Home / ਤਾਜ਼ਾ ਖਬਰਾਂ / ਦੇਖੋ ਕੌਣ ਬਣਿਆ SGPC ਦਾ ਨਵਾਂ ਪ੍ਰਧਾਨ

ਦੇਖੋ ਕੌਣ ਬਣਿਆ SGPC ਦਾ ਨਵਾਂ ਪ੍ਰਧਾਨ

ਤਾਜ਼ਾ ਖਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਬਾਰੇ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਚੋਣ ਹੋਈ ਹੈ। ਇਸ ਵਾਰ ਪ੍ਰਧਾਨ ਦਾ ਅਹੁਦਾ ਬਾਦਲ ਪਰਿਵਾਰ ਦੇ ਨਜ਼ਦੀਕੀ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਹੈ। ਇਹ ਤਾਂ ਇਕ ਦਿਨ ਪਹਿਲਾਂ ਹੀ ਸਪੱਸ਼ਟ ਹੋ ਗਿਆ ਸੀ ਕਿ ਬੀਬੀ ਜਗੀਰ ਕੌਰ ਨੂੰ ਦੁਬਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਹੀਂ ਬਣਾਇਆ ਜਾਵੇਗਾ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰ ਦਿੱਤਾ ਸੀ

ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਭੁਲੱਥ ਤੋਂ ਬੀਬੀ ਜਗੀਰ ਕੌਰ ਉਮੀਦਵਾਰ ਹੋਣਗੇ। ਇਸ ਲਈ ਪ੍ਰਧਾਨਗੀ ਦਾ ਤਾਜ ਕਿਸੇ ਹੋਰ ਦੇ ਸਿਰ ਹੀ ਸਜਣਾ ਸੀ। ਜਦੋਂ ਪ੍ਰਧਾਨਗੀ ਲਈ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ ਗਿਆ ਤਾਂ ਦੂਜੀ ਧਿਰ ਨੇ ਮਿੱਠੂ ਸਿੰਘ ਕਾਹਨੇ ਕੇ ਦਾ ਨਾਮ ਪੇਸ਼ ਕੀਤਾ। ਜਿਸ ਕਰਕੇ ਵੋਟਾਂ ਪਵਾਈਆਂ ਗਈਆਂ। ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ 122 ਵੋਟਾਂ ਮਿਲੀਆਂ, ਜਦਕਿ ਦੂਸਰੀ ਧਿਰ ਦੇ ਉਮੀਦਵਾਰ ਨੂੰ ਸਿਰਫ਼ 19 ਵੋਟਾਂ ਹੀ ਹਾਸਲ ਹੋਈਆਂ।

ਇਸ ਤਰ੍ਹਾਂ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ। ਇੱਥੇ ਦੱਸਣਾ ਬਣਦਾ ਹੈ ਕਿ ਉਹ ਪਿਛਲੇ 25 ਸਾਲ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਲੇ ਆ ਰਹੇ ਹਨ। ਇਸ ਤੋਂ ਬਿਨਾਂ ਉਹ ਇਕ ਸਾਲ ਤੋਂ ਕਮੇਟੀ ਦੇ ਆਨਰੇਰੀ ਚੀਫ ਸੈਕਟਰੀ ਵਜੋਂ ਵੀ ਸੇਵਾ ਨਿਭਾ ਰਹੇ ਸਨ। ਚੋਣ ਉਪਰੰਤ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਵਿੱਚ ਪ੍ਰਗਟਾਏ ਗਏ ਭਰੋਸੇ ਲਈ ਮੈਂਬਰਾਂ ਦਾ ਧੰਨਵਾਦ ਕੀਤਾ।

About Jagjit Singh

Check Also

ਕਨੇਡਾ ਤੋਂ ਆ ਰਹੀ ਇਹ ਤਾਜਾ ਖ਼ਬਰ

ਮੌਸਮ ਦੀ ਭਾਰੀ ਤਬਦੀਲੀ ਕਾਰਨ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਹੁਣ …

Leave a Reply

Your email address will not be published. Required fields are marked *