Home / ਤਾਜ਼ਾ ਖਬਰਾਂ / ਦਿੱਲੀ ਦੇ ਇਤਿਹਾਸਕ ਗੁਰੂਦਵਾਰਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ

ਦਿੱਲੀ ਦੇ ਇਤਿਹਾਸਕ ਗੁਰੂਦਵਾਰਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ

PM ਮੋਦੀ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ—-ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ ਹੀ ਦੀ ਦਿਵਸ ਮੌਕੇ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਨਤਮਸਤਕ ਹੋਣ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ “ਮੈਂ ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ।

”ਉਨ੍ਹਾਂ ਪੰਜਾਬੀ ‘ਚ ਟਵੀਟ ਕਰਕੇ ਕਿਹਾ, ” ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਮੇਰੇ ਲਈ ਮਾਣ ਵਾਲੀ ਗੱਲ ਹੈ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ।”

ਇੱਕ ਹੋਰ ਟਵੀਟ ‘ਚ ਮੋਦੀ ਨੇ ਲਿਖਿਆ, “ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥ ਧਰਮ ਹੇਤਿ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥ ਅਜਿਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਇਆ ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।”

ਦੱਸ ਦਈਏ ਕਿ ਦਿੱਲੀ ਚ ਇਸ ਸਮੇਂ ਕਿਸਾਨ ਵੀਰਾਂ ਨੇ ਡੇਰੇ ਲਾਏ ਹੋਏ ਹਨ ਆਪਣੇ ਹੱਕਾਂ ਲਈ ਹੁਣ ਦੇਖਣ ਵਾਲੀ ਗੱਲ ਕਿ ਕੀ ਖੁਦ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਰਾਜੀ ਹੁੰਦੇ ਹਨ।ਦੇਸ਼ ਵਿਦੇਸ਼ ਦੀਆ ਹੋਰ ਨਵੀਆਂ ਨਵੀਆਂ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬੀ ਲਾਈਵ ਟੀਵੀ ਜਰੂਰ ਲਾਇਕ ਕਰੋ |ਪੇਜ ਨੂੰ ਲਾਇਕ ਕਰਨ ਦੇ ਲਈ ਧੰਨਵਾਦ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.