ਦੱਸ ਦਈਏ ਕਿ ਉਥੇ ਹੀ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਵਿੱਚ ਹਰ ਪੰਜਾਬੀ ਗਾਇਕ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਗਾਇਕ ਚਰਚਾ ਦਾ ਵਿਸ਼ਾ ਰਹੇ ਹਨ। ,ਬਹੁਤ ਸਾਰੇ ਗਾਇਕ ਆਪਣੀਆਂ ਨਿੱਜੀ ਗੱਲਾਂ ਕਰ ਕੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦੇ ਹਨ। ਉੱਥੇ ਹੀ ਇਕ ਮਸ਼ਹੂਰ ਪੰਜਾਬੀ ਗਾਇਕ ਦਲਜੀਤ ਸਿੰਘ ਬਾਰੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।ਜਿੱਥੇ ਕਿਸਾਨੀ ਸੰਘਰਸ਼ ਨੂੰ ਲੈ ਕੇ ਦਿਲਜੀਤ ਦੁਸਾਂਝ ਵੱਲੋਂ ਕੀਤੀ ਜਾਂਦੀ ਕਿਸਾਨਾਂ ਦੀ ਹਮਾਇਤ ਦੇ ਕਾਰਨ ਉਹ ਚਰਚਾ ਵਿਚ ਹਨ।
ਉੱਥੇ ਹੀ ਹੁਣ ਇਨਕਮ ਟੈਕਸ ਵਿਭਾਗ ਵੱਲੋਂ ਦਲਜੀਤ ਦੁਸਾਂਝ ਅਤੇ ਸਪੀਡ ਰਿਕਾਰਡ ਕੰਪਨੀ ਖ਼ਿ ਲਾ ਫ਼ ਵੀ ਜਾਂਚ ਆਰੰਭ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਵੱਲੋਂ ਬਹੁਤ ਸਾਰੇ ਲੋਕਾਂ ਦੇ ਉਪਰ ਛਾਪੇ ਮਾਰੇ ਜਾ ਰਹੇ ਹਨ। ਜੋ ਇਸ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਹਨ। ਪਿਛਲੇ ਦਿਨੀਂ ਦਲਜੀਤ ਦੁਸਾਂਝ ਵੱਲੋਂ ਇਸ ਕਿਸਾਨੀ ਸੰਘਰਸ਼ ਵਾਸਤੇ ਇਕ ਕਰੋੜ ਰੁਪਏ ਦੀ ਮਦਦ ਕੀਤੀ ਗਈ ਸੀ। ਇਸ ਲਈ ਹੁਣ 27 ਦਸੰਬਰ ਨੂੰ ਵਿਭਾਗ ਨੂੰ ਕੀਤੀ ਗਈ ਸ਼ਿਕਾ ਇਤ ਵਿਚ ਕਿਹਾ ਗਿਆ ਹੈ ਕਿ ਸਪੀਡ ਰਿਕਾਰਡ ਕੰਪਨੀ ਨੇ ਵੱਖ-ਵੱਖ ਨਾਵਾਂ ਤੇ ਕੰਪਨੀਆਂ ਖੋਲ੍ਹੀਆਂ ਹੋਈਆਂ ਹਨ ”ਜੋ ਵਿਦੇਸ਼ਾਂ ਵਿੱਚੋਂ ਫੰਡ ਇਕੱਠਾ ਕਰਕੇ ਇਸ ਕਿਸਾਨੀ ਸੰਘਰਸ਼ ਨੂੰ ਮੁਹਈਆ ਕਰਵਾ ਰਹੇ ਹਨ।
ਓਪਇੰਡੀਆ ਦੀ ਇਕ ਰਿਪੋਰਟ ਮੁਤਾਬਕ ਲੀਗਲ ਰਾਇਟਸ ਆਬਜ਼ਰਵੇਟਰੀ ਨਾਂ ਦੀ ਜਥੇਬੰਦੀ ਵੱਲੋਂ ਇਸ ਮਾਮਲੇ ਵਿੱਚ ਵਿਭਾਗ ਨੂੰ ਸ਼ਿਕਾ ਇਤ ਕੀਤੀ ਗਈ ਹੈ।ਜਿਸ ਕਾਰਨ ਇਨਕਮ ਟੈਕਸ ਵਿਭਾਗ ਵੱਲੋਂ ਸਪੀਡ ਰਿਕਾਰਡ ਕੰਪਨੀ ਤੇ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਤੇ ਦੋਸ ਲਾਇਆ ਗਿਆ ਹੈ ਕਿ ਇਨ੍ਹਾਂ ਨੇ ਬਰਤਾਨੀਆ ਅਤੇ ਹੋਰ ਮੁਲਕਾਂ ਤੋਂ ਪੈਸਾ ਇਕੱਠਾ ਕੀਤਾ ਹੈ ਜੋ ਕਿਸਾਨ ਅੰਦੋਲਨ ਵਾਸਤੇ ਦਿੱਤਾ ਗਿਆ ਹੈ।
