Home / ਤਾਜ਼ਾ ਖਬਰਾਂ / ਟਰੂਡੋ ਦੀ ਹੋਵੇਗੀ ਛੁੱਟੀ ਅਤੇ ਇਹ ਬੰਦਾ ਹੋ ਸਕਦਾ ਹੈ ਕਨੇਡਾ ਦਾ ਅਗਲਾ ਪ੍ਰਧਾਨ ਮੰਤਰੀ – ਤਾਜਾ ਵੱਡੀ ਖਬਰ

ਟਰੂਡੋ ਦੀ ਹੋਵੇਗੀ ਛੁੱਟੀ ਅਤੇ ਇਹ ਬੰਦਾ ਹੋ ਸਕਦਾ ਹੈ ਕਨੇਡਾ ਦਾ ਅਗਲਾ ਪ੍ਰਧਾਨ ਮੰਤਰੀ – ਤਾਜਾ ਵੱਡੀ ਖਬਰ

ਟੋਰਾਂਟੋ— ਕੈਨੇਡਾ ਨੂੰ ਅਗਲੇ ਕੁਝ ਦਿਨਾਂ ‘ਚ ਇਕ ਨਵਾਂ ਪ੍ਰਧਾਨ ਮੰਤਰੀ ਮਿਲ ਸਕਦਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਲੈ ਸਕਦੇ ਹਨ। ਇਸ ਦਾ ਕਾਰਨ ਹੈ ਕਿ ਜਦ ਤੋਂ ਟਰੂਡੋ ਦੀ ਪਤਨੀ ਸੋਫੀ ਨੂੰ ਕੋਰੋਨਾ ਵਾਇਰਸ ਹੋਇਆ ਹੈ ਤਦ ਤੋਂ ਟਰੂਡੋ ਵੀ ਆਪਣੇ ਘਰ ‘ਚ ‘ਸੈਲਫ ਆਈਸੋਲੇਟਡ’ ਹਨ, ਯਾਨੀ ਉਹ ਦਫਤਰੀ ਕੰਮਕਾਰ ਘਰੋਂ ਹੀ ਕਰ ਰਹੇ ਹਨ ਤੇ ਬਾਹਰ ਕਿਸੇ ਨੂੰ ਨਹੀਂ ਮਿਲ ਰਹੇ। ਹਾਲਾਂਕਿ, ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਹੋਣ ਕਾਰਨ ਉਨ੍ਹਾਂ ਨੇ ਆਪਣਾ ਟੈਸਟ ਨਹੀਂ ਕਰਵਾਇਆ ਹੈ। ਉੱਥੇ ਹੀ ਸੋਫੀ ਦੀ ਸਿਹਤ ਨੂੰ ਲੈ ਕੇ ਕੋਈ ਨਵੀਂ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਉਨ੍ਹਾਂ ਨੇ ਜੀ-7 ਦੀ ਬੈਠਕ ‘ਚ ਵੀ ਘਰੋਂ ਹੀ ਆਨ ਲਾਈਨ ਸ਼ਿਰਕਤ ਕੀਤੀ ਸੀ। ਸੂਤਰਾਂ ਮੁਤਾਬਕ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਟਰੂਡੋ ਕੋ ਰੋਨਾ ਵਾਇਰਸ ਕਾਰਨ ਹੋਰ ਮੁੱਦਿਆਂ ‘ਤੇ ਠੀਕ ਤਰ੍ਹਾਂ ਦੇਸ਼ ਦੀ ਵਾਗਡੋਰ ਸੰਭਾਲਣ ‘ਚ ਅਸ ਫਲ ਰਹੇ ਤਾਂ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਕਮਾਨ ਸੰਭਾਲੀ ਜਾ ਸਕਦੀ ਹੈ।

ਫਰੀਲੈਂਡ ਉਨ੍ਹਾਂ ਦੀ ਥਾਂ ਲੈ ਸਕਦੀ ਹੈ। ਫਰੀਲੈਂਡ ਨੂੰ ਟਰੂਡੋ ਦਾ ਦੂਜਾ ਹੱਥ ਮੰਨਿਆ ਜਾਂਦਾ ਹੈ ਕਿਉਂਕਿ ਟਰੂਡੋ ਦੇ ਸੈਲਫ ਆਈਸੋਲੇਟਡ ਹੋਣ ਕਾਰਨ ਵਧੇਰੇ ਕੰਮ ਫਰੀਲੈਂਡ ਹੀ ਦੇਖ ਰਹੀ ਹੈ।ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਕੈਨੇਡਾ ‘ਚ ਹੁਣ ਤਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 598 ਲੋਕਾਂ ‘ਚ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਕੈਨੇਡਾ ਨੇ ਸਖਤੀ ਨਾਲ ਕਦਮ ਚੁੱਕਦੇ ਹੋਏ ਆਪਣੇ ਦੇਸ਼ ਦੀ ਸਰਹੱਦ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

About admin

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.