ਦਰਸ਼ਨ ਕਰੋ ਜੀ ਪਲੰਘ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਦੁਆਰਾ ਸਾਹਿਬ ਸਿੰਘ ਸਭਾ, ਜੋਧਪੁਰ, ਰਾਜਸਥਾਨ ‘ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਈ ਗਈ ਸੀ।
ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ।ਆਪ ਜੀ ਨੇ ਵੱਖ ਵੱਖ ਸੂਬਿਆਂ ਵਿਚ ਜਾ ਕੇ ਸਿੱਖ ਧਰਮ ਦਾ ਪ੍ਰਚਾਰ ਕੀਤਾ।1699 ਈ. ਨੂੰ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਹੋਇਆ। ਗੁਰੂ ਜੀ ਨੇ ਇਕੱਠ ਵਿੱਚ ਵਾਰੀ-ਵਾਰੀ ਪੰਜ ਸਿਰਾਂ ਦੀ ਮੰਗ ਕੀਤੀ। ਇਹ ਮੰਗ ਭਾਈ ਦਇਆ ਸਿੰਘ ਜੀ, ਭਾਈ ਧਰਮ ਸਿੰਘ ਜੀ, ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ ਅਤੇ ਭਾਈ ਸਾਹਿਬ ਸਿੰਘ ਜੀ ਨੇ ਪੂਰੀ ਕੀਤੀ। ਗੁਰੂ ਜੀ ਨੇ ਪਹਿਲਾਂ ਉਨੵਾ ਨੂੰ ਅੰਮਿ੍ਰਤ ਛਕਾਇਆ ਫਿਰ ਉਹਨਾਂ ਪਾਸੌ ਆਪ ਅੰਮ੍ਰਿਤ ਛਕਿਆ । ਇਸ ਉੱਪਰੰਤ ਸਾਰਿਆਂ ਦੇ ਨਾਮ ਸਿੰਘ ਸ਼ਬਦ ਲੱਗਿਆ। ਅੰਮ੍ਰਿਤ ਛਕਣ ਤੋਂ ਬਾਅਦ ਹਰ ਸਿੱਖ ਨੂੰ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕੱਛ ਦਾ ਧਾਰੀ ਹੋਣ ਦੀ ਆਗਿਆ ਹੋਈ ਅਤੇ 20 ਹਜ਼ਾਰ ਤੋਂ ਵੱਧ ਲੋਕਾਂ ਨੇ ਵਿਸਾਖੀ ਵਾਲੇ ਦਿਨ ਗੁਰੂ ਦੀ ਪਾਸੋਂ ਅੰਮ੍ਰਿਤ ਛਕ ਕੇ ਆਪਣਾ ਪੂਰਨ ਵਿਸ਼ਵਾਸ ਪ੍ਰਗਟ ਕੀਤਾ। ਗੁਰੂ ਗੋਬਿੰਦ ਸਿੰਘ ਜੀ ਨੇ ‘ਆਦਿ ਗ੍ਰੰਥ` ਵਿੱਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ਼ਾਮਿਲ ਕੀਤੀ ਅਤੇ ‘ਗੁਰੂ ਗ੍ਰੰਥ ਸਾਹਿਬ` ਨੂੰ ਗੁਰੂ ਦਾ ਦਰਜਾ ਦਿੱਤਾ।
ਉਹਨਾਂ ਨੇ ਕਿਹਾ ਧਰਮ, ਅਰਥ, ਦਾਸ, ਸੇਖ ਚਾਰ ਪਦਾਰਥਾਂ ਦੀ ਦਾਤੀ, ਇਹ ਗੁਰਬਾਣੀ ਸਰਵ ਸ਼ਕਤੀਮਾਨ ਹੈ। ਇਸ ਹੁਕਮ ਨੂੰ ਮੰਨ ਕੇ ਸਰਬ ਸਿੱਖਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਤੇ ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੁੰ ਗੁਰੂ ਦੀ ਪਦੱਵੀ ਥਾਪ ਕੇ 1708ਈ. ਵਿੱਚ ਗੁਰੂ ਜੀ ਨੰਦੇੜ ਦੇ ਸਥਾਨ ਤੇ ਜੋਤੀ ਜੋਤ ਸਮਾਂ ਗਏ।
