ਦਿੱਲੀ ਪੁਲਸ ਕਿਸਾਨਾਂ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ 26 ਜਨਵਰੀ ਦੇ ਦਿਨ ਕਿਸਾਨਾਂ ਵੱਲੋਂ ਸ਼ਕਤੀ ਪਰਦ ਰਸ਼ਨ ਵੱਜੋਂ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਬਾਰੇ ਸੀ ਜਿਸ ਵਿੱਚ ਹੁਣ ਸਾਹਮਣੇ ਆਇਆ ਹੈ ਕਿ ਦਿੱਲੀ ਪੁਲਿਸ ਨੇ ਇਸ ਟਰੈਕਟਰ ਮਾਰਚ ਨੂੰ ਹੋਣ ਤੋਂ ਮਨਾ ਕਰ ਦਿੱਤਾ ਹੈ। ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਮਾਰਚ ਦਿੱਲੀ ਦੀ ਰਿੰਗ ਰੋਡ ਉੱਤੇ ਕਢਣ ਦੇ ਆਪਣੇ ਫ਼ੈਸਲੇ ਤੋਂ ਪਿਛੇ ਨਾ ਹਟਣ ਦਾ ਫ਼ੈਸਲਾ ਕੀਤਾ ਹੈ।
ਦੱਸ ਦਈਏ ਕਿ ਇਸ ਉੱਤੇ ਨਿਊਜ਼ ਏਜੇਂਸੀ ਏ ਐੱਨ ਆਈ ਨਾਲ ਗੱਲ ਕਰਦਿਆਂ ਕਿਸਾਨਾਂ ਦੇ ਆਗੂ ਯੋਗੇਂਦਰ ਯਾਦਵ ਨੇ ਖੇਆ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਮੁੜ ਮੀਟਿੰਗ ਕਰੇਗੀ। ਦੱਸ ਦਈਏ ਕਿ ਖੇਤੀ ਕਾਨੂੰਨਾਂ ਉਲਟ ਕਿਸਾਨ ਅੰਦੋ ਲਨ ਦਾ ਅੱਜ 57ਵਾਂ ਦਿਨ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਿਸਾਨਾਂ ਨਾਲ 11ਵੇਂ ਗੇੜ ਦੀ ਗੱਲਬਾਤ ’ਚ ਸਰਕਾਰ ਕੁਝ ਝੁਕਦੀ ਵਿਖਾਈ ਦਿੱਤੀ। ਕੇਂਦਰ ਨੇ ਬੁੱਧਵਾਰ ਨੂੰ ਕਿਸਾਨ ਆਗੂਆਂ ਸਾਹਵੇਂ ਦੋ ਪ੍ਰਸਤਾਵ ਰੱਖੇ। ਪਹਿਲਾ ਇਹ ਕਿ ਡੇਢ ਸਾਲ ਤੱਕ ਖੇਤੀ ਕਾਨੂੰਨ ਲਾਗੂ ਨਹੀਂ ਕੀਤੇ ਜਾਣਗੇ ਤੇ ਸਰਕਾਰ ਇਸ ਸਬੰਧੀ ਹਲਫ਼ੀਆ ਬਿਆਨ ਅਦਾਲਤ ’ਚ ਦੇਣ ਲਈ ਤਿਆਰ ਹੈ। ਦੂਜੇ ਐਮਐਸਪੀ ਉੱਤੇ ਗੱਲਬਾਤ ਲਈ ਨਵੀਂ ਕਮੇਟੀ ਬਣਾਈ ਜਾਵੇਗੀ।
ਕਮੇਟੀ ਜੋ ਰਾਏ ਦੇਵੇਗੀ, ਉਸ ਤੋਂ ਬਾਅਦ ਐਮਐਸਪੀ ਤੇ ਖੇਤੀ ਕਾਨੂੰਨਾਂ ਬਾਰੇ ਫ਼ੈਸਲਾ ਲਿਆ ਜਾਵੇਗਾ।ਕਿਸਾਨਾਂ ਨੇ ਇਹ ਫਿਕਰ ਦੱਸੀ ਕਿ ਸੁਪਰੀਮ ਕੋਰਟ ਦੀ ਕਮੇਟੀ ਦੋ ਮਹੀਨਿਆਂ ’ਚ ਰਿਪੋਰਟ ਦੇਵੇਗੀ। ਉਸ ਤੋਂ ਬਾਅਦ ਖੇਤੀ ਕਾਨੂੰਨਾਂ ਦੇ ਅਮਲ ਉੱਤੇ ਲੱਗੀ ਰੋਕ ਕਦੇ ਵੀ ਹਟ ਸਕਦੀ ਹੈ। ਤਦ ਹੀ ਸ਼ਾਹ ਨੇ ਤੋਮਰ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਸਰਕਾਰ ਡੇਢ ਸਾਲ ਤੱਕ ਕਾਨੂੰਨ ਹੋਲਡ ਕਰਨ ਲਈ ਤਿਆਰ ਹੈ।ਦੇਸ਼ ਵਿਦੇਸ਼ ਦੀਆ ਤਾਜ਼ੀਆਂ ਖ਼ਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |
