Home / ਤਾਜ਼ਾ ਖਬਰਾਂ / ਦੀਵਾਲੀ ਤੇ ਦੁਸਹਿਰੇ ਲਈ ਇਸ ਜਗਾ ਤੇ ਆਇਆ ਇਹ ਫੈਸਲਾ

ਦੀਵਾਲੀ ਤੇ ਦੁਸਹਿਰੇ ਲਈ ਇਸ ਜਗਾ ਤੇ ਆਇਆ ਇਹ ਫੈਸਲਾ

ਵੱਧਦੇ ਹੋਈ ਪਰਦੂਸ਼ਣ ਨੂੰ ਦੇਖਦੇ ਹੋਏ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ ਉੱਪਰ ਕੰਟਰੋਲ ਪਾਉਣ ਲਈ ਕਈ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਸ ਦੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਪ੍ਰਸ਼ਾਸਨ ਦਾ ਸਾਥ ਦੇਣ। ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਇਸ ਉਪਰ ਕਾਬੂ ਪਾਇਆ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀ ਹੋਣੀ ਜਾ ਭਾਣੇ ਨੂੰ ਰੋਕਿਆ ਜਾ ਸਕੇ।

ਬੀਤੇ ਦਿਨੀਂ ਸਹੀਦ ਭਗਤ ਸਿੰਘ ਨਗਰ ਅਤੇ ਜਲੰਧਰ ਜ਼ਿਲਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਪਟਾਕੇ ਚਲਾਉਣ ਸਬੰਧੀ ਕੁੱਝ ਪਾਬੰਦੀਆਂ ਦਾ ਐਲਾਨ ਕੀਤਾ ਸੀ।ਦੱਸ ਦਈਏ ਕਿ ਇਸ ਵਿੱਚ ਇਹ ਗੱਲ ਆਖੀ ਗਈ ਸੀ ਕਿ ਇਨ੍ਹਾਂ ਨਾਲ ਜਿੱਥੇ ਵਾਤਾਵਰਣ ਪ੍ਰਦੂ ਸ਼ਿਤ ਹੁੰਦਾ ਹੈ ਉੱਥੇ ਹੀ ਇਹ ਕਿਸੇ ਵੱਡੇ ਭਾਣੇ ਜਾ ਅਣਹੋਣੀ ਦਾ ਕਾਰਨ ਵੀ ਬਣਦੇ ਹਨ। ਇਸ ਦੀ ਨਾਜਾਇਜ਼ ਵਿਕਰੀ ਉੱਤੇ ਨਕੇਲ ਕੱਸਣ ਲਈ ਪ੍ਰਸ਼ਾਸਨ ਵੱਲੋਂ ਕਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਦੇ ਵਿੱਚ ਦੁਸਹਿਰਾ, ਦੀਵਾਲੀ ਅਤੇ ਗੁਰਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਜਲੰਧਰ ਅਧਿਕਾਰੀਆਂ ਵੱਲੋਂ ਕੁਝ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਆਦੇਸ਼ ਇਨ੍ਹਾਂ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦੇ ਸੰਬੰਧ ਵਿੱਚ ਜਾਰੀ ਕੀਤੇ ਗਏ ਹਨ। ਕੋਈ ਭਾਣਾ ਜਾ ਹੋਣੀ ਨਾ ਹੋਵੇ, ਘੱਟ ਤੋਂ ਘੱਟ ਪਰਦੂਸ਼ਣ ਹੋਵੇ ਅਤੇ ਲੋਕ ਪਹਿਲਾਂ ਵਾਂਗ ਇਨ੍ਹਾਂ ਤਿਉਹਾਰਾਂ ਨੂੰ ਮਨਾ ਸਕਣ ਇਸ ਲਈ ਪਟਾਕੇ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਇਨ੍ਹਾਂ ਆਦੇਸ਼ਾਂ ਅਨੁਸਾਰ ਦੁਸਹਿਰੇ ਮੌਕੇ ਸ਼ਾਮੀਂ 6 ਵਜੇ ਤੋਂ 7 ਵਜੇ ਤੱਕ, ਦੀਵਾਲੀ ਮੌਕੇ ਰਾਤੀਂ 8 ਵਜੇ ਤੋਂ 10 ਵਜੇ ਤੱਕ ਅਤੇ ਗੁਰਪੁਰਬ ਦੇ ਅਵਸਰ ‘ਤੇ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।

ਇੱਥੇ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਮ ਦੀ ਅਣਗਹਿਲੀ ਵਰਤਣ ਤੋਂ ਪ੍ਰਹੇਜ਼ ਕੀਤਾ ਗਿਆ ਹੈ। ਲੋਕਾਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਉਹ ਇਨ੍ਹਾਂ ਤਿਉਹਾਰਾਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਅਤੇ ਲੋਕ ਜਨ ਹਿੱਤ ਦਾ ਖ਼ਿਆਲ ਰੱਖਦੇ ਹੋਏ ਇਸ ਤਿਉਹਾਰ ਨੂੰ ਮਨਾਉਣ। ਪ੍ਰਸ਼ਾਸਨ ਨੇ ਪੁਲਿਸ ਨੂੰ ਵੀ ਇਨ੍ਹਾਂ ਤਿਉਹਾਰਾਂ ਮੌਕੇ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਕਿਸੇ ਵੀ ਕਿਸਮ ਦਾ ਭਾਣਾ ਹੋਣ ਤੋਂ ਰੋਕਿਆ ਜਾ ਸਕੇ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.