Home / ਹੋਰ ਜਾਣਕਾਰੀ / ਦੇਖੋ ਨਾਮ ਸਿਮਰਨ ਜਪਣ ਦੀ ਤਾਕਤ

ਦੇਖੋ ਨਾਮ ਸਿਮਰਨ ਜਪਣ ਦੀ ਤਾਕਤ

8-10 ਘੰਟੇ ਨਾਮ ਸਿਮਰਨ ਜਪਣ ਦੀ ਤਾਕਤ”ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ਤੇ ਵੀ ਭੁਲਾਉਣਾ ਨਹੀਂ ਚਾਹੀਦਾ। ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ। (ਗੁ.ਗ੍ਰੰ.14) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ।ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ।

ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ। ਗੁਰੂ ਅਰਜਨ ਦੇਵ ਜੀ ਨੇ ‘ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ। ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ। ਮੋਟੇ ਤੌਰ’ਤੇ ਉਨ੍ਹਾਂ ਨੇ ਦਸਿਆ ਹੈ ਕਿ —ਸਿਮਰਉ ਸਿਮਰਿ ਸਿਮਰਿ ਸੁਖ ਪਾਵਉ। ਕਲਿ ਕਲੇਸ ਤਨ ਮਾਹਿ ਮਿਟਾਵਉ। ਗੁਰੂ ਨਾਨਕ ਦੇਵ ਜੀ ਨੇ ‘ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ। ‘ਜਪੁਜੀ ’ ਦੇ ਅੰਤ’ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ, ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ। ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ। ਗੁਰੂ ਅਰਜਨ ਦੇਵ ਜੀ ਨੇ ‘ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ। (ਗੁ.ਗ੍ਰੰ.520)।ਗੁਰੂ ਅਰਜਨ ਦੇਵ ਜੀ ਨੇ ਵੀ ਬਿਨਾ ਸਿਮਰਨ ਮਨੁੱਖ ਦਾ ਜੀਵਨ ਸਰਪ ਵਰਗਾ ਦਸਿਆ ਹੈ ਜੋ ਸਦਾ ਵਿਸ਼ ਦਾ ਪ੍ਰਸਾਰ ਕਰਦਾ ਰਹਿੰਦਾ ਹੈ।

ਅਜਿਹੇ ਆਚਰਣ ਵਾਲੇ ਵਿਅਕਤੀ ਲਈ ਹਾਰ ਹੀ ਹਾਰ ਹੈ— ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ। ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ। (ਗੁ.ਗ੍ਰੰ. 712)। ਇਕ ਹੋਰ ਥਾਂ’ਤੇ ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ ਕਿ— ਬਿਨੁ ਸਿਮਰਨ ਹੈ ਆਤਮ ਘਾਤੀ। ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ। (ਗੁ.ਗ੍ਰੰ. 239)।

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.