

ਕਥਾ-ਜਿੰਦਗੀ ਚ ਸਫਲ ਕਿਵੇਂ ਹੋਣਾ ਹੈ” ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ।

ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ। ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨। ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।**ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।* ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।**ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ।

ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥*

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.