ਇਸ ਵੇਲੇ ਇੱਕ ਵੱਡੀ ਖ਼ਬਰ ਕਿਸਾਨੀ ਘੋਲ ਨਾਲ ਜੁੜੀ ਆ ਰਹੀ ਹੈ। ਜਿੱਥੇ ਵੱਡੇ ਕਾਰਪੋਰੇਟਰਾਂ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ”ਮੀਡੀਆ ਅਨੁਸਾਰ ਸਰਕਾਰੀ ਬੁਲਾਰੇ ਅਨੁਸਾਰ ਬੀਤੇ ਕੁਝ ਦਿਨਾਂ ਵਿੱਚ 1561 ਮੋਬਾਈਲ ਟਾਵਰਾਂ ਦੀਆਂ ਸੇਵਾਵਾਂ ਪ੍ਰਭਾ ਵਿਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸੋਮਵਾਰ ਤੋਂ 32 ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਵਿੱਚ ਵਿਘਨ ਪੈਣ ਕਰਕੇ 146 ਟਾਵਰ ਪ੍ਰਭਾ ਵਿਤ ਹੋਏ।
ਇਸ ਨਾਲ ਬਾਕੀ 114 ਟਾਵਰਾਂ ਦੀਆਂ ਸੇਵਾਵਾਂ ਭੰਗ ਹੋ ਗਈਆਂ। ਹੁਣ ਤੱਕ 433 ਟਾਵਰਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਕੁੱਲ 22 ਜ਼ਿਲ੍ਹਿਆਂ ਵਿੱਚ 21306 ਮੋਬਾਈਲ ਟਾਵਰ ਹਨ। ਉਧਰ ਸੂਬੇ ਦੇ ਮੁੱਖ ਮੰਤਰੀ ਨੇ ਵੀ ਵੱਡਾ ਬਿਆਨ ਦਿੰਦਿਆਂ ਜੀਓ ਟਾਵਰ ਦੇ ਕੁਨੈਕਸ਼ਨ ਕੱਟਣ ਵਾਲਿਆਂ ਨੂੰ ਵਰਜਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਵਾਰਨਿੰਗ ਦਿੰਦਿਆਂ ਪੁਲਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ te ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ”ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕ ਸਾਨ ਸਹਿਣ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਜਿਹੀਆਂ ਗਤੀਵਿਧੀਆਂ ਤੁਰੰਤ ਬੰਦ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਨਾਲ ਸੂਬੇ ਵਿੱਚ ਸੰਚਾਰ ਬਲੈਕਆਊਟ ਹੋ ਸਕਦਾ ਹੈ।ਜਾਣਕਾਰੀ ਲਈ ਵਿੱਚ ਦਿੱਤੀ ਗਈ ਵੀਡੀਉ ਨੂੰ ਦੇਖੋ ਅਸੀਂ ਤੁਹਾਡੇ ਲਈ ਹਮੇਸ਼ਾ ਪੰਜਾਬ ਦੇ ਕੋਨੇ ਕੋਨੇ ਦੀ ਖਬਰ ਲੈ ਕੇ ਆਉਂਦੇ ਹਾਂ ਅਤੇ ਸੋਸਲ ਮੀਡਿਆ ਉੱਤੇ ਵਾਇਰਲ ਹੋ ਰਹੀਆਂ ਖਬਰਾਂ ਦਾ ਹਮੇਸ਼ਾ ਸੱਚ ਸਾਹਮਣੇ ਲੈ ਕੇ ਆਉਂਦੇ ਹਾਂ ! ਪੰਜਾਬ ਦੇ ਨਾਲ ਨਾਲ ਅਸੀਂ ਭਾਰਤ ਅਤੇ ਵਿਦੇਸ਼ਾਂ ਦੀਆਂ ਅਹਿਮ ਖਬਰਾਂ ਸਬ ਤੋਂ ਪਹਿਲਾਂ ਤੁਹਾਡੇ ਨਾਲ ਸਾਂਝੀਆਂ ਕਰਦੇ ਹਾਂ !
