Home / ਹੋਰ ਜਾਣਕਾਰੀ / ਜੋ ਹੁੰਦਾ ਚੰਗਾ ਹੁੰਦਾ ਲੋੜ ਹੈ ਇਹ ਸਮਝਣ ਦੀ

ਜੋ ਹੁੰਦਾ ਚੰਗਾ ਹੁੰਦਾ ਲੋੜ ਹੈ ਇਹ ਸਮਝਣ ਦੀ

ਜੋ ਵੀ ਹੁੰਦਾ ਹੈ ਚੰਗੇ ਲਈ ਹੁੰਦਾ ਹੈ ਬਸ ਲੋੜ ਹੈ ਇਹ ਸਮਝਣ ਦੀ”ਪਦਅਰਥ: ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ।੧।ਰਹਾਉ। ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ।੧। ਹਲਤੁ = {अत्र} ਇਹ ਲੋਕ।

ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ।੨।* ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ।

ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.