Home / ਹੋਰ ਜਾਣਕਾਰੀ / ਜੇਕਰ ਇਹ ਚੀਜ ਭੁੱਲ ਗਏ ਤਾ ਕਦੀ ਵੀ ਤਰੱਕੀ ਨੀ ਹੋਵੇਗੀ

ਜੇਕਰ ਇਹ ਚੀਜ ਭੁੱਲ ਗਏ ਤਾ ਕਦੀ ਵੀ ਤਰੱਕੀ ਨੀ ਹੋਵੇਗੀ

ਇਹ ਇੱਕ ਚੀਜ਼ ਭੁੱਲ ਗਏ ਤਾਂ ਕਦੇ ਤਰੱਕੀ ਨਹੀਂ ਕਰ ਸਕੋਗੇ’ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ,

ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥*ਸਲੋਕ ॥* *ਸੰਤ ਉਧਰਣ ਦਇਆਲੰ ਆਸਰੰਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ੂੰ ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ।

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.