ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ਆਉ ਅੱਜ ਦਰਸ਼ਨ ਦਰਸ਼ਨ ਕਰੋ ਜੀ ਸ਼੍ਰੀ ਗੁਰੂ ਗੋਬਿੰਂਦ ਸਿੰਘ ਜੀ ਦੇ ਪਵਿੱਤਰ ਪਾਵਨ ਸ਼ੀਸ਼ੇ ਦੇ ਜੀ ਹੋਰਨਾਂ ਸੰਗਤਾਂ ਨਾਲ ਵੀ ਸ਼ੇਅਰ ਕਰੋ ਜੀ ਵੱਧ ਤੋਂ ਵੱਧ ਤਾ ਜੋ ਹੋਰਨਾਂ ਸੰਗਤਾਂ ਨੂੰ ਵੀ ਦਰਸ਼ਨ ਹੋਣ ਆਉ ਜਾਣਦੇ ਹਾਂ ਇਤਿਹਾਸ ਇਸ ਸ਼ੀਸ਼ਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਹੈ।ਇਸ ਪਾਵਨ ਸ਼ੀਸ਼ੇ ਦੀ ਮਰਿਯਾਦਾ ਅਨੁਸਾਰ ਤਿੰਨ ਦਿਨ ਲਗਾਤਾਰ ਦਰਸ਼ਨ ਨਾਲ ਲਕਵੇ ਨਾਲ ਵਿੰਗੇ ਮੂੰਹ ਸਿੱਧੇ ਹੁੰਦੇ ਹਨ।
ਨੋਟ :-ਦਿਨ ਵਿੱਚ ਇਕ ਵਾਰ ਦਰਸ਼ਨ ਕਰਨੇ ਹਨ।ਸੰਗਤ ਜੀ ਇਹ ਪਵਿੱਤਰ ਸ਼ੀਸ਼ਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਹੈ ਜੋ ਬਹੁਤ ਸਮੇਂ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਦਮਦਮਾ ਸਾਹਿਬ ਵਿਖੇ ਸ਼ਸ਼ੋਭਿਤ ਹੈਜਿਸ ਦੇ ਦਰਸ਼ਨਾਂ ਲਈ ਰੋਜ਼ਾਨਾ ਸੰਗਤਾਂ ਦੂਰ-ਦੁਰਾਡੇ ਤੋਂ ਆਉਂਦੀਆਂ ਹਨ ਤੇ ਦਰਸ਼ਨ ਕਰਕੇ ਲੰਗਰ ਛਕ ਕੇ ਜਾਦੀਆਂ ਹਨ “ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿੱਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। *ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਅਾ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਇਥੇ ਵੈਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ. ਆਈ ਰੇਲਵੇ ਤੋਂ ਪੰਜ ਮੀਲ ਹੈ। ਇਸ ਪਿੰਡ (ਤਲਵੰਡੀ ਸਾਬੋ) ਵਿੱਚ ਗਰੂ ਗੋਬਿੰਦ ਸਿੰਘ ਵੱਲੋਂ ਭਾਂਈ ਡੱਲੇ ਨੂੰ ਬਖਸ਼ੀਆਂ ਗੁਰ ਵਸਤੂਆਂ, ਉਸ ਦੀ ਔਲਾਦ ਸਰਦਾਰ ਸ਼ਮਸ਼ੇਰ ਸਿੰਘ ਕੋਲ ਹਨ ਇਹ ਵਸਤਾਂ ਹਨ:- ਇੱਕ ਖੜਗ, ਦੋ ਦਸਤਾਰਾਂ, ਦੋ ਚੋਲੇ, ਦੋ ਪਜਾਮੇ, ਇੱਕ ਬਾਗ਼ ਦਾ ਡੋਰਾ. ਇਨ੍ਹਾਂ ਵਸਤਾਂ ਦਾ ਦਰਸ਼ਨ ਹਰੇਕ ਚਾਨਣੀ ਦਸਮੀ ਨੂੰ ਹੁੰਦਾ ਹੈ।ਦਮਦਮਾ ਸਾਹਿਬ ਦੀਆਂ ਪਵਿੱਤਰ ਯਾਦਗਾਰਾਂ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦਸਵੀਂ, ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਤੇ ਸਰੋਵਰ, ਬੁਰਜ, ਖੂਹ ਅਤੇ ਭੋਰਾ ਸਾਹਿਬ ਬਾਬਾ ਦੀਪ ਸਿੰਘ, ਗੁਰਦੁਆਰਾ ਮਾਤਾ ਸਾਹਿਬ ਕੌਰ ਸੁੰਦਰ ਕੌਰ, ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਸਿੰਘ, ਗੁਰਦੁਆਰਾ ਜੰਡਸਰ ਸਾਹਿਬ, ਮਹੱਲਸਰ ਸਾਹਿਬ, ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ, ਅਕਾਲ ਸਰੋਵਰ ਅਤੇ ਗੁਰੂਸਰ ਸਰੋਵਰ ਸ਼ਾਮਲ ਹਨ। ਪ੍ਰਮੁੱਖ ਇਤਿਹਾਸਕ ਵਸਤਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੋਹਰ, ਤੇਗਾ ਬਾਬਾ ਦੀਪ ਸਿੰਘ, ਸ੍ਰੀ ਸਾਹਿਬ ਪਾਤਸ਼ਾਹੀ ਦਸਵੀਂ, ਤੋੜੇਦਾਰ ਬੰਦੂਕ, ਸ਼ੀਸ਼ਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਭ ਤੋਂ ਉੱਤਮ ਯਾਦਗਾਰ ਬਾਬਾ ਦੀਪ ਸਿੰਘ ਜੀ ਦੇ ਉਤਾਰੇ ਵਾਲੀ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬੀੜ। ਇਹ ਨਿਸ਼ਾਨੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਸ਼ੋਭਿਤ ਹਨ।
